Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਹੋਇਆ ਆਮ ਆਦਮੀ ਪਾਰਟੀ ’ਚ ਸ਼ਾਮਲ

ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਭਗਵੰਤ ਮਾਨ ਦੀ ਹਾਜ਼ਰੀ ’ਚ ਫੜਿਆ ‘ਆਪ’ ਦਾ ਪੱਲਾ

Bhagwant Mann, AAP, Aam Aadmi Party, Aam Aadmi Party Punjab, AAP Punjab, Ajitpal Singh Kohli

5 Dariya News

5 Dariya News

5 Dariya News

ਚੰਡੀਗੜ੍ਹ , 13 Jan 2022

Last updated on: Jan 13, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ ਦੇ ਪ੍ਰਸਿੱਧ ਰਾਜਸੀ ਅਤੇ ਟਕਸਾਲੀ ਅਕਾਲੀ  ‘ਕੋਹਲੀ ਪਰਿਵਾਰ’ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਟਿਆਲਾ ਦਾ ਕੋਹਲੀ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਿਹਾ ਹੈ ਅਤੇ ਇਸ ਪਰਿਵਾਰ ਨੇ ਪਟਿਆਲੇ ਦੇ ਕੌਸਲ ਪ੍ਰਧਾਨ ਤੋਂ ਲੈ ਕੇ ਪੰਜਾਬ ਮੰਤਰੀ ਤੱਕ ਅਹੁਦੇ ’ਤੇ ਸੇਵਾ ਨਿਭਾਈ ਹੈ।ਵੀਰਵਾਰ ਨੂੰ ਚੰਡੀਗੜ੍ਹ ਵਿਖੇ ਕੋਹਲੀ ਪਰਿਵਾਰ ਦੇ ਫ਼ਰਜ਼ੰਦ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਜੀਤਪਾਲ ਸਿੰਘ ਕੋਹਲੀ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਅਜੀਤਪਾਲ ਸਿੰਘ ਕੋਹਲੀ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਟਿਆਲਾ ਸ਼ਹਿਰ ਦੇ ਨਾਲ ਨਾਲ ਸਮੁਚੇ ਪੰਜਾਬ ਵਿੱਚ ਰਾਜਸੀ ਲਾਭ ਮਿਲੇਗਾ।

ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਰਹਿ ਪੰਥ ਅਤੇ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਪਿਤਾ ਅਤੇ ਦਾਦਾ ਨੇ ਪਟਿਆਲਾ ਸ਼ਹਿਰ ਦੀ ਨਗਰ ਕੌਸਲ ਪ੍ਰਧਾਨ,  ਪੰਜਾਬ ਦੇ ਵਿਧਾਇਕ ਅਤੇ ਮੰਤਰੀ ਵੀ ਰਹੇ ਹਨ। ਅਜੀਤਪਾਲ ਸਿੰਘ ਕੋਹਲੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲਾ ਜਿਹਾ ਨਹੀਂ ਰਿਹਾ। ਅਕਾਲੀ ਦਲ ਬਾਦਲ ਕੋਲ ਨੌਜਵਾਨਾਂ ਲਈ ਕੋਈ ਚੰਗੀ ਨੀਅਤ ਅਤੇ ਨੀਤੀ ਨਹੀਂ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਅਦਰਸ਼ ਬਣੇ ਹੋਏ ਹਨ, ਜਿਸ ਕਰਕੇ ਉਨ੍ਹਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Ajitpal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD