Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਾਪਰਟੀ ਟੈਕਸ ਅਕਾਲੀ ਭਾਜਪਾ ਦੀ ਲੱਕ ਤੋੜਵੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣੇਗਾ : ਸਿੱਧੂ

ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਫੇਜ 3 ਏ ਵਿਖੇ ਮੀਟਿੰਗ ਦੋਰਾਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 03 Apr 2014

Last updated on: Apr 03, 2014, 00:00 IST

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਸ਼ਹਿਰੀ ਲੋਕਾਂ ਤੇ ਮਣਾ ਮੁੰਹੀ ਪ੍ਰਾਪਰਟੀ ਟੈਕਸ ਲਗਾ ਕੇ ਲੋਕਾਂ ਨੂੰ ਆਪਣੇ ਹੀ ਘਰਾਂ ਵਿਚ ਕਿਰਾਏਦਾਰ ਬਣਾ ਦਿੱਤਾ ਹੈ ਜਿਸ ਕਾਰਨ ਲੋਕਾਂ ਵਿਚ ਅਕਾਲੀ ਭਾਜਪਾ ਸਰਕਾਰ ਪ੍ਰਤੀ ਭਾਰੀ ਗੁੱਸਾ ਅਤੇ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਜੋ ਕਿ ਲੋਕ ਸਭਾ ਚੋਣਾ ਵਿਚ ਅਕਾਲੀ ਭਾਜਪਾ ਦੀ ਲੱਕ ਤੋੜਵੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣੇਗਾ। ਇਹ ਗੱਲ ਸਥਾਨਕ ਫੇਜ 3ਏ ਵਿਖੇ ਐਸ.ਅਲ ਵਸਿਸ਼ਟ ਚੇਅਰਮੈਨ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿਚ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਵਿਚ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਮੋਹਾਲੀ ਦੇ ਵਿਧਾਇਕ ਅਤੇ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ.ਬਲਬੀਰ ਸਿੰਘ ਸਿੱਧੂ ਨੇ ਆਖੀ । ਸ਼੍ਰੀ ਸਿੱਧੂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਮੋਹਾਲੀ ਦੇ ਲੋਕਾਂ ਨਾਲ ਧੱਕਾ ਕੀਤਾ। ਸ਼ਹਿਰ ਵਿਚ ਰਾਜਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਵਿਕਾਸ ਕਾਰਜ ਕਰਵਾ ਰਹੀ ਮੋਹਾਲੀ ਨਗਰ ਕੌਂਸਲ ਨੂੰ ਭੰਗ ਕਰਕੇ ਅਕਾਲੀਆਂ ਨੇ ਸੌੜੀ ਰਾਜਨੀਤੀ ਦਾ ਪ੍ਰਗਟਾਵਾ ਕੀਤਾ ਅਤੇ ਰਾਣਾ ਵੱਲੋਂ ਸ਼ਹਿਰ ਦੇ ਵਿਕਾਸ ਦੇ ਪਾਏ ਗਏ ਮਤਿਆਂ ਤੇ ਜਬਰਦਸਤੀ ਰੋਕ ਲਗਾ ਕੇ ਅਕਾਲੀਆਂ ਨੇ ਸ਼ਹਿਰ ਦੇ ਲੋਕਾਂ ਨਾਲ ਗਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰੇਕ ਵਰਗ ਅਕਾਲੀਆਂ ਦੇ ਜੁਲਮਾਂ ਅਤੇ ਅਤਿਆਚਾਰ ਕਾਰਨ ਪਰੇਸ਼ਾਨ ਹਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਭੁਗਤਣ ਲਈ ਤਿਆਰ ਬੈਠਾ ਹੈ। 

ਵਿਧਾਨ ਸਭਾ ਹਲਕਾ ਚੋਣਾ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ  ਇਥੋ ਤੱਕ ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਐਨੀ ਮਾੜੀ ਹੋ ਚੁੱਕੀ ਹੈ ਕਿ ਬਹੁਤ ਸਾਰੇ ਸਰਕਾਰੀ ਮੁਲਾਜਮਾ ਨੂੰ ਸੇਵਾ ਮੁਕਤ ਹੋਇਆ ਨੂੰ 6-6 ਮਹੀਨੇ ਹੋ ਚੁੱਕੇ ਹਨ, ਪਰ ਉਨ੍ਹਾ ਦੇ ਅੱਜ ਤੱਕ ਬਕਾਇਆ ਭੱਤੇ ਨਹੀਂ ਮਿਲੇ। ਜਿਸ ਕਾਰਨ ਅੱਜ ਇਸ ਸਰਕਾਰ ਤੋਂ ਮੁਲਾਜ਼ਮ , ਮਜਦੂਰ, ਵਪਾਰੀ ਕਹਿਣ ਤੋਂ ਭਾਵ ਹਰ ਇੱਕ ਵਰਗ ਦੇ ਲੋਕ ਨਿਰਾਸ਼ ਹੋ ਚੁੱਕੇ ਹਨ। ਜਿਸ ਦਾ ਖਮਿਆਜਾ ਅਕਾਲੀ ਭਾਜਪਾ ਆਗੂਆਂ ਨੂੰ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਭੁੱਗਤਣਾ ਪਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਐਸ.ਅੈਲ ਵਸਿਸ਼ਟ ਚੇਅਰਮੈਨ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਫੇਜ 3 ਏੇ ਮੋਹਾਲੀ, ਕੇ.ਐਲ ਸ਼ਰਮਾ ਪ੍ਰਧਾਨ, ਕੁਲਵੰਤ ਸਿੰਘ ਚੀਫ ਐਡਵਾਈਜਰ, ਇੰਦਰਜੀਤ ਸਿੰਘ ਭਾਟੀਆ, ਐਡਵੋਕੇਟ ਰਾਕੇਸ਼ ਸ਼ਰਮਾ ਜਨ ਸਕੱਤਰ, ਜਗਮੋਹਨ ਸਿੰਘ, ਡਾ. ਰਾਜਤ ਸੁਧੀਰ, ਡਾ. ਆਰ.ਕੇ.ਗਰਗ, ਬਾਬੂ ਰਾਮ ਦਿਵਾਨਾ ਸੈਕਟਰੀ, ਜੇ.ਅੈਲ ਗੁਲਾਟੀ, ਬੀ.ਐਸ ਕੌਸ਼ਲ, ਐਮ.ਪੀ. ਸਿੰਘ, ਗੁਰਮੁੱਖ ਸਿੰਘ, ਡੀ.ਪੀ.ਅੱਤਰੀ, ਗੁਰਪਾਲ ਸਿੰਘ, ਜਤਿੰਦਰ ਸਿੰਘ, ਸ਼੍ਰੀਮਤੀ ਸੁਖਵਿੰਦਰ ਕੌਰ, ਸ਼ੀ੍ਰਮਤੀ ਅਮਰਜੀਤ ਕੋਰ, ਟੀ.ਡੀ ਮੈਦਾਨ, ਜੇ.ਵੀ ਸ਼ਰਮਾ, ਵਰਿੰਦਰ ਸਿੰਘ, ਦਵਿੰਦਰ ਸਿੰਘ, ਸੰਜੇ ਬੱਗਾ, ਐਡਵੋਕੇਟ ਨਗਿੰਦਰ ਸਿੰਘ ਵਸਿਸ਼ਟ, ਜਤਿੰਦਰ ਸਿੰਘ, ਕੇਹਰ ਸਿੰਘ, ਵਿਜੈ ਕਪੂਰ, ਆਰ.ਐਸ ਆਨੰਦ, ਜਗਦੇਵ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਫੇਜ 3 ਏ ਨਿਵਾਸੀ ਹਾਜ਼ਰ ਸਨ। 

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD