Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਾਰਨ ਮਗਰੋਂ ਹਲਕੇ ਬਦਲਣ ਵਾਲਾ ਚੰਦੂਮਾਜਰਾ ਹੀ ਹੈ ਪ੍ਰਵਾਸੀ ਪੰਛੀ : ਅੰਬਿਕਾ ਸੋਨੀ

ਕਿਹਾ, ਕੇਂਦਰੀ ਮੰਤਰੀ ਰਹਿੰਦੇ ਹੋਏ ਸੂਬੇ ਨੂੰ ਮੁਹੱਈਆ ਕਰਵਾਈਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ

ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਬਿਕਾ ਸੋਨੀ ਅਤੇ ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨਜ਼ਦੀਕੀ ਪੈਂਦੇ ਪਿੰਡ ਬੱਲੋਂ ਮਾਜਰਾ ਵਿਖੇ ਇੱਕ ਮੀਟਿੰਗ ਦੋਰਾਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 28 Mar 2014

Last updated on: Mar 28, 2014, 00:00 IST

ਪੰਜਾਬ ਅਤੇ ਖਾਸ ਕਰਕੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਮੇਰੇ ਲਈ ਕੋਈ ਬੇਗਾਨਾ ਨਹੀਂ, ਸਗੋਂ ਮੇਰਾ ਘਰ ਹੈ ਅਤੇ ਕੇਂਦਰੀ ਮੰਤਰੀ ਰਹਿੰਦੇ ਸਮੇਂ ਮੈਂ ਆਪਣੇ ਅਖਤਿਆਰੀ ਕੋਟੇ ਵਿਚੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪੰਜਾਬ ਦੀ ਬਿਹਤਰੀ ਲਈ ਦਿੱਤੀਆਂ ਹਨ। ਜੇਕਰ ਹਲਕੇ ਵਿਚ ਕੋਈ ''ਪ੍ਰਵਾਸੀ ਪੰਛੀ'' ਹੈ ਤਾਂ ਉਹ ਪ੍ਰੇਮ ਸਿੰਘ ਚੰਦੂਮਾਜਰਾ ਹੈ ਜੋ ਕਿ ਹਰੇਕ ਵਾਰੀ ਚੋਣਾਂ 'ਚ ਹਾਰਨ ਤੋਂ ਬਾਅਦ ਲਗਾਤਾਰ ਆਪਣੇ ਹਲਕੇ ਬਦਲਦਾ ਰਹਿੰਦਾ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਚੰਦੂਮਾਜਰਾ ਦੀ ਮਾੜੀ ਕਾਰਗੁਜ਼ਾਰੀ ਬਾਰੇ ਭਲੀਭਾਂਤ ਜਾਣਦੇ ਹਨ ਅਤੇ ਇਸੇ ਕਾਰਨ ਚੋਣਾਂ ਵਿਚ ਉਸ ਨੂੰ ਮੂੰਹ ਨਹੀਂ ਲਾਉਂਦੇ''। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਮੋਹਾਲੀ ਦੇ ਪਿੰਡ ਬੱਲੋ ਮਾਜਰਾ ਵਿਖੇ ਵੱਡੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੇ ਕੀਤਾ। 

ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਯੋਜਿਤ ਕੀਤੀ ਮੀਟਿੰਗ ਵਿਚ ਬੋਲਦਿਆਂ ਸ੍ਰੀਮਤੀ ਸੋਨੀ ਨੇ ਕਿਹਾ ਕਿ ਉਹ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਆਦੇਸ਼ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨ ਲਈ ਆਏ ਹਨ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਅੱਜ ਜੋ ਪੰਜਾਬ ਦੇ ਹਾਲਾਤ ਬਣ ਚੁਕੇ ਹਨ ਉਨ੍ਹਾਂ ਨੂੰ ਵੇਖ ਕੇ ਹਰੇਕ ਪੰਜਾਬੀ ਬਹੁਤ ਦੁਖੀ ਹੈ ਅਤੇ ਸੂਬੇ ਦੇ ਨੌਜਵਾਨ ਰੁਜ਼ਗਾਰ ਨਾ ਮਿਲਣ ਕਾਰਨ ਘੋਰ ਨਿਰਾਸ਼ਾ ਦੇ ਆਲਮ ਵਿਚ ਹਨ। ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦੀ ਆਰਥਿਕਤਾ ਬੁਰੀ ਤਰ੍ਹਾਂ ਡਾਵਾਂਡੋਲ ਹੋ ਚੁਕੀ ਹੈ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਵਾਸਤੇ ਕਈ ਕਈ ਮਹੀਨੇ ਇੰਤਜ਼ਾਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਯੂ.ਪੀ.ਏ. ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੀ ਬਾਂਹ ਫੜੀ ਹੈ। ਕੇਂਦਰ ਸਰਕਾਰ ਨੇ ਜਿਥੇ ਕਰੋੜਾਂ ਰੁਪਏ ਦੇ ਫੰਡ ਸੂਬੇ ਨੂੰ ਮੁਹੱਈਆ ਕਰਵਾਏ ਉਥੇ ਹੀ ਵੱਡੇ ਵੱਡੇ ਪ੍ਰਾਜੈਕਟ ਵੀ ਇਥੇ ਸਥਾਪਿਤ ਕਰਵਾਏ। ਪਰ ਅਕਾਲੀਆਂ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਧੰਨਵਾਦ ਕਰਨ ਦੀ ਬਜਾਇ ਹਮੇਸ਼ਾ ਹੀ ਉਨ੍ਹਾਂ 'ਤੇ ਪੱਖਪਾਤ ਕਰਨ ਦੇ ਗ਼ਲਤ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜਿੰਨੀਆਂ ਗ੍ਰਾਂਟਾਂ ਕੇਂਦਰ ਸਰਕਾਰ ਨੇ ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਮੁਹੱਈਆ ਕਰਵਾਈਆਂ ਹਨ, ਉਨੀਆਂ ਤਾਂ ਕਦੇ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਵੀ ਨਹੀਂ ਸਨ ਮੁਹੱਈਆ ਕਰਵਾਈਆਂ। ਕੇਂਦਰ ਨੇ ਹਮੇਸ਼ਾ ਹੀ ਪੰਜਾਬ ਦੇ ਭਲੇ ਅਤੇ ਬਿਹਤਰੀ ਲਈ ਹੀ ਸੋਚਿਆ ਹੈ, ਪਰ ਅਕਾਲੀਆਂ ਨੇ ਅੱਜ ਸੂਬੇ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿਚ ਲੋਕ ਕਾਂਗਰਸ ਪਾਰਟੀ ਦੀ ਪਿੱਠ 'ਤੇ ਖੜ੍ਹੇ ਹਨ ਅਤੇ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਲੋਕ ਸਭਾ ਵਿਚ ਸੂਬੇ ਦੀ ਆਵਾਜ਼ ਬੁਲੰਦ ਕਰਨਗੇ। ਚੋਣ ਜਲਸੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਸ੍ਰੀਮਤੀ ਅੰਬਿਕਾ ਸੋਨੀ ਡੇਢ ਲੱਖ ਤੋਂ ਵੀ ਜ਼ਿਆਦਾ ਵੋਟਾਂ ਦੇ ਅੰਤਰ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਪਿੰਡ ਬੱਲੋਮਾਜਰਾ ਦੀ ਪੰਚਾਇਤ ਵਲੋਂ ਵਿਸ਼ੇਸ਼ ਤੌਰ 'ਤੇ ਸ੍ਰੀਮਤੀ ਅੰਬਿਕਾ ਸੋਨੀ ਤੇ ਵਿਧਾਇਕ ਸ੍ਰ. ਸਿੱਧੂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜੱਸੀ ਬੱਲੋ ਮਾਜਰਾ, ਗੁਰਦਾਸ ਸਿੰਘ ਸਰਪੰਚ ਬੱਲੋਮਾਜਰਾ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਹਰਿੰਦਰ ਸਿੰਘ ਪੰਚ, ਅਵਤਾਰ ਸਿੰਘ ਸਾਬਕਾ ਸਰਪੰਚ, ਪ੍ਰੋ. ਨਿਰਮਲ ਸਿੰਘ, ਰੌਣਕ ਸਿੰਘ, ਸੁਰਿੰਦਰ ਸਿੰਘ ਸਾਬਕਾ ਪੰਚ, ਗੁਰਦੇਵ ਸਿੰਘ, ਸੁਨੀਲ ਗੁੱਜਰ, ਚੌ. ਹਰੀਪਾਲ ਚੋਲਟਾ ਕਲਾਂ, ਜੀ.ਐੱਸ. ਰਿਆੜ, ਜੀ.ਐਸ ਮਾਨ, ਬੀ.ਸੀ. ਪ੍ਰੇਮੀ, ਕੁਲਵਿੰਦਰ ਸ਼ਰਮਾ, ਦਵਿੰਦਰ ਬੱਬੂ, ਐਚ.ਅੇਸ ਢਿੱਲੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: ambika soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD