Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂ.ਪੀ.ਏ. ਸਰਕਾਰ ਦੀ ਦੂਰਅੰਦੇਸ਼ੀ ਸੋਚ ਕਾਰਨ ਹੀ ਅੱਜ ਦੇਸ਼ ਤਰੱਕੀ ਦੀਆਂ ਲੀਹਾਂ ਤੇ ਦੌੜ ਰਿਹਾ ਹੈ : ਅੰਬਿਕਾ ਸੋਨੀ

ਪਿੰਡ ਬਾਕਰਪੁਰ ਵਿਖੇ ਪੁਹੁੰਚਣ ਤੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ, ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਇਲਾਕਾ ਨਿਵਾਸੀਆਂ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ।

Web Admin

Web Admin

5 ਦਰਿਆ ਨਿਊਜ਼

ਐਸ .ਏ.ਐਸ.ਨਗਰ , 31 Mar 2014

Last updated on: Mar 31, 2014, 00:00 IST

ਆਪਣੇ ਚੋਣ ਪ੍ਰਚਾਰ ਦੋਰਾਨ ਪਿੰਡ ਬਾਕਰਪੁਰ ਵਿਖੇ ਪਹੁੰਚੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਅਤੇ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦਾ ਇਲਾਕਾ ਨਿਵਾਸੀਆਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ ਅਤੇ ਇਲਾਕਾ ਨਿਵਾਸੀਆਂ ਨੇ ਬੀਬੀ ਅੰਬਿਕਾ ਸੋਨੀ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਲੋਕ ਸਭਾ ਵਿਚ ਭੇਜਣ ਦਾ ਐਲਾਨ ਕੀਤਾ। ਪਿੰਡ ਬਾਕਰਪੁਰ ਵਿਖੇ ਹਜ਼ਾਰਾ ਦੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ ਅਤੇ ਕਿਹਾ ਕਿ ਵਿਕਾਸ ਦੇ ਵੱਡ ਵੱਡੇ ਦਾਅਵੇ ਕਰਨ ਵਾਲੇ ਅਕਾਲੀ ਭਾਜਪਾ ਸਰਕਾਰ ਪਿਛਲੇ ਇੱਕ ਸਾਲ ਤੋਂ ਪਿੰਡ ਜਗਤਪੁਰਾ ਚੌਅ ਤੇ ਟੁੱਟਿਆ ਪੁੱਲ ਨਹੀਂ ਬਣਵਾ ਸਕੀ। ਇਲਾਕੇ ਦੇ ਲੋਕਾਂ ਨੇ ਵਾਰ ਵਾਰ ਸਰਕਾਰ ਨੂੰ ਅਪੀਲ ਕੀਤੀ ਅਤੇ ਆਪਣੀਆਂ ਸਮੱਸਿਆਵਾ ਤੋਂ ਜਾਣੂੰ ਕਰਵਾਇਆ,  ਪਰ ਉਨ੍ਹਾਂ ਦੀ ਸਰਕਾਰ ਨੇ ਇੱਕ ਨਾ ਸੁਣੀ। ਲੋਕਾਂ ਨੇ ਕਿਹਾ ਕਿ ਥੱਕ ਹਾਰ ਕੇ ਉਨ੍ਹਾਂ ਨੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੇ ਸਹਿਯੋਗ ਨਾਲ ਇਸ ਪੁੱਲ ਦਾ ਨਿਰਮਾਣ ਕਰਵਾਇਆ ਅਤੇ ਇਲਾਕੇ ਦੇ ਲੋਕਾਂ ਨੇ ਵੀ ਇਸ ਪੁੰਨ ਦੇ ਕਾਰਜ ਵਿਚ ਦਿਲ ਖੋਲ੍ਹ ਕੇ ਮਦਦ ਕੀਤੀ। ਇਸ ਪੁੱਲ ਉੱਪਰ ਤਕਰੀਬਨ ਹਰ ਰੋਜ਼ ਹਜ਼ਾਰਾ ਵਹੀਕਲ ਲੰਘਦੇ ਹਨ ਅਤੇ ਤਕਰੀਬਨ 40 ਪਿੰਡਾਂ ਦੇ ਲੋਕ ਇਸ ਪੁੱਲ ਦੇ ਉੱਪਰ ਦੀ ਲੰਘ ਕੇ ਆਪਣੇ ਪਿੰਡਾਂ ਨੂੰ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਹੁਣ ਜਦੋਂ ਅਕਾਲੀ ਸਾਡੇ ਕੋਲੋਂ ਵੋਟਾਂ ਮੰਗਣ ਵਾਸਤੇ ਆਉਣਗੇ ਤਾਂ ਉਨ੍ਹਾਂ ਨੂੰ ਇਸ ਇਲਾਕੇ ਵਿਚੋਂ ਖਦੇੜਿਆ ਜਾਵੇਗਾ। ਇਸ ਮੌਕੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ  ਸੋਨੀ  ਨੇ ਕਿਹਾ ਕਿ ਅੱਜ ਪੰਜਾਬ ਵਿਚ ਜਿਹੜੇ ਵੀ ਵਿਕਾਸ ਕਾਰਜ ਹੋਏ ਹਨ ਉਹ ਸਾਰੇ ਕੇਂਦਰ ਵਿਚਲੀ ਯੂ.ਪੀ.ਏ. ਸਰਕਾਰ ਵਲੋਂ ਮੁਹੱਈਆ ਕਰਵਾਏ ਫੰਡਾਂ ਨਾਲ ਹੀ ਸਿਰੇ ਚੜ੍ਹੇ ਹਨ। ਕੇਂਦਰ ਸਰਕਾਰ ਨੇ ਇਲਾਕੇ ਨੂੰ ਵੱਡੇ ਵੱਡੇ ਵਿਦਿਅਕ ਅਦਾਰਿਆਂ ਦੇ ਪ੍ਰਾਜੈਕਟਾਂ ਤੋਂ ਇਲਾਵਾ ਉੱਤਰ ਭਾਰਤ ਦਾ ਸਭ ਤੋਂ ਵੱਡਾ ਕੈਂਸਰ ਹਸਪਤਾਲ ਦਿੱਤਾ ਹੈ, ਜਿਨ੍ਹਾਂ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਦੀ ਦੂਰਅੰਦੇਸ਼ੀ ਸੋਚ ਕਾਰਨ ਹੀ ਅੱਜ ਦੇਸ਼ ਤਰੱਕੀ ਦੀਆਂ ਲੀਹਾਂ 'ਤੇ ਦੌੜ ਰਿਹਾ ਹੈ ਅਤੇ ਜੇਕਰ ਭਾਜਪਾ ਵਰਗੀ ਫਿਕਰਾਪ੍ਰਸਤ ਪਾਰਟੀ ਦੇ ਹੱਥਾਂ ਵਿਚ ਸੱਤਾ ਆ ਗਈ ਤਾਂ ਜਿਥੇ ਦੇਸ਼ ਦੀ ਤਰੱਕੀ ਨੂੰ ਬ੍ਰੇਕਾਂ ਲੱਗਣਗੀਆਂ, ਉਥੇ ਨਾਲ ਹੀ ਦੇਸ਼ ਫਿਰਕਾਪ੍ਰਸਤੀ ਦੀ ਅੱਗ ਵਿਚ ਵੀ ਸੜੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਭਲੇ ਅਤੇ ਬਿਹਤਰੀ ਲਈ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਲੋਕਾਂ ਵੱਲੋ ਜੋ ਮੈਨੂੰ ਪਿਆਰ ਅਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਉਸ ਤੋਂ ਮੈਂ ਬਹੁਤ ਜਿਆਦਾ ਪ੍ਰਭਾਵਤ ਹੋ ਰਹੀ ਹਾਂ। ਜਿਸ ਦਾ ਰਿਣ ਮੈਂ ਆਉਣ ਵਾਲੇ ਦਿਨਾਂ ਵਿਚ ਜਰੂਰ ਮੋੜਣ ਦੀ ਕੋਸ਼ਿਸ ਕਰਾਂਗੀ। 

ਇਸ ਮੌਕੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਦੇ ਚੋਣ ਜਲਸਿਆਂ ਵਿਚ ਲੋਕਾਂ ਵੱਲੋਂ ਆਪਣਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਉਸ ਤੋਂ ਇਹ ਗੱਲ ਸਾਫ ਨੰਗੇ ਚਿੱਟੇ ਦਿਨ ਵਾਂਗ ਸਾਫ ਹੋ ਗਈ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਹੰਕਾਰ ਅਤੇ ਜੁਲਮ ਕਾਰਨ ਬੇਹੱਦ ਪਰੇਸ਼ਾਨ ਹਨ ਅਤੇ ਅਕਾਲੀਆਂ ਨੂੰ ਮੂੰਹ ਤੋੜਵਾਂ ਜਵਾਬ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਭੁਗਤਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਾਲੀ ਸਰਕਾਰ ਸੀ ਉਸ ਸਮੇਂ ਮੋਹਾਲੀ ਇਲਾਕੇ ਦੇ ਵਿਚ ਬਹੁਤ ਤਰੱਕੀ ਹੋਈ। ਜਮੀਨਾਂ ਦੇ ਰੇਟ ਅਸਮਾਨ ਛੂ ਗਏ ਸਨ ਅਤੇ ਲੋਕਾਂ ਨੇ ਵੱਡੀਆਂ ਵੱਡੀਆਂ ਗੱਡੀਆਂ ਅਤੇ ਵੱਡੀਆਂ ਵੱਡੀਆਂ ਕੋਠੀਆਂ ਬਣਾਈਆਂ ਅਤੇ ਉਸ ਸਮੇਂ ਹਰ ਇੱਕ ਵਰਗ ਦੇ ਲੋਕਾਂ ਨੂੰ ਕੰਮ ਮਿਲ ਰਿਹਾ ਸੀ ਅਤੇ ਪ੍ਰਾਪਰਟੀ ਦਾ ਕੰਮ ਵੀ ਵੱਡੇ ਪੱਧਰ ਤੇ ਚੱਲ ਰਿਹਾ ਸੀ, ਪਰ ਅੱਜ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿਚ ਹਰ ਇੱਕ ਵਰਗ ਦੇ ਲੋਕ ਦੁੱਖੀ ਹੋ ਚੁੱਕੇ ਹਨ ਜਿਸ ਦਾ ਖਮਿਆਜਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਨੂੰ ਭੁਗਤਣਾ ਪਵੇਗਾ। ਇਸ ਮੌਕੇ ਜਿਲ੍ਹਾਂ ਕਾਂਗਰਸ ਕਮਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ, ਜਨ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੁਖਦਰਸ਼ਨ ਸਿੰਘ ਬੈਦਵਾਣ, ਰਛਪਾਲ ਸਿੰਘ, ਪਿਆਰਾ ਸਿੰਘ, ਤਿਨੋਂ ਸਾਬਕਾ ਸਰਪੰਚ ਬਾਕਰਪੁਰ, ਸੁਖਦੇਵ ਸਿੰਘ, ਮੁਲਾਜ਼ਮ ਆਗੂ ਹਰੀ ਸਿੰਘ, ਜੈਲਦਾਰ ਦਵਿੰਦਰ ਸਿੰਘ, ਅਜੈਬ ਸਿੰਘ ਪੰਚ, ਰਣਜੀਤ ਸਿੰਘ ਗਿੱਲ ਜਗਤਪੁਰਾ, ਜਗਤਾਰ ਸਿੰਘ ਬਾਕਰਪੁਰ, ਜਗਰੂਪ ਸਿੰਘ ਕੂਰੜੀ, ਮਨਫੂਲ ਸਿੰਘ ਬੜੀ, ਬਾਜੀਗਰ ਬਰਾਦਰੀ ਦੇ ਆਗੂ ਦਰੋਗਾ ਸਿੰਘ, ਮਹਿੰਦਰ ਸਿੰਘ ਸਫੀਪੁਰ, ਲਖਵੀਰ ਸਿੰਘ ਕਾਲਾ ਪੱਤੋਂ, ਹਰਜੀਤ ਸਿੰਘ ਸਿਆਉ, ਪੰਡਤ ਬਾਲ ਕ੍ਰਿਸ਼ਨ ਸਾਬਕਾ ਸਰਪੰਚ ਝਿਉਰਹੜੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਪਾਲੀ ਸ਼ੇਖਨ ਮਾਜਰਾ, ਰਾਜਿੰਦਰ ਸਿੰਘ ਢੋਲਾ ਕੁਰੜੀ, ਰਾਜਿੰਦਰ ਸਿੰਘ ਧਰਮਗੜ੍ਹ, ਦਲੀਪ ਵਰਮਾ ਕੰਡਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਪੰਚ, ਸਰਪੰਚ ਤੋਂ ਇਲਾਵਾ ਇਲਾਕਾ ਨਿਵਾਸੀਆਂ ਹਾਜ਼ਰ ਸਨ।

 

Tags: ambika soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD