Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਚੋਣਾਂ-2022-ਖੰਨਾ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲੇ ਸਮੇਤ 2 ਮੁਲਜ਼ਮ ਕਾਬੂ

ਮੁਲਜ਼ਮਾਂ ਪਾਸੋਂ 2 ਦੇਸੀ ਪਿਸਟਲ, 1 ਆਈ-20 ਕਾਰ ਬ੍ਰਾਮਦ, ਵਿਧਾਨ ਸਭਾ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ, ਮਾੜੇ ਅਨਸਰਾ ਵਿਰੁੱਧ ਮੁਹਿੰਮ ਜਾਰੀ

Crime News Punjab, Punjab Police, Police, Crime News, Khanna Police, Khanna

Web Admin

Web Admin

5 Dariya News

ਖੰਨਾ/ਲੁਧਿਆਣਾ , 12 Jan 2022

Last updated on: Jan 12, 2022, 00:00 IST

ਸ਼੍ਰੀ ਜੇ. ਐਲਨਚੇਜੀਅਨ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਖੰਨਾ ਦੀ ਰਹਿਨੁਮਾਈ ਹੇਠ ਖੰਨਾ ਪੁਲਿਸ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਸੁਰੱਖਿਆ ਪ੍ਰਬੰਧਾਂ ਨੂੰ ਮੱਦੇਨਜਰ ਰੱਖਦੇ ਹੋਏ ਮਾੜੇ ਅਨਸਰਾ ਵਿਰੁੱਧ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ ਕੱਲ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸ਼੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐੱਸ, ਪੁਲਿਸ ਕਪਤਾਨ (ਡੀ) ਖੰਨਾ, ਸ਼੍ਰੀ ਗੁਰਵਿੰਦਰ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ (ਡੀ) ਖੰਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣੇਦਾਰ ਗੁਰਮੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਖੰਨਾ ਦੇ ਸਹਾਇਕ ਥਾਣੇਦਾਰ ਪਾਲ ਰਾਮ ਸਮੇਤ ਪੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਨਾਕਾਬੰਦੀ ਦੌਰਾਨ ਸਾਹਮਣੇ ਪ੍ਰਿਸਟਨ ਮਾਲ, ਜੀ.ਟੀ. ਰੋਡ, ਖੰਨਾ ਵਿਖੇ ਮੌਜੂਦ ਸੀ ਤਾਂ ਇੱਕ ਕਾਰ ਨੰਬਰੀ ਡੀ.ਐਲ.-8 ਸੀ.ਏ.ਏ.-7250 ਰੰਗ ਚਿੱਟਾ ਮਾਰਕਾ ਆਈ-20 ਨੂੰ ਸ਼ੱਕ ਦੀ ਬਿਨਾਹ ਪਰ ਰੋਕ ਕੇ ਚੈਂਕ ਕੀਤਾ ਤਾਂ ਜਿਸ ਵਿੱਚ ਦੋ ਮੋਨੇ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋ ਕਾਰ ਡਰਾਇਵਰ ਕਮਲਜੋਤ ਸਿੰਘ ਉਰੱਫ ਹੈਰੀ ਪੁੱਤਰ ਗੁਰਦੀਪ ਸਿੰਘ ਵਾਸੀ ਮਕਾਨ ਨੰ:120, ਚੌਹਾਨ ਨਗਰ, ਗਲੀ ਨੰ:06, ਧਾਂਦਰਾ ਰੋਡ, ਦੁੱਗਰੀ ਲੁਧਿਆਣਾ ਪਾਸੋਂ 01 ਦੇਸੀ ਪਿਸਟਲ 7.65 ਐਮ.ਐਮ ਮਾਰਕਾ P.BERETTA-GARDONE V.T. CAL 7.65 MM PAT  (MADE IN ITALY) ਸਮੇਤ 03 ਰੌਂਦ ਜਿੰਦਾ 7.65 ਐਮ.ਐਮ. ਅਤੇ ਪਿਛਲੀ ਸੀਟ ਪਰ ਜਸਵੰਤ ਸਿੰਘ ਉੱਰਫ ਜਿੰਮੀ ਪੁੱਤਰ ਮਨਜੀਤ ਸਿੰਘ ਵਾਸੀ ਮਕਾਨ ਨੰ:11, ਗਲੀ ਨੰ:02, ਸ਼ਹੀਦ ਭਗਤ ਸਿੰਘ ਨਗਰ, ਧਾਂਦਰਾ ਰੋਡ, ਦੁੱਗਰੀ ਲੁਧਿਆਣਾ ਸਵਾਰ ਪਾਸੋਂ 01 ਦੇਸੀ ਪਿਸਟਲ 7.65 ਐਮ.ਐਮ ਮਾਰਕਾ P.BERETTA-GARDONE V.T. CAL 7.65 MM PAT  (MADE IN ITALY) ਸਮੇਤ 03 ਰੌਂਦ ਜਿੰਦਾ 7.65 ਐਮ.ਐਮ. ਬਰਾਮਦ ਹੋਏ। ਜਿਸ ਤੇ ਕਾਰਵਾਈ ਕਰਦਿਆ ਮੁੱਕਦਮਾ ਨੰਬਰ 03 ਮਿਤੀ 11.01.2022 ਜੁਰਮ 25/54/59 ਅਸਲਾ ਐਕਟ ਥਾਣਾ ਸਿਟੀ 2 ਖੰਨਾ ਬਰਖਿਲਾਫ ਦੋਸ਼ੀਆਨ ਉੱਕਤਾਨ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ।ਮੁੱਢਲੀ ਪੁੱਛਗਿੱਛ ਦੋਸ਼ੀਆਨ ਉਕਤਾਨ ਨੇ ਦੱਸਿਆ ਕਿ ਉਹ ਇਹ ਅਸਲਾ ਰੁੱੜਕੀ ਨੇੜੇ, ਉਤੱਰਾਖੰਡ ਤੋਂ ਖੋਹ ਕਰਕੇ ਲੈ ਕੇ ਆਏ ਸਨ। ਜੋ ਲੜਾਈ ਝਗੜੇ ਕਰਨ ਦੇ ਆਦੀ ਹਨ ਤੇ ਕਾਂਚਾ ਗੈਂਗ ਨਾਲ ਸਬੰਧ ਰੱਖਦੇ ਹਨ। ਦੋਸ਼ੀਆਨ ਉਕਤਾਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਦੋਸ਼ੀਆਨ ਨੇ ਉਕਤ ਇਹ ਅਸਲੇ ਨਾਲ ਕਿਸ ਵਾਰਦਾਤ ਨੂੰ ਅੰਜ਼ਾਮ ਦੇਣਾ ਸੀ। ਦੋਸ਼ੀਆਨ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸ਼ੰਭਾਵਨਾ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਖੰਨਾ ਪੁਲਿਸ ਨੇ ਵੱਡੀ ਵਰਦਾਤ ਨੂੰ ਅੰਜਾਮ ਦੇਣ ਤੋਂ ਰੋਕ ਲਿਆ ਹੈ।

ਬ੍ਰਾਮਦਗੀ :-

1) 02 ਦੇਸੀ ਪਿਸਟਲ 7.65 ਐਮ.ਐਮ ਮਾਰਕਾ P.BERETTA-GARDONE V.T. CAL 7.65 MM PAT  (MADE IN

   ITALY) ਸਮੇਤ 02 ਮੈਗਜੀਨ ਅਤੇ 06 ਰੌਂਦ ਜਿੰਦਾ 7.65 MM।

2) ਕਾਰ ਨੰਬਰੀ ਡੀ.ਐਲ.-8 ਸੀ.ਏ.ਏ.-7250 ਰੰਗ ਚਿੱਟਾ ਮਾਰਕਾ ਆਈ-20.

ਗ੍ਰਿਫਤਾਰੀ ਦੋਸ਼ੀ :-

(1) ਕਮਲਜੋਤ ਸਿੰਘ ਉਰੱਫ ਹੈਰੀ ਪੁੱਤਰ ਗੁਰਦੀਪ ਸਿੰਘ ਵਾਸੀ ਮਕਾਨ ਨੰ:120, ਚੌਹਾਨ ਨਗਰ, ਗਲੀ ਨੰ:06, ਧਾਂਦਰਾ

ਰੋਡ, ਦੁੱਗਰੀ, ਲੁਧਿਆਣਾ।

(2) ਜਸਵੰਤ ਸਿੰਘ ਉੱਰਫ ਜਿੰਮੀ ਪੁੱਤਰ ਮਨਜੀਤ ਸਿੰਘ ਵਾਸੀ ਮਕਾਨ ਨੰ:11, ਗਲੀ ਨੰ:02, ਸ਼ਹੀਦ ਭਗਤ ਸਿੰਘ ਨਗਰ,

ਧਾਂਦਰਾ ਰੋਡ, ਦੁੱਗਰੀ, ਲੁਧਿਆਣਾ।

ਦੋਸ਼ੀ ਜਸਵੰਤ ਸਿੰਘ ਉਰਫ ਜਿੰਮੀ ਪਰ ਦਰਜ ਹੋਏ ਮੁੱਕਦਮਿਆਂ ਦਾ ਵੇਰਵਾ :-

1) ਮੁੱਕਦਮਾ ਨੰ: 28 ਮਿਤੀ 02.12.2021 ਅ/ਧ 21-61-85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਲੁਧਿਆਣਾ।

2) ਮੁੱਕਦਮਾ ਨੰ: 47 ਮਿਤੀ 18.04.2019 ਅ/ਧ 324/323/341/506/148/149 ਭ ਦ ਥਾਣਾ ਸਦਰ ਲੁਧਿਆਣਾ।

 

Tags: Crime News Punjab , Punjab Police , Police , Crime News , Khanna Police , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD