ਲੋਕ ਸਭਾ ਚੋਣਾਂ ਦੌਰਾਨ ਵੋਟ ਦੇ ਮਿਲੇ ਸੰਵਿਧਾਨਿਕ ਹੱਕ ਦੀ ਵਰਤੋਂ ਕੀਤੀ ਜਾਵੇ ਡਾ: ਸੁਭਦੀਪ
ਰਨਬੈਕਸੀ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ
ਸਵੀਪ ਪ੍ਰੋਗਰਾਮ ਤਹਿਤ ਰਨਬੈਕਸੀ ਵਿਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟ ਦੀ ਵਰਤੋਂ ਸਬੰਧੀ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਦਾ ਦ੍ਰਿਸ਼
Web Admin
5 ਦਰਿਆ ਨਿਊਜ਼
ਐਸ.ਏ.ਐਸ.ਨਗਰ , 01 Apr 2014
Last updated on: Apr 01, 2014, 00:00 IST
30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੋਟ ਦੇ ਮਿਲੇ ਸੰਵਿਧਾਨਿਕ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ-ਭੈਅ ਅਤੇ ਲਾਲਚ ਤੋਂ ਕੀਤੀ ਜਾਵੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸਿਖਲਾਈ ਅਧੀਨ ਡਾ. ਸੁਭਦੀਪ ਕੌਰ ਨੇ ਰਨਬੈਕਸੀ ਕੰਪਨੀ ਵਿਖੇ ਜਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਰਨਬੈਕਸੀ ਵਿਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟ ਦੀ ਵਰਤੋਂ ਸਬੰਧੀ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕੀਤਾ।ਡਾ. ਸੁਭਦੀਪ ਨੇ ਇਸ ਮੌਕੇ ਰਨਬੈਕਸੀ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਖੁਦ ਅਤੇ ਆਪਣੇ ਪਰਿਵਾਰ ਦੇ ਮੈਂਬਰ ਜਿਹਨਾਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਕਰਨ ਲਈ ਜਰੂਰ ਕਹਿਣ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਆਪਣੇ ਵੋਟ ਦੀ ਵਰਤੋਂ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵਿੰਢੀ ਹੋਈ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਆਪਣੇ ਜਾਣ ਪਛਾਣ ਵਾਲਿਆਂ ਅਤੇ ਨੌਜਵਾਨ ਵਰਗ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਵੀ ਕੀਤਾ ਜਾਵੇ। ਇਸ ਮੌਕੇ ਸਿਖਲਾਈ ਅਧੀਨ ਪੀ.ਸੀ.ਐਸ. ਅਫ਼ਸਰ ਕੁਮਾਰੀ ਜਸ਼ਨਪ੍ਰੀਤ ਕੌਰ ਗਿੱਲ ਅਤੇ ਸਿਖਲਾਈ ਅਧੀਨ ਤਹਿਸੀਲਦਾਰ ਸ੍ਰੀ ਗੁਰਜਿੰਦਰ ਸਿੰਘ ਸਮੇਤ ਰਨਬੈਕਸੀ ਦੇ ਮੁਲਾਜ਼ਮ ਵੀ ਮੌਜੂਦ ਸਨ।