Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅੰਬਿਕਾ ਸੋਨੀ ਦੀ ਦੂਰ ਅੰਦੇਸ਼ੀ ਸ਼ਖਸੀਅਤ ਤੋਂ ਪੂਰੇ ਹਲਕੇ ਦੇ ਲੋਕ ਬਹੁਤ ਹੀ ਪ੍ਰਭਾਵਿਤ ਹੋ ਰਹੇ ਹਨ : ਸਿੱਧੂ

ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਸਥਾਨਕ ਫੇਜ 7 ਵਿਖੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਦਫਤਰ ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਦੇ ਨਾਲ ਸ਼ਹਿਰ ਦੇ ਪਤਵੰਤੇ ਸੱਜਣ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 02 Apr 2014

Last updated on: Apr 02, 2014, 00:00 IST

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੂੰ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਭਾਰੀ ਸਮਰਥਨ ਨੂੰ ਵੇਖ ਕੇ ਅਕਾਲੀ ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਾਤਾ ਦੀ ਨੀਂਦ ਅਤੇ ਦਿਨ ਦਾ ਚੈਨ ਖਤਮ ਹੋ ਗਿਆ ਹੈ । ਇਹ ਗੱਲ ਅੱਜ ਸਥਾਨਕ ਫੇਜ 7 ਦੀ ਮਾਰਕੀਟ ਵਿਖੇ ਕਾਂਗਰਸੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਚੋਣ ਦਫਤਰ ਦੇ ਉਦਘਾਟਨ ਕਰਨ ਮਗਰੋਂ ਇੱਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਹਲਕਾ ਮੋਹਾਲੀ ਦੇ ਵਿਧਾਇਕ ਅਤੇ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ. ਬਲਬੀਰ ਸਿੰਘ ਸਿੱਧੂ ਨੇ ਆਖੀ। ਉਨ੍ਹਾਂ  ਕਿਹਾ ਕਿ ਬੀਬੀ ਸੋਨੀ ਦੀ ਦੂਰ ਅੰਦੇਸ਼ੀ ਸ਼ਖਸੀਅਤ ਤੋਂ ਪੂਰੇ ਹਲਕੇ ਦੇ ਲੋਕ ਬਹੁਤ ਹੀ ਪ੍ਰਭਾਵਿਤ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਆਪਣਾ ਨੁਮਾਇੰਦਾਂ ਚੁਨਣ ਲਈ ਤਿਆਰ ਬੈਠੇ ਹਨ। ਇਸ ਮੌਕੇ ਸ਼੍ਰੀ ਸਿੱਧੂ ਨੇ ਕਿਹਾ ਕਿ ਬੀਬੀ ਅੰਬਿਕਾ ਸੋਨੀ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੇਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ 7 ਸਾਲਾਂ ਦੇ ਕਾਰਜਕਾਲ ਦੋਰਾਨ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਬਿਨ੍ਹਾਂ ਹੋਰ ਕੋਈ ਕੰਮ ਨਹੀਂ ਕੀਤਾ ਜੇਕਰ ਅਕਾਲੀਆਂ ਨੇ ਚੰਗੇ ਕੰਮ ਕੀਤੇ ਹੁੰਦੇ ਤਾਂ ਉਨ੍ਹਾਂ ਨੂੰ ਲੋਕਾਂ ਕੋਲੋਂ ਡਰਾ ਧਮਕਾ  ਕੇ ਵੋਟਾ ਲੈਣ ਦਾ ਕੰਮ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਬੀਬੀ ਅੰਬਿਕਾ ਸੋਨੀ ਇੱਕ ਪੜ੍ਹੇ ਲਿਖੇ ਸੂਝਵਾਨ ਅਤੇ ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਹਨ ਜਿਨ੍ਹਾਂ ਦਾ ਚੋਣ ਜਿੱਤਣ ਮਗਰੋਂ ਕੇਂਦਰ ਦੀ ਯੂ.ਪੀ.ਏ ਸਰਕਾਰ ਵਿਚ ਕੈਬਿਨਟ ਮੰਤਰੀ ਬਣਨਾ ਯਕੀਨੀ ਹੈ ਜਿਸ ਦਾ ਲਾਭ ਇਕਲੇ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਹੀ ਨਹੀਂ ਸਗੋਂ ਪੂਰੇ ਪੰਜਾਬ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਬੀਬੀ ਸੋਨੀ ਨੇ ਜਿਥੇ ਹਲਕਾ ਮੋਹਾਲੀ ਦੇ ਵਿਚ ਆਪਣਾ ਅਖਤਿਆਰੀ ਕੋਟੋ ਵਿਚੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਮੋਹਾਲੀ ਸ਼ਹਿਰ ਅਤੇ ਪਿੰਡਾਂ ਨੂੰ ਦਿੱਤੀਆਂ ਹਨ ਉਥੇ ਉਨ੍ਹਾਂ ਨੇ ਕੇਂਦਰੀ ਮੰਤਰੀ ਹੁੰਦਿਆਂ ਪੰਜਾਬ ਦੇ ਵਿਕਾਸ ਲਈ ਅਤੇ ਵੱਖ ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁੱਹਈਆਂ ਕਰਵਾਈਆਂ ਸਨ ਜਿਸ ਕਾਰਨ ਅੱਜ ਹਲਕੇ ਦਾ ਹਰ ਵਿਅਕਤ ਉਨ੍ਹਾਂ ਦਾ ਦਿਲੋਂ ਸਤਿਕਾਰ ਕਰਦਾ ਹੇ। ਦਫਤਰ ਦਾ ਉਦਘਾਟਨ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਰੀਬਨ ਕੱਟ ਕੇ ਅਤੇ ਨਾਰੀਅਲ ਭੰਨ ਕੇ ਕੀਤਾ ਅਤੇ ਇਸ ਮੌਕੇ ਲੱਡੂ ਵੀ ਵੰਡੇ ਗਏ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਮਾਂਗਟ, ਐਮ.ਸੀ.ਐਸ ਸੋਢੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਹਰੀਪਾਲ ਚੋਲਟਾ ਕਲਾਂ, ਨਰਾਤਾ ਸਿੰਘ ਘੜੂੰਆਂ, ਜਗੀਰ ਸਿੰਘ ਲਾਲੀਆ, ਸਵਰਨ ਸਿੰਘ ਚੰਨੀ, ਬਾਲਾ ਸਿੰਘ ਰਾਗੋ,  ਨਰਾਇਣ ਸਿੰਘ ਸਿੱਧੂ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਨਿਰਮਲ ਕੌਸ਼ਲ, ਜੋਗਿੰਦਰ ਸਿੰਘ ਜੋਗੀ, ਸੁਖਜੀਤ ਸਿੰਘ ਲਹਿਲ, ਕੈਪਟਨ ਅਜੀਤ ਸਿੰਘ, ਮਨਮੋਹਨ ਸਿੰਘ ਦਾਦਾ, ਜੀ.ਐਸ ਰਿਆੜ, ਜੀ.ਐਸ. ਮਾਨ, ਇੰਦਰਜੀਤ ਸਿੰਘ ਖੋਖਰ, ਪ੍ਰਦੀਪ ਸ਼ਰਮਾ, ਗੁਰਚਰਨ ਸਿੰਘ, ਪ੍ਰਿੰਸੀਪਲ ਹਰਭਜਨ ਸਿੰਘ, ਬਾਵਾ ਸਿੰਘ, ਬਲਕਰਨ ਸਿੰਘ ਭਾਟੀ, ਬੀ.ਸੀ. ਪ੍ਰੇਮੀ, ਕੁਲਵਿੰਦਰ ਸ਼ਰਮਾ, ਦਵਿੰਦਰ ਬੱਬੂ, ਆਈ.ਡੀ. ਸਿੰਘ, ਰਣਜੀਤ ਸਿੰਘ ਗਿੱਲ, ਸਵਰਨ ਸਿੰਘ ਬੱਗਾ, ਨਿਰਮਲ ਸਿੰਘ ਬਿਲਿੰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD