Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਕਾਲੀਆਂ ਦੀ ਗਲ਼ਤ ਨੀਤੀਆਂ ਕਾਰਨ ਮੋਹਾਲੀ ਸ਼ਹਿਰ ਦਾ ਉਦਯੋਗ ਬਿਲਕੁਲ ਠੱਪ ਹੋ ਕੇ ਰਹਿ ਗਿਆ : ਸਿੱਧੂ

ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਮੋਹਾਲੀ ਸ਼ਹਿਰ ਦੇ ਪਿੰਡ ਸ਼ਾਹੀ ਮਾਜਰਾ ਵਿਖੇ ਮੀਟਿੰਗ ਦੋਰਾਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 28 Mar 2014

Last updated on: Mar 28, 2014, 00:00 IST

ਪ੍ਰਾਪਰਟੀ ਟੈਕਸ ਦੇ ਮੁੱਦੇ ਤੇ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਲੋਕਾਂ ਨੂੰ ਗੁੰਮਰਾਹ ਕਰਨ ਤੇ ਲੱਗਾ ਹੋਇਆ ਹੈ ਜੇਕਰ ਪੰਜਾਬ ਸਰਕਾਰ ਨੇ ਲੋਕਾਂ ਤੇ ਪਾਏ ਜਾ ਰਹੇ ਪ੍ਰਾਪਰਟੀ ਟੈਕਸ ਦੇ ਬੋਝ ਦੀ ਐਨੀ ਹੀ ਪ੍ਰਵਾਹ ਹੁੰਦੀ ਤਾਂ ਪਿਛਲੇ ਵਿਧਾਨ ਸਭਾ ਸੈਸ਼ਨ ਵਿਚ ਬਿੱਲ ਲਿਆ ਕੇ ਪ੍ਰਾਪਰਟੀ ਟੈਕਸ ਨੂੰ ਖਤਮ ਕੀਤਾ ਜਾ ਸਕਦਾ ਸੀ। ਪੰਜਾਬ ਸਰਕਾਰ ਜੇਕਰ ਵਿਧਾਨ ਸਭਾ ਵਿਚ ਅਜਿਹਾ ਕੋਈ ਮਤਾ ਲਿਆਂਦੀ ਤਾਂ ਕਾਂਗਰਸ ਪਾਰਟੀ ਵੱਲੋਂ ਉਸਦਾ ਜੋਰਦਾਰ ਸਵਾਗਤ ਕੀਤਾ ਜਾਣਾ ਸੀ। ਇਹ ਗੱਲ ਅੱਜ ਇਥੇ ਮੋਹਾਲੀ ਸ਼ਹਿਰ ਦੇ ਪਿੰਡ ਸ਼ਾਹੀ ਮਾਜਰਾ ਵਿਖੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਵਿਚ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਆਖੀ। ਸ਼੍ਰੀ ਸਿੱਧੂ ਨੇ ਕਿਹਾ ਕਿ ਅਕਾਲੀਆਂ ਦੀ ਗਲ਼ਤ ਨੀਤੀਆਂ ਕਾਰਨ ਮੋਹਾਲੀ ਸ਼ਹਿਰ ਦਾ ਉਦਯੋਗ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ ਅਤੇ ਪੰਜਾਬ ਦੇ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ ਅਤੇ ਹੁਣ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਸਮੇਤ ਹੋਰਨਾਂ ਉਮੀਦਵਾਰਾਂ ਨੂੰ ਆਪਣੀ ਹਾਰ ਸਾਹਮਣੇ ਦਿਖਾਈ ਦੇ ਰਹੀ ਹੈ  ਜਿਸ ਕਾਰਨ ਲੋਕਾਂ ਨੂੰ ਭਰਮਾਉਣ ਵਾਸਤੇ ਅਕਾਲੀ ਆਗੂ ਬਿਨ੍ਹਾਂ ਸਿਰ ਪੈਰ ਦੀਆਂ ਗੱਲਾਂ ਕਰ ਰਹੇ ਹਨ ਅਤੇ ਬੇਤੁੱਕੀ ਬਿਆਨਬਾਜੀ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਸਮੇਤ ਪੂਰੇ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ  ਸੋਨੀ ਦੇ ਹੱਕ ਵਿਚ ਲੋਕਾਂ ਵੱਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਉਤਸ਼ਾਹ ਨੂੰ ਵੇਖ ਕੇ ਅਜਿਹਾ ਲਗ ਰਿਹਾ ਹੈ ਕਿ ਚੰਦੂ ਮਾਜਰਾ ਨੂੰ ਇਸ ਹਲਕੇ ਤੋਂ ਆਪਣੀ ਜਮਾਨਤ ਵੀ ਬਚਾਉਣੀ ਮੁਸ਼ਕਿਲ ਹੋ ਜਾਵੇਗੀ। ਲੋਕੀ ਆਪ ਮੁਹਾਰੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਖੁਲ੍ਹ ਕੇ ਬੀਬੀ ਅੰਬਿਕਾ ਸੋਨੀ ਦੀ ਹਿਮਾਇਤ ਕੀਤੀ ਜਾ ਰਹੀ ਹੈ । ਇਸ ਦੋਰਾਨ ਸ਼੍ਰੀ ਸਿੱਧੂ ਦੇ ਸਮਰਥਕਾਂ ਵੱਲੋਂ ਆਪਣੇ ਪੱਧਰ ਤੇ ਪਿੰਡ ਪਿੰਡ ਵਿਚ ਜਾ ਕੇ ਸ਼੍ਰੀਮਤੀ ਸੋਨੀ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਲਫਾਮ ਅਲੀ, ਕੁਲਦੀਪ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਜੋਗੀ, ਰਾਮ ਕੁਮਾਰ, ਬਾਬੂ ਖਾਨ, ਕਪਤਾਨ ਅਲੀ, ਡਾ. ਵੀਰ ਸਿੰਘ, ਮੇਜਰ ਸਿੰਘ ਮਾਨ, ਸਵਰਣ ਸਿੰਘ, ਰਤਨਜੀਤ ਸਿੰਘ ਰਾਜਾ, ਸੁੱਚਾ ਸਿੰਘ, ਬਾਬੂ ਖਾਨ, ਰਹਿਮੂ ਦੀਨ, ਜੀ.ਐਸ ਰਿਆੜ, ਚੌ. ਹਰੀਪਾਲ ਚੋਲਟਾ ਕਲਾਂ, ਜੀ.ਐਸ. ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD