Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਸ਼੍ਰੋਮਣੀ ਅਕਾਲੀ ਦਲ ਨੂੰ ਫਤਿਹਗੜ੍ਹ ਸਾਹਿਬ ਸੀਟ 'ਤੇ ਤਕੜਾ ਹੁਲਾਰਾ

ਕਾਂਗਰਸ ਸਭ ਤੋਂ ਵੱਧ ਬੋਲੀ ਲਾਉਣ ਵਾਲੇ ਨੂੰ ਅਨੁਸੂਚਿਤ ਜਾਤੀ ਦੀਆਂ ਟਿਕਟਾਂ ਵੇਚਣ ਲੱਗੀ : ਲਿਬੜਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 Apr 2014

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਫਤਿਹਗੜ੍ਹ ਸਾਹਿਬ ਹਲਕੇ ਵਿਚ ਉਦੋਂ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਸੁਖਦੇਵ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾ ਨੇ ਕਾਂਗਰਸ ਪਾਰਟੀ ਇਸ ਲਈ ਛੱਡੀ ਕਿਉਂਕਿ ਅਨੁਸੂਚਿਤ ਜਾਤੀ ਦੇ ਆਗੂਆਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਸੀ ਤੇ ਅਨੁਸੂਚਿਤ ਜਾਤੀ ਦੀਆਂ ਸੀਟਾਂ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਨੂੰ ਵੇਚੀਆਂ ਗਈਆਂ। ਉਹਨਾਂ ਨੇ ਆਪਣੇ ਨਾਲ-ਨਾਲ ਹੁਸ਼ਿਆਰਪੁਰ ਦੀ ਵੀ ਉਦਾਹਰਣ ਦਿੱਤੀ ਜਿਥੇ ਕਾਂਗਰਸ ਦੇ ਐਮ ਪੀ ਸੰਤੋਸ਼ ਚੌਧਰੀ ਨੇ ਵੀ ਅਜਿਹੇ ਹੀ ਦੋਸ਼ ਲਗਾਏ ਹਨ।ਆਪਣੀ ਅਕਾਲੀ ਦਲ ਵਿਚ ਸ਼ਮੂਲੀਅਤ ਨੂੰ 'ਘਰ ਵਾਪਸੀ' ਕਰਾਰ ਦਿੰਦਿਆਂ ਬਜ਼ੁਰਗ ਆਗੂ ਨੇ ਕਿਹਾ ਕਿ  ਉਹਨਾਂ ਨੂੰ ਜਦੋਂ ਮਹਿਸੂਸ ਹੋਇਆ ਕਿ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਸਿੱਖ ਕੌਮ ਜਾਂ ਪੰਜਾਬ ਦੇ ਹਿਤ ਵਿਚ ਕੋਈ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੈ ਤਾਂ ਉਹਨਾਂ ਦਾ ਮੋਹ ਭੰਗ ਹੋ ਗਿਆ। ਉਹਨਾਂ ਕਿਹਾ ਕਿ ਇਸੇ ਕਾਰਨ ਮੈਂ ਕਾਂਗਰਸ ਛੱਡ ਰਿਹਾ ਹੈ। ਉਹਨਾਂ ਨਾਲ ਹੀ ਆਖਿਆ ਕਿ ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਇਕੱਲਾ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਪੰਜਾਬ ਦੇ ਹਿਤਾਂ ਦੀ ਰਾਖੀ ਕਰ ਸਕਦਾ ਹੈ।

ਲਿਬੜਾ ਤੇ ਉਹਨਾਂ ਦੇ ਸਪੁੱਤਰ ਰਣਧੀਰ ਸਿੰਘ ਕੁੱਕੂ ਨੂੰ  ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਲਿਬੜਾ ਫਤਿਹਗੜ੍ਹ ਸਾਹਿਬ ਹਲਕੇ ਤੋਂ  ਉਮੀਦਵਾਰ ਕੁਲਵੰਤ ਸਿੰਘ ਦੀ ਪ੍ਰਚਾਰ ਦੀ ਕਮਾਨ ਸੰਭਾਲਣਗੇ। ਉਹਨਾਂ ਕਿਹਾ ਕਿ ਸ੍ਰੀ ਲਿਬੜਾ ਬਿਨਾਂ ਸ਼ਰਤ ਪਾਰਟੀ ਵਿਚ ਸ਼ਾਮਲ ਹੋਏ ਹਨ। ਬਾਦਲ ਨੇ ਕਿਹਾ ਕਿ ਕਾਂਗਰਸ ਦੇ ਨੇਤਾ ਵੱਡੀ ਪੱਧਰ 'ਤੇ ਪਾਰਟੀ ਛੱਡ ਰਹੇ ਹਨ ਕਿਉਂਕਿ ਉਥੇ ਉਹਨਾਂ ਨੂੰ ਕੋਈ ਮਾਣ ਸਤਿਕਾਰ ਨਹੀਂ ਮਿਲ ਰਿਹਾ। ਜੋ ਦਿੱਲੀ ਵਿਚ ਬੈਠੇ ਕਾਂਗਰਸ ਦੀ ਵਾਗਡੋਰ ਸੰਭਾਲ ਸੰਭਾਲ ਰਹੇ ਹਨ  ਉਹਨਾਂ ਨੂੰ ਸੂਬਿਆਂ ਵਿਚਲੇ ਆਗੂਆਂ ਜਾਂ ਮੁੱਦਿਆਂ ਬਾਰੇ ਬੁਨਿਆਦੀ ਜਾਣਕਾਰੀ ਵੀ ਨਹੀਂ  ਜਿ ਸ ਕਾਰਨ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਮੋਹ ਭੰਗ ਹੋ ਰਿਹਾ ਹੈ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਕਾਂਗਰਸ ਹਾਈ ਕਮਾਂਡ ਤੋਂ ਅੱਕ ਚੁੱਕੇ ਹੋਰ ਆਗੂ ਪਾਰਟੀ ਵਿਚ ਸ਼ਾਮਲ ਹੋਣਗੇ। ਜਦੋਂ ਪੱਤਰਕਾਰਾਂ ਨੇ ਉਹਨਾਂ ਨੂੰ ਹਾਲ ਹੀ ਵਿਚ ਹਰਿਆਣਾ ਵਿਚ ਇਨੈਲੋ ਲਈ ਚੋਣ ਪ੍ਰਚਾਰ ਕਰਨ ਬਾਰੇ ਪੁੱਛਿਆ ਤਾਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ  ਆਪਣੇ ਸਟੈਂਡ ਤੋਂ ਪਹਿਲਾਂ ਹੀ ਭਾਜਪਾ ਹਾਈ ਕਮਾਂਡ ਨੂੰ ਜਾਣ ਕਰਵਾ ਚੁੱਕੇ ਹਨ। ਸਾਡੀ ਇਨੈਲੋ ਨਾਲ ਪੁਰਾਣੀ ਸਾਂਝ ਹੈ ਤੇ ਇਸੇ ਕਾਰਨ ਮੈਂ ਹਰਿਆਣਾ ਜਾ ਕੇ ਇਹਨਾਂ ਲਈ ਪ੍ਰਚਾਰ ਕੀਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਇਨੈਲੋ ਤੇ ਭਾਜਪਾ ਦਰਮਿਆਨ ਸਮਝੌਤਾ ਕਰਵਾਉਣ ਦਾ ਯਤਨ ਕੀਤਾ ਸੀ ਪਰ ਇਹ ਸਿਰੇ ਨਹੀਂ ਚੜ੍ਹ ਸਕਿਆ। ਉਹਨਾਂ ਕਿਹਾ ਕਿ ਅਕਾਲੀ ਦਲ ਭਾਜਪਾ ਦੇ ਫੈਸਲੇ ਦਾ ਸਨਮਾਨ ਕਰਦਾ ਹੈ ਪਰ ਨਾਲ ਹੀ ਆਪਣੇ ਸਟੈਂਡ 'ਤੇ ਵੀ ਕਾਇਮ ਹੈ ਕਿ ਉਹ ਐਚ ਜੇ ਸੀ ਨੂੰ ਸਮਰਥਨ ਨਹੀਂ ਦੇ ਸਕਦਾ ਕਿਉਂਕਿ ਭਜਨ ਲਾਲ ਦੀ ਪਾਰਟੀ ਇਸਨੂੰ ਕਦੇ ਪ੍ਰਵਾਨ ਨਹੀਂ ਹੋ ਸ ਕਦੀ।  

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD