Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੋਲਿੰਗ ਸਟਾਫ਼ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Jan 2022

Last updated on: Jan 14, 2022, 00:00 IST

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ  ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਸਿੰਘ ਵੀ ਹਾਜ਼ਰ ਸਨ। ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਨੂੰ ਅੰਤਿਮ ਰੂਪ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀਆਂ ਡਿਊਟੀਆਂ ਸਬੰਧੀ ਹੁਕਮ 15 ਜਨਵਰੀ ਨੂੰ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸੌਂਪ ਦਿੱਤੇ ਜਾਣਗੇ । ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਦੀ ਡਿਊਟੀ ਚੋਣਾਂ ਵਿੱਚ ਲੱਗੀ ਹੋਈ ਹੈ, ਉਹ ਸਬੰਧਤ ਦਫ਼ਤਰ ਤੋਂ ਆਪਣੀ ਡਿਊਟੀ ਦੇ ਹੁਕਮ ਪ੍ਰਾਪਤ ਕਰਨ ਕਰ ਲੈਣ। ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ । ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਇਸ ਗੱਲ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 1563 ਪੋਲਿੰਗ ਬੂਥਾਂ ਲਈ 12600 ਸਰਕਾਰੀ ਸਟਾਫ਼ ਦਾ ਡਾਟਾ ਮਿਲਾ ਕੇ ਸੱਤ ਵਿਧਾਨ ਸਭਾ ਹਲਕਿਆਂ ਲਈ 8144 ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ ਅਤੇ ਲੋੜ ਪੈਣ 'ਤੇ ਉਪਰੋਕਤ ਸਟਾਫ਼ ਤੋਂ ਇਲਾਵਾ ਰਿਜ਼ਰਵ ਸਟਾਫ਼ ਅਤੇ ਹੋਰ ਮੁਲਾਜ਼ਮ ਵੀ ਨਿਯੁਕਤ ਕੀਤੇ ਜਾਣਗੇ । 

ਉਨ੍ਹਾਂ ਕਿਹਾ ਕਿ ਉਕਤ ਪੋਲਿੰਗ ਸਟਾਫ਼ ਵੋਟਿੰਗ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਪਹਿਲੀ ਰਿਹਾਰਸਲ 18 ਜਨਵਰੀ ਨੂੰ ਕਰਵਾਈ ਜਾ ਰਹੀ ਹੈ, ਜਿਸ ਲਈ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਵੋਟਿੰਗ ਲਈ ਨੋਟੀਫਿਕੇਸ਼ਨ 21 ਜਨਵਰੀ, 2022 ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 28 ਜਨਵਰੀ, 2022 ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 29 ਜਨਵਰੀ 2022 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਜਿੱਥੇ ਐਮ.ਸੀ.ਐਮ.ਸੀ. ਕਮੇਟੀ ਬਣਾ ਕੇ ਪੇਡ ਨਿਊਜ਼ 'ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਨਾਲ ਨਾਲ ਸੀ-ਵਿਜੀਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਮਿਲੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਡੀ.ਆਈ.ਓ. ਸ਼੍ਰੀ ਪ੍ਰਦੀਪ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD