Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਕੈਪਟਨ ਤੇ ਬਾਜਵਾ ਭੰਡਾਂ ਦੀ ਜੋੜੀ - ਰਾਮੂਵਾਲੀਆ

ਕਾਂਗਰਸੀਆਂ ਦੇ ਚੋਣ ਅਖਾੜੇ ਬਣੇ ਮਨੋਰੰਜਨ-ਕੇਂਦਰ

ਬਲਵੰਤ ਸਿੰਘ ਰਾਮੂਵਾਲੀਆ
ਬਲਵੰਤ ਸਿੰਘ ਰਾਮੂਵਾਲੀਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 Apr 2014

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵੰਤ ਸਿੰਘ ਰਾਮੂਵਾਲੀਆ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਦੀ ਉਹ ਭੰਡਾਂ ਦੀ ਜੋੜੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਜੋ ਇਸ ਵਕਤ ਇਹ ਦੋਨੇਂ ਨੇਤਾ ਪੰਜਾਬ ਦੇ ਲੋਕਾਂ ਲਈ ਮੁਫ਼ਤ ਮੰਨੋਰੰਜਨ ਦਾ ਸਾਧਨ ਬਣੇ ਹੋਏ ਹਨ। ਉਨ੍ਹਾਂ ਕਿਹਾ, ''ਬਾਜਵਾ ਅਤੇ ਕੈਪਟਨ ਆਪਣੇ ਭੰਡਪੁਣੇਂ ਨਾਲ ਪੰਜਾਬ ਦੇ ਸੰਜੀਦਾ ਮਾਹੌਲ ਵਿੱਚ ਆਮ ਲੋਕਾਂ ਦੇ ਮੁਫ਼ਤ ਮਨਪ੍ਰਚਾਵੇ ਲਈ ਰਾਸਧਾਰੀਆਂ ਵਾਂਗ ਵਿਚਰ ਰਹੇ ਹਨ।'' ਜਦੋਂ ਲੋਕ ਚੋਣ ਅਖਾੜੇ ਵਿੱਚ ਆ ਕੇ ਇਨ੍ਹਾਂ ਵੱਲੋਂ ਕੀਤੇ ਜਾਂਦੇ ਭੰਡਪੁਣੇਂ ਉਤੇ ਹੱਸਦੇ ਹਨ ਤਾਂ ਇਹਨਾਂ ਲੀਡਰਾਂ ਅੰਦਰ ਭਰਮ ਪੈਦਾ ਹੁੰਦਾ ਹੈ ਕਿ ਲੋਕਾਂ ਵਿੱਚ ਸਾਡੀ ਵਾਹ ਵਾਹ! ਹੋ ਰਹੀ ਹੈ। ਕੈਪਟਨ ਤੇ ਬਾਜਵਾ ਨੂੰ ਪਤਾ ਹੀ ਨਹੀਂ! ਕਿ ਹੁਣ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਸਿਆਸੀ ਤੇ ਲੋਕਪੱਖੀ ਮੁੱਦਿਆ ਉੱਤੇ ਗੰਭੀਰਤਾ ਨਾਲ ਨਹੀਂ ਲੈ ਰਹੀ। ਸੂਬੇ ਦੇ ਲੋਕ ਚੰਗੀ ਤਰ੍ਹਾਂ ਸਮਝ ਰਹੇ ਹਨ ਕਿ ਕਾਂਗਰਸ ਪਾਰਟੀ ਦੇ ਚੋਣ ਅਖਾੜਿਆ ਵਿੱਚੋਂ ਭ੍ਰਿਸਟਾਚਾਰ, ਮਹਿੰਗਾਈ, ਬੇਰੁਜ਼ਗਾਰੀ ਅਤੇ ਕਾਲੇ ਧਨ ਵਰਗੇ ਕੌਮੀ ਅਤੇ ਪੰਜਾਬ ਦੀ ਤਰੱਕੀ ਵਾਲੇ ਅਹਿਮ ਚੋਣ ਮੁੱਦੇ ਗਾਇਬ ਹਨ। 

ਲੋਕ ਆਪਣੇ ਨਿੱਜੀ ਤੇ ਸਮਾਜਿਕ ਜੀਵਨ ਵਿੱਚ ਨਿੱਤ ਪੈਦਾ ਹੋਣ ਵਾਲੇ ਤਣਾਓ ਤੋਂ ਆਰਜੀ ਤੌਰ ਤੇ ਮੁਕਤੀ ਲੈਣ ਲਈ ਕੈਪਟਨ-ਬਾਜਵਾ ਦੀਆਂ ਹਾਸੇ-ਮਜਾਕ ਦਾ ਕੇਂਦਰ ਬਣੀਆਂ ਹੋਈਆ ਚੋਣ ਮੀਟਿੰਗਾਂ 'ਚ ਪਲ-ਦੋ-ਪਲ ਹਾਜਰੀ ਲੁਵਾ ਲੈਂਦੇ ਹਨ। ਇਸ ਸਥਿਤੀ ਨਾਲ ਦੋਨਾਂ ਹੀ ਧਿਰਾਂ ਆਪਣਾ ਆਪਣਾ ਰਾਝਾਂ-ਰਾਜੀ ਕਰ ਰਹੀਆ ਹਨ, ਸਰੋਤੇ ਮਨੋਰੰਜਨ ਕਰਕੇ ਤਣਾਓ ਮੁਕਤ ਹੋ ਰਹੇ ਹਨ ਅਤੇ ਕਾਂਗਰਸੀ ਨੇਤਾ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਵਾਲੀ ਆਪਣੀ ਭਲ਼ ਪੂਰੀ ਕਰ ਰਹੇ ਹਨ। ਰਾਮੂਵਾਲੀਆ ਨੇ ਆਖਿਆ ਕਿ ਪੰਜਾਬ ਦੀ ਹਰ ਖੇਤਰ 'ਚ ਤਰੱਕੀ ਵਾਲੀ ਚੜ੍ਹਤ ਨੂੰ ਵੇਖਕੇ ਦੁਨੀਆਂ ਭਰ ਦੇ ਨੇਤਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵਧਾਈਆਂ ਦੇ ਰਹੇ ਹਨ। ਪੰਜਾਬ ਕਾਂਗਰਸ ਦੇ ਆਗੂ ਕੇਂਦਰ ਦੇ ਇਸ਼ਾਰੇ ਉੱਤੇ ਸੂਬੇ ਦੀ ਤਰੱਕੀ ਵਾਲੇ ਰਸਤੇ ਵਿੱਚ ਕਦਮ-ਕਦਮ ਉੱਤੇ ਅੜਿੱਕਾ ਪੈਦਾ ਕਰਦੇ ਆ ਰਹੇ ਹਨ, ਜੋ ਪੰਜਾਬ ਤੇ ਪੰਜਾਬੀਆਂ ਨਾਲ ਸਭ ਤੋਂ ਵੱਡੀ ਗਦਾਰੀ ਹੈ।ਅੰਤ 'ਚ ਸੀਨੀਅਰ ਅਕਾਲੀ ਨੇਤਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਪੱਧਰੀ ਕਾਂਗਰਸੀ ਨੇਤਾਵਾਂ ਨੂੰ ਸੁਝਾਓ ਦਿੱਤਾ ਕਿ ਉਹ ਸੂਬੇ ਦੀ ਭਲਾਈ ਤੇ ਤਰੱਕੀ ਲਈ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਨੂੰ ਕਬੂਲ ਕਰ ਲੈਣ। ਅਜਿਹਾ ਕਦਮ ਚੁੱਕਣ ਨਾਲ ਪੰਜਾਬ ਦੀ ਦੁਸ਼ਮਣ ਜਮਾਤ ਕਾਂਗਰਸ ਨੂੰ ਸਦਾ ਲਈ ਦਫ਼ਨਾਇਆ ਜਾ ਸਕਦਾ ਹੈ। 

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD