Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਅੰਬਿਕਾ ਸੋਨੀ ਨੇ ਕੇਂਦਰੀ ਮੰਤਰੀ ਰਹਿੰਦੇ ਹੋਏ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਪੰਜਾਬ ਨੂੰ ਦਿੱਤੀਆਂ : ਸਿੱਧੂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 03 Apr 2014

Last updated on: Apr 03, 2014, 00:00 IST

ਹਲਕਾ ਮੋਹਾਲੀ ਦੇ ਵਿਧਾਇਕ ਅਤੇ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਉਸ ਬਿਆਨ ਦਾ ਤਿਖਾ ਨੋਟਿਸ ਲਿਆ ਹੈ ਜਿਸ ਵਿਚ ਚੰਦੂ ਮਾਜਰਾ ਨੇ ਕਿਹਾ ਸੀ ਕਿ ਬੀਬੀ ਅੰਬਿਕਾ ਸੋਨੀ ਨੂੰ ਹਲਕੇ ਵਿਚੋਂ ਵੋਟਾਂ ਮੰਗਣ ਦਾ ਕੋਈ ਅਧਿਕਾਰ ਨਹੀਂ। ਸ਼੍ਰੀ ਸਿੱਧੂ ਅੱਜ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਫੇਜ 1 ਦੇ ਉਦਯੋਗਿਕ ਖੇਤਰ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਨੂੰ ਸ਼ਾਇਦ ਇਹ ਗੱਲ ਯਾਦ ਦਵਾਉਣੀ ਪਵੇਗੀ ਕਿ ਬੀਬੀ ਅੰਬਿਕਾ ਸੋਨੀ ਨੇ ਕੇਂਦਰੀ ਮੰਤਰੀ ਰਹਿੰਦੇ ਹੋਏ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਪੰਜਾਬ ਨੂੰ ਦਿੱਤੀਆਂ ਅਤੇ ਕਈ ਵੱਡੇ ਵੱਡੇ ਪ੍ਰੋਜੈਕਟ ਸੂਬੇ ਵਿਚ ਸਥਾਪਿਤ ਕਰਵਾਉਣ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਜੋ ਲੋਕਾਂ ਵੱਲੋਂ ਵਾਰ ਵਾਰ ਨਕਾਰਿਆ ਜਾ ਚੁੱਕਾ ਹੈ ਉਹ ਦੱਸੇ ਕਿ ਉਸ ਨੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ ਕਿਹੜਾ ਤੀਰ ਮਾਰਿਆਂ ਹੈ। ਉਨ੍ਹਾਂ ਚੰਦੂਮਾਜਰਾ ਨੂੰ ਮੌਕਾ ਪ੍ਰਸਤ ਆਗੂ ਕਰਾਰ ਦਿੰਦੇ ਹੋਏ ਕਿਹਾ ਕਿ ਜੇਕਰ ਚੰਦੂਮਾਜਰਾ ਨੇ ਲੋਕਾਂ ਦੀ ਥੋੜੀ ਬਹੁਤੀ ਭਲਾਈ ਕੀਤੀ ਹੁੰਦੀ ਤਾਂ ਅੱਜ ਉਸ ਨੂੰ ਵੱਖ ਵੱਖ ਹਲਕਿਆਂ ਵਿਚ ਭੱਜਣਾ ਨਾ ਪੈਂਦਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਸ਼ੀ੍ਰ ਆਨੰਦਪੁਰ ਸਾਹਿਬ ਹਲਕੇ ਵਿਚ ਚੰਦੂਮਾਜਰਾ ਦੇ ਪੈਰ ਨਹੀਂ ਲੱਗਣ ਦੇਣੇ ਅਤੇ ਉਸਨੂੰ ਆਪਣੇ ਲਈ ਕੋਈ ਅਗਲਾ ਹਲਕਾ ਲੱਭਣਾ ਹੁਣ ਤੋਂ ਸ਼ੁਰੂ ਕਰ ਦੇਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਵਿਚ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਵਿਚ ਹਨੇਰੀ ਝੂਲ ਰਹੀ ਹੈ ਅਤੇ ਬੀਬੀ ਸੋਨੀ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਮਾਂਗਟ, ਸਵਰਨ ਸਿੰਘ ਬੱਗਾ ਸਾਬਕਾ ਚੈਅਰਮੈਨ ਮਾਰਕੀਟ ਕਮੇਟੀ ਖਰੜ੍ਹ, ਐਮ.ਡੀ.ਐਸ ਸੋਢੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਹਰੀਪਾਲ ਚੋਲਟਾ ਕਲਾਂ, ਨਰਾਤਾ ਸਿੰਘ ਘੜੂੰਆਂ, ਜਗੀਰ ਸਿੰਘ ਲਾਲੀਆ, ਸਵਰਨ ਸਿੰਘ ਚੰਨੀ, ਬਾਲਾ ਸਿੰਘ ਰਾਗੋ,  ਨਰਾਇਣ ਸਿੰਘ ਸਿੱਧੂ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਨਿਰਮਲ ਕੌਸ਼ਲ, ਜੋਗਿੰਦਰ ਸਿੰਘ ਜੋਗੀ, ਸੁਖਜੀਤ ਸਿੰਘ ਲਹਿਲ, ਕੈਪਟਨ ਅਜੀਤ ਸਿੰਘ, ਮਨਮੋਹਨ ਸਿੰਘ ਦਾਦਾ, ਜੀ.ਐਸ ਰਿਆੜ, ਜੀ.ਐਸ. ਮਾਨ, ਇੰਦਰਜੀਤ ਸਿੰਘ ਖੋਖਰ, ਪ੍ਰਦੀਪ ਸ਼ਰਮਾ, ਗੁਰਚਰਨ ਸਿੰਘ, ਪ੍ਰਿੰਸੀਪਲ ਹਰਭਜਨ ਸਿੰਘ, ਬਾਵਾ ਸਿੰਘ, ਗੁਰਿੰਦਰ ਸਿੰਘ ਮਾਵੀ ਸਾਬਕਾ ਸਰਪੰਚ ਬਡਾਲਾ, ਗੁਰਮੁੱਖ ਸਿੰਘ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਖਰੜ, ਬਲਕਰਨ ਸਿੰਘ ਭਾਟੀ, ਬੀ.ਸੀ. ਪ੍ਰੇਮੀ, ਕੁਲਵਿੰਦਰ ਸ਼ਰਮਾ, ਦਵਿੰਦਰ ਬੱਬੂ, ਆਈ.ਡੀ. ਸਿੰਘ, ਰਣਜੀਤ ਸਿੰਘ ਗਿੱਲ, ਨਿਰਮਲ ਸਿੰਘ ਬਿਲਿੰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD