Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕਰਕੇ ਅਕਾਲੀਆਂ ਨੇ ਪੰਜਾਬ ਦਾ ਭਵਿੱਖ ਤਬਾਹ ਕੀਤਾ : ਅੰਬਿਕਾ ਸੋਨੀ

ਪੰਜਾਬ ਸਰਕਾਰ 'ਤੇ ਸਿਰਫ ਬਾਦਲ ਪਰਿਵਾਰ ਦਾ ਕਬਜ਼ਾ : ਸਿੱਧੂ, ਚੀਮਾ

ਪਿੰਡ ਸਨੇਟਾ ਵਿਖੇ ਚੋਣ ਜਲਸੇ ਦੌਰਾਨ ਅੰਬਿਕਾ ਸੋਨੀ, ਵਿਧਾਇਕ ਬਲਬੀਰ ਸਿੰਘ ਸਿੱਧੂ, ਨਵਤੇਜ ਸਿੰਘ ਚੀਮਾ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਤੇ ਹੋਰ।

Web Admin

Web Admin

5 ਦਰਿਆ ਨਿਊਜ਼

ਐਸ .ਏ.ਐਸ.ਨਗਰ , 30 Mar 2014

Last updated on: Mar 30, 2014, 00:00 IST

ਕੇਂਦਰ ਸਰਕਾਰ ਵਿਚ ਸੈਰ ਸਪਾਟਾ ਅਤੇ ਸਭਿਆਚਾਰਿਕ ਵਿਭਾਗ ਦੀ ਮੰਤਰੀ ਰਹਿੰਦੇ ਸਮੇਂ ਮੈਂ ਪੰਜਾਬ ਵਿਚਲੇ ਥੀਮ ਪਾਰਕ, ਵਿਰਾਸਤ-ਏ-ਖਾਲਸਾ, ਸ੍ਰੀ ਤਲਵੰਡੀ ਸਾਬੋ, ਸ਼ਹੀਦ ਭਗਤ ਸਿੰਘ ਦੀ ਖਟਕੜ ਕਲਾਂ ਵਿਖੇ ਉਸਾਰੀ ਗਈ ਯਾਦਗਾਰ ਅਤੇ ਸੂਬੇ ਵਿਚਲੇ ਹੋਰਨਾਂ ਬਹੁਤ ਸਾਰੇ ਪ੍ਰਾਜੈਕਟਾਂ ਵਾਸਤੇ ਕਰੋੜਾਂ ਰੁਪਏ ਦੇ ਫੰਡ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹੱਈਆ ਕਰਵਾਏ ਅਤੇ ਸ੍ਰੀ ਹਜ਼ੂਰ ਸਾਹਿਬ ਲਈ 1500 ਕਰੋੜ ਰੁਪਏ ਜਾਰੀ ਕੀਤੇ ਗਏ। ਇੰਨੇ ਫੰਡ ਜਾਰੀ ਕਰਨ ਦੇ ਬਾਵਜੂਦ ਜੇਕਰ ਅਕਾਲੀਆਂ ਵਲੋਂ ਮਤਰਇਆਪਣ ਕਰਨ ਦੇ ਦੋਸ਼ ਲਗਾਏ ਜਾਣ ਤਾਂ ਇਹ ਅਕਾਲੀਆਂ ਦੀ ਸੌੜੀ ਸਿਆਸਤ ਨਹੀਂ ਤਾਂ ਹੋਰ ਕੀ ਹੈ। ਇਹ ਗੱਲ ਅੱਜ ਨਜ਼ਦੀਕੀ ਪਿੰਡ ਸਨੇਟਾ ਵਿਖੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਯੋਜਿਤ ਕੀਤੇ ਇਕ ਵੱਡੇ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੇ ਪ੍ਰਗਟ ਕੀਤੇ।ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਿਛਲੇ 45 ਸਾਲਾਂ ਤੋਂ ਸਿਆਸਤ ਦੇ ਮਾਧਿਅਮ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਹੁਣ ਜਦੋਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਲੋਂ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਤਾਂ ਉਹ ਇਸ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਲੋਕਾਂ ਦੇ ਸਹਿਯੋਗ ਨਾਲ ਬਾਖੂਬੀ ਨਿਭਾਉਣਗੇ। 

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੀ ਸੌੜੀ ਸਿਆਸਤ ਨਾਲ ਅੱਜ ਪੰਜਾਬ ਦਾ ਭਵਿੱਖ ਤਬਾਹ ਕਰਕੇ ਰੱਖ ਦਿੱਤਾ ਹੈ। ਨੌਜਵਾਨ ਪੀੜ੍ਹੀ ਰੁਜ਼ਗਾਰ ਨਾ ਮਿਲਣ ਕਾਰਨ ਨਸ਼ਿਆਂ ਦੇ ਦਲਦਲ ਵਿਚ ਡੁੱਬਦੀ ਜਾ ਰਹੀ ਹੈ ਅਤੇ ਖੁਦ ਅਕਾਲੀਆਂ ਵਲੋਂ ਨਸ਼ਿਆਂ ਦੇ ਧੰਦੇ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ। ਅਕਾਲੀ ਮੰਤਰੀ ਰੇਤੇ ਅਤੇ ਬਜ਼ਰੀ ਦੇ ਦਲਾਲ ਬਣਕੇ ਆਪਣੀਆਂ ਜੇਬਾਂ ਗਰਮ ਕਰਨ 'ਤੇ ਲੱਗੇ ਹੋਏ ਅਤੇ ਆਮ ਗ਼ਰੀਬ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ। ਲੋਕਾਂ ਨੂੰ ਇਨਸਾਫ ਦੇਣ ਵਾਲੇ ਪੁਲਸ ਥਾਣੇ ਵਿਕ ਚੁਕੇ ਹਨ ਅਤੇ ਅਫਸਰਸ਼ਾਹੀ ਸਰਕਾਰੀ ਦਬਾਅ ਹੇਠ ਆ ਕੇ ਅਕਾਲੀਆਂ ਦੀ ਚਾਪਲੂਸੀ 'ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਹੰਕਾਰ ਤੇ ਜ਼ੁਲਮ ਦਾ ਇਹ ਕਿਲਾ ਆਉਂਦੀ 30 ਅਪ੍ਰੈਲ ਨੂੰ ਢਹਿ ਜਾਵੇਗਾ ਜਦੋਂ ਸੂਬੇ ਦੇ ਲੋਕ ਵੋਟਾਂ ਰਾਹੀਂ ਅਕਾਲੀਆਂ ਨੂੰ ਇੱਟ ਦਾ ਜਵਾਬ ਪੱਥਰ ਦੇਣਗੇ। ਇਸ ਮੌਕੇ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਅਤੇ ਸੁਲਤਾਨਪੁਰਲੋਧੀ ਤੋਂ ਵਿਧਾਇਕ ਸ੍ਰ. ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਸਾਰੇ ਹੱਦਾਂ ਬੰਨੇ ਟੱਪ ਚੁਕਾ ਹੈ ਅਤੇ ਖੁਦ ਅਕਾਲੀ ਮੰਤਰੀ ਤੇ ਸੰਤਰੀ ਇਸ ਵਿਚ ਹੱਥ ਰੰਗ ਰਹੇ ਹਨ। ਕਈ ਅਕਾਲੀ ਮੰਤਰੀ ਤੇ ਵਿਧਾਇਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜੇਲ ਵਿਚ ਹਵਾ ਖਾ ਚੁਕੇ ਹਨ। ਉਨ੍ਹਾਂ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਤਾਂ ਸਰਕਾਰ ਵਿਚ ਕੋਈ ਬੇਰਾਂ ਵੱਟੇ ਨਹੀਂ ਪੁੱਛਦਾ ਕਿਉਂਕਿ ਪੰਜਾਬ ਸਰਕਾਰ 'ਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ ਅਤੇ ਸਰਕਾਰ ਦੀ ਚਾਬੀ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਕੋਲ ਹੈ ਜੋ ਕਿ ਆਪਣੇ ਪਰਿਵਾਰ ਦੇ ਵਿਕਾਸ 'ਤੇ ਲੱਗੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਸੁਨਹਿਰੀ ਭਵਿੱਖ ਲਈ ਸ੍ਰੀਮਤੀ ਸੋਨੀ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਉਣ ਤਾਂ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਇਥੋਂ ਖਦੇੜਿਆ ਜਾ ਸਕੇ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌ. ਗਿਆਨ ਸਿੰਘ, ਚੌ. ਰਿਸ਼ੀਪਾਲ ਦੋਵੇਂ ਸਾਬਕਾ ਸਰਪੰਚ ਸਨੇਟਾ, ਚੌ. ਹਰਨੇਕ ਸਿੰਘ ਨੇਕੀ, ਦੀਦਾਰ ਸਿੰਘ, ਕੁਲਵਿੰਦਰ ਸਿੰਘ ਜੈਲੀ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਕਰਮ ਸਿੰਘ ਸਰਪੰਚ ਮਾਣਕਪੁਰ ਕਲੱਰ, ਸ਼ੇਰ ਸਿੰਘ ਦੈੜੀ, ਮਨਜੀਤ ਸਿੰਘ ਤੰਗੌਰੀ, ਬਾਵਾ ਸਿੰਘ ਸਰਪੰਚ ਦੈੜੀ, ਚੌ. ਦੀਪ ਚੰਦ ਗੋਬਿੰਦਗੜ੍ਹ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਗੁਰਚਰਨ ਸਿੰਘ ਗੀਗੇਮਾਜਰਾ, ਸੋਮਨਾਥ ਸਾਬਕਾ ਸਰਪੰਚ ਗਡਾਣਾ, ਕਰਮਜੀਤ ਸਿੰਘ ਭਾਗੋਮਾਜਰਾ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਸੁਦੇਸ਼ ਕੁਮਾਰ ਗੋਗਾ ਭਾਗੋਮਾਜਰਾ, ਫਕੀਰ ਸਿੰਘ ਮੋਟੇਮਾਜਰਾ, ਸੁਰਜੀਤ ਸਿੰਘ ਮਾਣਕ ਮਾਜਰਾ, ਮੁਲਾਜ਼ਮ ਆਗੂ ਹਰਭਜਨ ਸਿੰਘ ਰਾਏਪੁਰ ਕਲਾਂ, ਗੁਰਧਿਆਨ ਸਿੰਘ ਦੁਰਾਲੀ, ਰਣਧੀਰ ਸਿੰਘ ਚਾਓਮਾਜਰਾ, ਡਿੰਪਲ ਗਿਰ ਸ਼ਾਮਪੁਰ, ਲਖਵੀਰ ਸਿੰਘ ਕਾਲਾ ਪੱਤੋਂ, ਹਰਪਾਲ ਸਿੰਘ ਸੁਖਗੜ੍ਹ, ਭਰਪੂਰ ਸਿੰਘ ਸਾਬਕਾ ਸਰਪੰਚ ਚਡਿਆਲਾ ਸੂਦਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਹੱਥ ਖੜ੍ਹੇ ਕਰਕੇ ਸ੍ਰੀਮਤੀ ਸੋਨੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਵਿਸ਼ਵਾਸ ਦਿਵਾਇਆ।

 

Tags: ambika soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD