Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਦੇ ਸਹਿਯੋਗ ਸਦਕਾ ਬੀਬੀ ਸੋਨੀ ਨੂੰ ਮੋਹਾਲੀ ਹਲਕੇ 'ਚੋਂ ਭਾਰੀ ਲੀਡ ਮਿਲੇਗੀ : ਸਿੱਧੂ

ਪਿੰਡ ਬੈਰੋਂਪੁਰ ਭਾਗੋਮਾਜਰਾ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 29 Mar 2014

Last updated on: Mar 29, 2014, 00:00 IST

ਹਲਕਾ ਮੋਹਾਲੀ ਅੰਦਰ ਕਾਂਗਰਸ ਪਾਰਟੀ ਦੀ ਚੜ੍ਹਤ ਸ਼ਿਖਰਾਂ 'ਤੇ ਪਹੁੰਚ ਚੁਕੀ ਹੈ ਅਤੇ ਲੋਕ ਆਪ ਮੁਹਾਰੇ ਪਾਰਟੀ ਦੀਆਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਗੱਲ ਦਾ ਸਬੂਤ ਦੇ ਰਹੇ ਹਨ ਕਿ ਹਲਕੇ ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੂੰ ਭਾਰੀ ਵੋਟਾਂ ਦੀ ਲੀਡ ਮਿਲੇਗੀ। ਇਹ ਗੱਲ ਅੱਜ ਇਲਾਕੇ ਦੇ ਪਿੰਡਾਂ ਬੈਂਰੋਪੁਰ, ਭਾਗੋਮਾਜਰਾ, ਲਾਂਡਰਾਂ, ਮੌਜਪੁਰ, ਰਾਏਪੁਰ ਕਲਾਂ, ਸਾਮਪੁਰ, ਸਨੇਟਾ ਤੋਂ ਇਲਾਵਾ ਹੋਰ ਕਈ ਪਿੰਡਾਂ ਵਿਚ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਵੰਦ ਕਰਦੇ ਹੋਏ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਆਖੀ। ਸ੍ਰ. ਸਿੱਧੂ ਵਲੋਂ ਲੋਕਾਂ ਨੂੰ ਬੀਬੀ ਅੰਬਿਕਾ ਸੋਨੀ ਦੀ ਸਖਸ਼ੀਅਤ ਤੋਂ ਜਾਣੂੰ ਕਰਵਾਇਆ ਗਿਆ ਅਤੇ ਦੱਸਿਆ ਕਿ ਉਨ੍ਹਾਂ ਵਲੋਂ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਆਪਣੇ ਅਖਤਿਆਰੀ ਕੋਟੇ ਵਿਚੋਂ ਜਾਰੀ ਕੀਤੀਆਂ ਗਈਆ ਸਨ। 

ਇਸ ਮੌਕੇ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸ੍ਰੀਮਤੀ ਅੰਬਿਕਾ ਸੋਨੀ ਭਲਕੇ 30 ਮਾਰਚ ਨੂੰ ਮੋਹਾਲੀ ਹਲਕੇ ਦੇ ਪੇਂਡੂ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਉਂਦੇ ਹੋਏ ਅਕਾਲੀਆਂ ਦੇ ਕੂੜ ਪ੍ਰਚਾਰ ਦਾ ਭਾਂਡਾ ਸਰੇਬਜ਼ਾਰ ਭੰਨਣਗੇ। ਉਨ੍ਹਾਂ ਦੱਸਿਆ ਕਿ ਭਲਕੇ ਪਿੰਡ ਬਾਕਰਪੁਰ, ਸਨੇਟਾ ਤੋਂ ਇਲਾਵਾ ਸ਼ਾਮ ਨੂੰ ਮੋਹਾਲੀ ਸ਼ਹਿਰ ਵਿਖੇ ਸ੍ਰੀਮਤੀ ਸੋਨੀ ਵਲੋਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਮੌਕੇ ਸੁਦੇਸ਼ ਕੁਮਾਰ ਗੋਗਾ, ਸੰਜੇ ਕੁਮਾਰ, ਕੈਪਟਨ ਪ੍ਰੇਮ ਸਿੰਘ ਸਾਬਕਾ ਸਰਪੰਚ, ਪਰਮਾਤਮਾ ਸਿੰਘ ਰਿਟਾ. ਬੀ.ਡੀ.ਪੀ.ਓ., ਬਲਜੀਤ ਸਿੰਘ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਕਰਮਜੀਤ ਸਿੰਘ ਭਾਗੋਮਾਜਰਾ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਚੌ. ਰਿਸ਼ੀਪਾਲ ਸਾਬਕਾ ਸਰਪੰਚ ਸਨੇਟਾ, ਚੌ. ਦੀਪਚੰਦ ਗੋਬਿੰਦਗੜ੍ਹ, ਚੌ. ਹਰਨੇਕ ਸਿੰਘ ਨੇਕੀ, ਹਰਭਜਨ ਸਿੰਘ ਰਾਏਪੁਰ ਕਲਾਂ, ਰਾਕੇਸ਼ ਕੁਮਾਰ ਮਿੰਟੂ ਸਰਪੰਚ ਰਾਏਪੁਰ ਕਲਾਂ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਇਕਬਾਲ ਸਿੰਘ, ਕਰਮ ਸਿੰਘ ਮਾਣਕਪੁਰ ਕਲੱਰ, ਬਾਵਾ ਸਿੰਘ ਦੈੜੀ, ਸ਼ੇਰ ਸਿੰਘ ਦੈੜੀ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਪੰਡਿਤ ਭੁਪਿੰਦਰ ਕੁਮਾਰ ਨਗਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD