Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

16 ਮਈ ਨੂੰ ਪੂਰੀ ਹੋਵੇਗੀ ਰਾਸ਼ਟਰਪਿਤਾ ਗਾਂਧੀ ਦੀ ਅੰਤਿਮ ਇੱਛਾ: ਮੋਦੀ

ਦੇਸ਼ ਵਿੱਚ ਪੱਤਝੜ ਦੇ ਲੰਬੇ ਸਮੇਂ ਬਾਅਦ ਆਵੇਗੀ ਵਿਕਾਸ ਦੀ ਬਸੰਤ: ਨਰਿੰਦਰ ਮੋਦੀ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 29 Mar 2014

ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦੇ ਆਹੁਦੇ ਲਈ ਬਣਾਏ ਉਮੀਦਵਾਰ ਨਰਿੰਦਰ ਮੋਦੀ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਅਜ਼ਾਦੀ ਤੋਂ ਬਾਅਦ ਜਤਾਈ ਗਈ ਅੰਤਿਮ ਇੱਛਾ 67 ਸਾਲ ਬਾਅਦ ਪੂਰੀ ਹੋਣ ਜਾ ਰਹੀ ਹੈ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਹੁਣ ਅਜ਼ਾਦੀ ਮਿਲ ਗਈ ਹੈ ਅਤੇ  ਕਾਂਗਰਸ ਨੂੰ ਬਿਖੇਰ ਦਿਓ। ਅੱਜ ਸਥਾਨਕ ਸੈਕਟਰ 34 ਦੇ ਖੁੱਲ੍ਹੇ ਮੈਦਾਨ ਵਿੱਚ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ ਵਿੱਚ ਰੱਖੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ 16 ਮਈ ਤੋਂ ਬਾਅਦ ਕਾਂਗਰਸ ਦਾ ਨਾਮੋਂ-ਨਿਸ਼ਾਨ ਦੇਸ਼ ਵਿੱਚੋਂ ਮਿਟ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਦੇਸ਼ ਵਿੱਚ ਬਣਾਈ ਪੱਤਝੜ ਦੀ ਸਥਿਤੀ 16 ਮਈ ਤੋਂ ਬਾਅਦ ਵਿਕਾਸ ਦੀ ਬਸੰਤ ਦਾ ਰੂਪ ਧਾਰਨ ਕਰੇਗੀ।ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਆਪਣਾ ਸਿਸ਼ਟਾਚਾਰ ਬਣਾ ਚੁੱਕੀ ਕਾਂਗਰਸ ਨੂੰ ਸਬਕ ਸਿਖਾਉਣ ਦਾ ਲੋਕ ਫ੍ਰੈਸਲਾ ਕਰ ਚੁੱਕੇ ਹਨ ਅਤੇ ਹੁਣ ਸਿਰਫ਼ ਉਸ 'ਤੇ ਮੋਹਰ ਲਾਉਣੀ ਹੀ ਬਾਕੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੀ ਘਟੀਆ ਪ੍ਰਸ਼ਾਸਨਿਕ ਸੋਚ ਦੇ ਕਾਰਨ ਦੇਸ਼ ਹਰ ਪਹਿਲੂ ਪੱਖੋਂ ਪਿਛੜ ਕੇ ਰਹਿ ਗਿਆ ਹੈ ਅਤੇ ਕਾਂਗਰਸ ਨੇ ਧਰਮ ਨਿਰਪੱਖਤਾ ਨੂੰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਦਾ ਇੱਕ ਪਰਦੇ ਵਜੋਂ ਵਰਤਣਾ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੀ ਸੱਤਾ ਨੂੰ ਬਚਾਉਣ ਵਾਲੀ ਨੀਤੀ 'ਤੇ ਕੰਮ ਕੀਤਾ ਹੈ ਜਦਕਿ ਭਾਜਪਾ ਦਾ ਸੁਪਨਾ ਦੇਸ਼ ਨੂੰ ਅਜਿਹੀ ਭ੍ਰਿਸ਼ਟ ਪਾਰਟੀ ਦੀਆਂ ਨੀਤੀਆਂ ਤੋਂ ਬਚਾਅ ਕੇ ਇਸਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਮਾਜ ਨੂੰ ਜੋੜ ਕੇ ਵਿਕਾਸ ਕਰਨ ਨੂੰ ਆਪਣਾ ਟੀਚਾ ਮੰਨਦੀ ਹੈ ਜਦਕਿ ਕਾਂਗਰਸ ਸਮਾਜ ਨੂੰ ਤੋੜ ਕੇ ਰਾਜ ਕਰਨ ਨੂੰ ਪਹਿਲ ਦਿੰਦੀ ਹੈ।

ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ 60 ਸਾਲ ਤੋਂ ਵੱਧ ਸਮੇਂ ਤੱਕ ਸਾਸ਼ਕ ਵਜੋਂ ਰਾਜ ਕਰਨ ਵਾਲੀ ਕਾਂਗਰਸ ਦੇ ਮੁਕਾਬਲੇ ਉਨ੍ਹਾਂ ਨੂੰ ਸਿਰਫ਼ 60 ਮਹੀਨੇ ਲਈ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਵਾਅਦਾ ਕੀਤਾ ਕਿ ਉਹ ਮਹਿੰਗਾਈ, ਭ੍ਰਿਸ਼ਟਾਚਾਰ, ਬੇਰੁਜਗਾਰੀ ਅਤੇ ਕੁਸਾਸ਼ਨ ਵਾਲੀ ਨੀਤੀ ਤੋਂ ਭਾਰਤ ਨੂੰ ਜੇਤੂ ਬਣਾ ਕੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਸਾਕਾਰ ਕਰਨਗੇ। ਉਨ੍ਹਾਂ ਕਾਂਗਰਸੀ ਆਗੂਆਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸੀ ਉਨ੍ਹਾਂ ਨੂੰ ਕਲਪਨਾਵਾਂ ਦਾ ਸ਼ਿਕਾਰ ਕਹਿੰਦੇ ਹਨ, ਪਰ ਉਨ੍ਹਾਂ ਲਈ ਵਿਅਕਤੀ ਤੋਂ ਵੱਡਾ ਵਿਚਾਰ ਹੈ ਅਤੇ ਉਹ ਪਰਿਵਾਰ ਤੋਂ ਵੱਧ ਦੇਸ਼ ਨੂੰ ਮੰਨਦੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਦੇ ਯੁਵਰਾਜ ਦਾਅਵਾ ਕਰਦੇ ਹਨ ਕਿ ਉਨ੍ਹਾਂ ਕੋਲ ਜਿਸ ਵੀ ਵਰਗ ਨੇ ਕੋਈ ਸਮੱਸਿਆ ਰੱਖੀ ਹੈ ਤਾਂ ਉਸ ਦਾ ਨਿਪਟਾਰਾ ਸਿਰਫ਼ 3 ਦਿਨ ਵਿੱਚ ਹੋਇਆ ਹੈ, ਜਦਕਿ ਫੌਜੀਆਂ ਵੱਲੋਂ ਇੱਕ ਰੈਂਕ ਅਤੇ ਇੱਕ ਪੈਨਸ਼ਨ ਦੀ ਮੰਗ ਬੀਤੇ 60 ਸਾਲ ਤੋਂ ਕੀਤੀ ਜਾ ਰਹੀ ਹੈ, ਜਿਸਦਾ ਹਾਲੇ ਤੱਕ ਨਿਪਟਾਰਾ ਨਹੀਂ ਹੋ ਸਕਿਆ। ਉਨ੍ਹਾਂ ਕਾਂਗਰਸ ਨੂੰ ਦੇਸ਼ ਲਈ ਸੰਕਟ ਦੱਸਦਿਆਂ ਕਿਹਾ ਕਿ ਜਿਸ ਸਰਕਾਰ ਦੇ ਸਾਸ਼ਨ ਵਿੱਚ ਦੇਸ਼ ਦੀ ਰੱਖਿਆ ਕਰਨ ਵਾਲੇ ਫੌਜੀ ਜਵਾਨ ਸੁਰੱਖਿਅਤ ਨਹੀਂ ਹਨ ਤਾਂ ਉਹ ਦੇਸ਼ ਕਿਸ ਤਰ੍ਹਾਂ ਸੁਰੱਖਿਅਤ ਰਹਿ ਸਕਦਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਜੈ ਜਵਾਨ ਜੈ ਕਿਸਾਨ ਦੇ ਨਾਹਰੇ ਉਲਟ ਮਰ ਜਵਾਨ ਮਰ ਕਿਸਾਨ ਦਾ ਨਾਹਰਾ ਦੇ ਰਹੀ ਹੈ।

ਚੰਡੀਗੜ੍ਹ ਨਾਲ ਆਪਣੇ ਪੁਰਾਣੇ ਸਬੰਧਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੰਝ ਜਾਪ ਰਿਹਾ ਹੈ ਕਿਉਹ ਲੰਬੇ ਸਮੇਂ ਬਾਅਦ ਘਰ ਵਾਪਸ ਆਏ ਹਨ। ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਸਮੇਤ ਇਸ ਦੇ ਆਸ ਪਾਸ ਤੋਂ ਬਹੁਤ ਕੁੱਝ ਸਿੱਖ ਕੇ ਅੱਜ ਕੁੱਝ ਕਰਨ ਦੇ ਯੋਗ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਭਵਿੱਖ ਦਾ ਪ੍ਰਧਾਨ ਮੰਤਰੀ ਇਸ ਹਲਕੇ ਦੀ ਹਰ ਸਮੱਸਿਆ ਨੂੰ ਬੜੀ ਗੰਭੀਰਤਾ ਨਾਲ ਸਮਝਦਾ ਹੈ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਆਹੁਦਾ ਤਾਂ ਦੇਸ਼ ਦੇ ਲੋਕ ਦੇਣ ਲਈ ਤਿਆਰ ਬੈਠੇ ਹਨ ਪਰ ਇਸ ਆਹੁਦੇ ਲਈ ਚੰਡੀਗੜ੍ਹ ਦੇ ਉਮੀਦਵਾਰ ਦਾ ਸਮਰਥਨ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਦੇ ਕਾਰਨ ਹੀ ਅੱਜ ਸਿਟੀ ਬਿਊਟੀਫੁੱਲ ਨੂੰ ਚੰਗੇ ਸਿੱਖਿਆ ਸੰਸਥਾਨਾਂ, ਵੱਡੇ ਤਕਨੀਕੀ ਅਦਾਰੇ ਅਤੇ ਸੈਰ ਸਪਾਟੇ ਦੇ ਵੱਡੇ ਕੇਂਦਰ ਵਜੋਂ ਸਥਾਪਿਤ ਹੋਣ ਵਿੱਚ ਨਕਾਮੀ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਲਈ ਤਕਨੀਕਾਂ ਨੂੰ ਯੋਗ ਤਰੀਕੇ ਨਾਲ ਵਰਤੋਂ ਵਿੱਚ ਲਿਆਉਣ ਦੀ ਲੋੜ ਹੈ। ਉਨ੍ਹਾਂ ਅਜੋਕੇ ਯੁੱਗ ਵਿੱਚ ਇੰਟਰਵਿਊ ਰਾਹੀਂ ਭਰਤੀ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਤਕਨੀਕ ਦੀ ਬਦੌਲਤ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਰੇਲ ਮੰਤਰੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਸ਼ਰੇਆਮ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸਾਬਕਾ ਮੰਤਰੀ ਨੂੰ ਕਾਂਗਰਸ ਨੇ ਮੁੜ ਟਿਕਟ ਨਾਲ ਨਿਵਾਜ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਭ੍ਰਿਸਟਾਚਾਰੀਆਂ ਨੂੰ ਇਨਾਮ ਦੇ ਕੇ ਭ੍ਰਿਸ਼ਟਾਚਾਰ ਨੂੰ ਹੋਰ ਉਤਸ਼ਾਹਿਤ ਕਰਨ ਦਾ ਕੰਮ ਕਰਦੀ ਹੈ। ਉਨ੍ਹਾਂ ਭ੍ਰਿਸ਼ਟਾਚਾਰੀ ਹਵਾ (ਪਵਨ) ਨੂੰ ਰੋਕਣ ਦਾ ਸੱਦਾ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਨੂੰ ਹੁਣ ਵਿਕਾਸ ਦੀ ਕਿਰਨ (ਕਿਰਨ ਖੇਰ) ਦੀ ਜਰੂਰਤ ਹੈ।ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਬਦਲੇ ਹੋਏ ਹਾਲਾਤ ਕਾਂਗਰਸ ਦਾ ਸਫਾਇਆ ਕਰਨ ਯੋਗ ਬਣੇ ਹੋਏ ਹਨ ਅਤੇ ਦੇਸ਼ ਨੂੰ ਬਚਾਉਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਗਠਨ ਜਰੂਰੀ ਹੈ। ਇਸ ਮੌਕੇ ਬੋਲਦਿਆਂ ਪਾਰਟੀ ਦੀ ਉਮੀਦਵਾਰ ਕਿਰਨ ਖੇਰ ਨੇ ਕਿਹਾ ਕਿ ਉਹ ਚੰਡੀਗੜ੍ਹ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ। ਰੈਲੀ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ, ਸਾਬਕਾ ਲੋਕ ਸਭਾ ਮੈਂਬਰ ਸੱਤਪਾਲ ਜੈਨ, ਹਲਕਾ ਇੰਚਾਰਜ ਆਰਤੀ ਮਹਿਰਾ ਅਤੇ ਸੂਬਾ ਪ੍ਰਧਾਨ ਸੰਜੇ ਟੰਡਨ ਨੇ ਵੀ ਸੰਬੋਧਨ ਕੀਤਾ।

 

Tags: Narendra Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD