Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੈ, ਲੋਕਾਂ ਦੀ ਰਾਇ ਪੁੱਛਣ ਦਾ ਡਰਾਮਾ ਕਰ ਰਿਹੈ : ਸੁਖਬੀਰ ਬਾਦਲ

Sukhbir Singh Badal, Shiromani Akali Dal, SAD, Akali Dal, Zirakpur, NK Sharma

Web Admin

Web Admin

5 Dariya News

ਜ਼ੀਰਕਪੁਰ , 13 Jan 2022

Last updated on: Jan 13, 2022, 00:00 IST

ਕਾਂਗਰਸ ਪਾਰਟੀ ਨੁੰ ਪੰਜਾਬ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਸਕੱਤਰ, ਜ਼ੀਰਕਪੁਰ ਤੋਂ ਐਮ ਸੀ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਰਦਾਰ ਬਾਦਲ ਨੇ ਸਿਰੋਪਾਓ ਪਾ ਕੇ ਉਹਨਾਂ ਨੁੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ  ਜਸਪਾਲ ਸਿੰਘ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੁੰ ਬਹੁਤ ਵੱਡਾ ਬਲ ਮਿਲਿਆ ਹੈ। ਉਹਨਾਂ ਨੇ ਜਸਪਾਲ ਸਿੰਘ ਨੁੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਸੌਂਪੀਆਂ ਜਾਣਗੀਆਂ।ਉਹਨਾਂ ਕਿਹਾ ਕਿ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੀ ਆਵਾਜ਼ ਹੈ ਤੇ ਲੋਕਾਂ ਦੇ ਹੱਕਾਂ ਵਾਸਤੇ ਲੜਦੀ ਹੈ ਜਦੋਂ ਕਿ ਹੋਰ ਪਾਰਟੀਆਂ ਵਿਚ ਫੈਸਲੇ ਦਿੱਲੀ ਤੋਂ ਹੁੰਦੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਭਾਜਪਾ ਜੋ ਕਰ ਰਹੀ ਹੈ, ਇਹ ਉਸਨੇ ਪੱਛਮੀ ਬੰਗਾਲ ਵਿਚ ਵੀ ਕੀਤਾ ਸੀ ਪਰ ਸੂਬੇ ਦੇ ਵੋਟਰਾਂ ਨੇ ਆਪਣੀ ਖੇਤਰੀ ਪਾਰਟੀ ਟੀ ਐਮ ਸੀ ਚੁਣੀ ਸੀ ਤੇ ਭਾਜਪਾ ਨੁੰ ਹਾਰ ਦਾ ਮੂੰਹ ਵੇਖਣਾ ਪਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਇਹੀ ਇਤਿਹਾਸ ਦੁਹਰਾਉਣਗੇ ਤੇ ਭਾਜਪਾ ਨੁੰ ਮੂੰਹ ਦੀ ਖਾਣੀ ਪਵੇਗੀ। ਸਰਦਾਰ ਬਾਦਲ ਨੇ ਕਿਹਾ ਕਿ ਇਸ ਵੇਲੇ ਇਹ ਤਿੰਨੇ ਪਾਰਟੀਆਂ ਪੰਜਾਬ ’ਤੇ ਹਮਲਾ ਕਰ ਰਹੀਆਂ ਹਨ ਜਿਹਨਾਂ ਨੇ ਪਿਛਲੇ ਦਿਨਾਂ ਵਿਚ ਪੰਜਾਬ ਵਿਰੋਧੀ ਫੈਸਲੇ ਲਏ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਹੀ ਵੇਖ ਲਵੋ, ਉਹਨਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਿੱਸਾ ਮੰਗਿਆ ਤੇ ਐਸ ਵਾਈ ਐਲ ਨਹਿਰ ਬਣਾਉਣ ਦੀ ਵਕਾਲਤ ਕੀਤੀ ਤੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ।
ਉਹਨਾਂ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੁੰਨ ਬਣਾਏ ਜਿਸਦੇ ਖਿਲਾਫ ਦੇਸ਼ ਦੇ ਕਿਸਾਨਾਂ ਨੇ ਜ਼ੋਰਦਾਰ ਅੰਦੋਲਨ ਵਿੱਢਿਆ ਤੇ ਅੰਤ ਨੁੰ ਇਹ ਖਾਰਜ ਕਰਨੇ ਪਏ। ਉਹਨਾਂ ਕਿਹਾ ਕਿ ਕਾਂਗਰਸ ਨੇ ਵੀ ਪੰਜਾਬ ਨੁੰ ਲੁੱਟਿਆ। ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਲੋਕਾਂਨੂੰ ਝੂਠੇ ਵਾਅਦੇ ਕੀਤੇ ਤੇ ਇਹਨਾਂ ਦਾ ਇਕੋ ਇਕ ਏਜੰਡਾ ਪੰਜਾਬ ਨੁੰ ਲੁੱਟਣਾ ਰਿਹਾ ਹੈ ਤੇ ਇਹ ਸਿਰਫ ਅਕਾਲੀ ਦਲ ਹੈ ਜੋ ਲੋਕਾਂ ਦੀ ਸੇਵਾ ਕਰਦਾ ਹੈ। ਆਪ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਈ ਲੋਕਾਂ ਦੀ ਰਾਇ ਪੁੱਛਣ ਬਾਰੇ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸ੍ਰੀ ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤੇ ਇਹ ਸਾਰਾ ਡਰਾਮਾ ਲੋਕਾਂ ਨੁੰ ਮੂਰਖ ਬਣਾਉਣ ਵਾਸਤੇ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਇਕ ਡੰਮੀ ਚੇਹਰਾ ਪੇਸ਼ ਕਰਨਾ ਚਾਹੁੰਦੇ ਹਨ ਤੇਲੋਕਾਂ ਏਜੰਡਾ ਇਹ ਹੈ ਕਿ ਸ੍ਰੀ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਹੈ। ਉਹਨਾਂ ਕਿਹਾ ਕਿ ਆਪ ਦੇ ਗਾਣੇ ਤੋਂ ਇਹ ਸਾਬਤ ਹੋ ਜਾਂਦਾ ਹੈ ਜਿਸ ਵਿਚ ਸਿਰਫ ਕੇਜਰੀਵਾਲ, ਕੇਜਰੀਵਾਲ, ਕੇਜਰੀਵਾਲ ਸ਼ਬਦ ਹੀ ਵਰਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਆਗੂਆਂ ਨੁੰ ਅਣਡਿੱਠ ਕਰ ਕੇ ਰਾਘਵ ਚੱਢਾ ਪੰਜਾਬ ਆ ਕੇ ਪ੍ਰੈਸ ਕਾਨਫਰੰਸਾਂ ਕਰ ਰਿਹੈ। ਉਹਨਾਂ ਸ੍ਰੀ ਕੇਜਰੀਵਾਲ ਨੁੰ ਪੁੱਛਿਆ ਕਿ ਕੀ ਉਹ ਸਮਝਦੇ ਹਨ ਕਿ ਪੰਜਾਬੀ ਮੂਰਖ ਹਨ ਤੇ ਆਪਣੇ ਸੂਬੇ ਵਾਸਤੇ ਕੁਝ ਨਹੀਂ ਸੋਚ ਸਕਦੇ ? ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਤੇ ਆਪ ਨਾਲ ਵੱਖੋ ਵੱਖ ਸੀਟਾਂ ’ਤੇ ਹੈ ਅਤੇ ਭਾਜਪਾ ਦਾ ਕਿਤੇ ਵੀ ਨਾਮੋ ਨਿਸ਼ਾਨ ਨਹੀਂ ਹੈ। ਕਿਸਾਨਾਂ ਵੱਲੋਂ ਚੋਣਾਂ ਲੜਨ ਬਾਰੇ ਸਰਦਾਰ ਬਾਦਲ ਨੇ ਕਿਹਾ ਕਿ ਹਰ ਕਿਸੇ ਨੁੰ ਚੋਦਾਂ ਲੜਨ ਦਾ ਹੱਕ ਹੈ ਤੇ ਹੁਣ ਕਿਸਾਨਾਂ ਦੀ ਜਥੇਬੰਦੀ ਜੋ ਚੋਣਾਂ ਲੜ ਰਹੀ ਹੈ, ਇਕ ਸਿਆਸੀ ਪਾਰਟੀ ਬਣ ਗਈ ਹੈ। ਉਹਨਾਂ ਕਿਹਾ ਕਿ ਪਿਛਲੀਆਂ ਚੋਣਾਂ ਵਾਂਗ ਆਪ ਇਸ ਵਾਰ ਵੀ ਟਿਕਟਾਂ ਵੇਚ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਵੱਲੋਂ ਚੁਣੇ ਆਪ ਦੇ ਐਮ ਪੀਜ਼ ਵਿਚੋਂ 3 ਤੇ ਕਈ ਐਮ ਐਲ ਏ ਇਹ ਕਹਿ ਕੇ ਪਾਰਟੀ ਛੱਡ ਗਏ ਕਿ ਸ੍ਰੀ ਕੇਜਰੀਵਾਲ ਤਾਨਾਸ਼ਾਹ ਹੈ। ਇਸ ਮੌਕੇ ਸਥਾਨਕ ਵਿਧਾਇਕ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ ਕੇ ਸ਼ਰਮਾ ਵੀ ਹਾਜ਼ਰ ਸਨ।

 

Tags: Sukhbir Singh Badal , Shiromani Akali Dal , SAD , Akali Dal , Zirakpur , NK Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD