Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਬਿਕਾ ਸੋਨੀ ਵਲੋਂ ਅਕਾਲੀਆਂ ਤੇ ਵਾਅਦਾ ਖਿਲਾਫੀ ਦਾ ਦੋਸ਼

ਕਿਹਾ, ਚੰਦੂਮਾਜਰਾ ਦੱਸੇ ਬੇਰੁਜ਼ਗਾਰਾਂ ਨੂੰ 1 ਹਜ਼ਾਰ ਰੁਪਏ ਬੇਰੁਜ਼ਗਾਰੀ ਭੱਤਾ ਕਦੋਂ ਮਿਲੇਗਾ''

Web Admin

Web Admin

5 ਦਰਿਆ ਨਿਊਜ਼

ਐਸ .ਏ.ਐਸ.ਨਗਰ , 31 Mar 2014

Last updated on: Mar 31, 2014, 00:00 IST

ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੇ ਅਕਾਲੀਆਂ 'ਤੇ ਸੂਬੇ ਦੇ ਲੋਕਾਂ ਨਾਲ ਵਾਅਦਾ ਖਿਲਾਫੀ ਕਰਨ ਦੋਸ਼ ਲਗਾਇਆ ਹੈ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਵਾਲ ਕੀਤਾ ਹੈ ਕਿ ਉਹ ਲੋਕਾਂ ਦੀ ਕਚਹਿਰੀ ਵਿਚ ਅਕਾਲੀਆਂ ਦੇ ਵਾਅਦਿਆਂ ਬਾਰੇ ਆਪਣਾ ਮੂੰਹ ਕਿਉਂ ਨਹੀਂ ਖੋਲ੍ਹ ਰਹੇ। ਸ੍ਰੀਮਤੀ ਅੰਬਿਕਾ ਸੋਨੀ ਅੱਜ ਵੈਲਫੇਅਰ ਐਸੋਸੀਏਸ਼ਨ ਫੇਜ 6 ਦੇ ਪ੍ਰਧਾਨ ਨਰਾਇਣ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਫੇਜ਼ 6 ਵਿਖੇ ਲੋਕਾਂ ਦੇ ਵੱਡੇ ਇਕੱਠੇ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ਼੍ਰੀਮਤੀ ਸੋਨੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਫੇਜ 6 ਨਿਵਾਸੀਆਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਅੰਬਿਕਾ ਸੋਨੀ ਨੂੰ ਫੇਜ 6 ਦੇ ਵਸਨੀਕਾਂ ਨੇ ਆਪਣੀਆਂ ਸਮÎਸਿਆਵਾਂ ਤੋਂ ਵੀ ਜਾਣੂੰ ਕਰਵਾਇਆ। 

ਸੋਨੀ ਨੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਵਾਲ ਕੀਤਾ ਕਿ ਉਹ ਲੋਕਾਂ ਦੀ ਕਚਹਿਰੀ ਵਿਚ ਦੱਸਣ ਕਿ ਅਕਾਲੀ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ 1 ਹਜ਼ਾਰ ਰੁਪਏ ਬੇਰੁਜ਼ਗਾਰੀ ਭੱਤਾ, ਬਜ਼ੁਰਗਾਂ ਨੂੰ 500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਤੇ ਆਸ਼ੀਰਵਾਦ ਸਕੀਮ ਦੀ ਦੁੱਗਣੀ ਰਾਸ਼ੀ ਕਦੋਂ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਖਾਸ ਕਰਕੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਹਨ ਅਤੇ ਵੱਡੇ ਵੱਡੇ ਪ੍ਰਾਜੈਕਟ ਇਥੇ ਲਿਆਂਦੇ ਹਨ। ਹੁਣ ਚੰਦੂਮਾਜਰਾ ਵੀ ਲੋਕਾਂ ਨੂੰ ਦੱਸੇ ਕਿ ਉਨ੍ਹਾਂ ਨੇ ਪੰਜਾਬ ਤਾਂ ਕੀ ਸਗੋਂ ਇਕੱਲੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਭਲੇ ਲਈ ਕੀ ਕੁੱਝ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਸਿਰਫ ਲੋਕਾਂ ਨੂੰ ਬੁੱਧੂ ਬਣਾਉਣਾ ਹੀ ਜਾਣਦਾ ਹੈ ਉਸ ਦੇ ਪੱਲੇ ਇਸ ਤੋਂ ਬਿਨਾਂ ਕੱਖ ਵੀ ਨਹੀਂ। ਉਨ੍ਹਾਂ ਪੰਜਾਬ ਸਰਕਾਰ ਦੀ ਮਾੜੀ ਆਰਥਿਕ ਸਥਿਤੀ ਕਾਰਨ ਮੁਲਾਜ਼ਮ ਵਰਗ ਤਨਖਾਹਾਂ ਬਿਨਾਂ ਫਾਕੇ ਕੱਟਣ ਲਈ ਮਜ਼ਬੂਰ ਹੈ ਅਤੇ ਆਪਣੇ ਘਰੇਲੂ ਖਰਚਿਆਂ ਲਈ ਵੀ ਤੰਗੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਲੋਕ ਪੰਜਾਬ ਸਰਕਾਰ ਵਲੋਂ ਪਾਏ ਪ੍ਰਾਪਰਟੀ ਟੈਕਸ ਦੇ ਬੋਝ ਕਾਰਨ ਆਰਥਿਕ ਪੱਖੋਂ ਬੁਰੀ ਤਰ੍ਹਾਂ ਕਮਜ਼ੋਰ ਹੋਏ ਅਤੇ ਆਪਣੇ ਹੀ ਮਕਾਨਾਂ ਵਿਚ ਕਿਰਾਏਦਾਰ ਬਣ ਕੇ ਰਹਿ ਗਏ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀਆਂ ਦੀਆਂ ਲੋਕਮਾਰੂ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਠੇ ਹੋਣ ਅਤੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਤਾਂ ਕਿ ਅਕਾਲੀਆਂ ਨੂੰ ਉਨ੍ਹਾਂ ਦੇ ਜ਼ੁਲਮਾਂ ਦਾ ਸਬਕ ਸਿਖਾਇਆ ਜਾ ਸਕੇ। 

ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਨੂੰ ਲੋਕਾਂ ਦੇ ਦੁੱਖ ਤਕਲੀਫਾਂ ਨਾਲ ਕੋਈ ਸਰੋਕਾਰ ਨਹੀਂ। ਪ੍ਰਾਪਰਟੀ ਟੈਕਸ ਖਤਮ ਕਰਵਾਉਣ ਲਈ ਮੋਹਾਲੀ ਦੇ ਲੋਕਾਂ ਨੇ ਅਨੇਕਾਂ ਧਰਨੇ ਮੁਜ਼ਾਹਰੇ ਕੀਤੇ, ਪਰ ਇਸ ਸਭ ਦੇ ਬਾਵਜੂਦ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਸਿਰ 'ਤੇ ਆਉਣ ਕਾਰਨ ਪ੍ਰੇਮ ਸਿੰਘ ਚੰਦੂਮਾਜਰਾ ਪ੍ਰਾਪਰਟੀ ਟੈਕਸ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨ ਦੀ ਫਿਰਾਕ ਵਿਚ ਹੈ, ਪਰ ਸ਼ਹਿਰ ਦੇ ਸੂਝਵਾਨ ਲੋਕ ਹੁਣ ਉਸ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਾਂਗ ਹੀ ਚੰਦੂਮਾਜਰਾ ਨੂੰ ਇਥੋਂ ਵੀ ਖਦੇੜ ਦੇਣਗੇ। ਇਸ ਮੌਕੇ ਇੱਕਤਰ ਹੋਏ ਫੇਜ 6 ਨਿਵਾਸੀਅ ਨੇ ਸ਼੍ਰੀਮਤੀ ਅੰਬਿਕਾ ਸੋਨੀ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਨਰਾਇਣ ਸਿੰਘ ਸਿੱਧੂ, ਐਡਵੋਕੇਟ ਬੀ.ਬੀ ਗੌਤਮ, ਜੇ.ਐਸ ਸੰਧੂ, ਟੀ.ਆਰ.ਅਰੋੜਾ, ਸਵਰਣ ਸਿੰਘ ਬੈਦਵਾਨ, ਗੁਰਦੀਪ ਸਿੰਘ ਗੁਲਾਟੀ, ਬੀ.ਐਸ ਮੱਲੀ, ਐਨ.ਐਲ ਸੁਮਨ, ਦਵਿੰਦਰ ਸਿੰਘ, ਆਰ.ਐਸ. ਭੱਟੀ, ਐਡਵੋਕੇਟ ਨਾਹਰ ਸਿੰਘ ਘੁੰਮਣ, ਮੋਹਨ ਸਿਘੰ, ਆਰ.ਅਲ ਪੁਰੀ, ਐਸ.ਐਸ ਸਿੱਧੂ (ਹੋਟਲ ਵਾਲੇ), ਪ੍ਰੋ. ਅਮਰ ਸਿੰਘ, ਦਵਿੰਦਰ ਸਿੰਘ ਗਰਚਾ, ਆਰ.ਐਸ ਰਤਿਆਲ, ਡਾ. ਐਮ.ਐਸ ਘੁੰਮਣ, ਜੇ.ਪੀ.ਐਸ ਢਿੱਲੋਂ, ਐਸ.ਪੀ.ਐਸ ਢਿੱਲੋਂ ਤੋਂ ਇਲਾਵਾ ਬਹੁਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਲ ਸਨ। 

 

Tags: ambika soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD