Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਧੂ ਨੇ ਮੋਹਾਲੀ ਦੀ ਮਾਰਕੀਟ ਦੇ ਦੁਕਾਨਦਾਰਾਂ ਤੋਂ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਮੰਗੀਆਂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 04 Apr 2014

Last updated on: Apr 04, 2014, 00:00 IST

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਮੋਹਾਲੀ ਹਲਕੇ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਆਪਣੇ ਸਾਥੀਆਂ ਸਮੇਤ ਮੋਹਾਲੀ ਦੀ ਖੋਖਾ ਮਾਰਕੀਟ ਅਤੇ ਕਮਲਾ ਮਾਰਕੀਟ ਵਿਖੇ ਜਾ ਕੇ ਦੁਕਾਨਦਾਰਾਂ ਕੋਲ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਮੰਗੀਆਂ ਗਈਆਂ। ਇਸ ਮੌਕੇ ਸ਼੍ਰੀ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਹਰ ਇੱਕ ਦੁਕਾਨ ਵਿਚ ਪਹੁੰਚੇ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਵਾਸਤੇ ਕਾਂਗਰਸ ਪਾਰਟੀ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ ਜਿਸ ਵਿਚ ਹਰੇਕ ਧਰਮ ਅਤੇ ਜਾਤ ਨੂੰ ਬਣਦਾ ਮਾਣ, ਸਨਮਾਨ ਦਿੱਤਾ ਜਾਂਦਾ ਹੈ । 

ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਕਿਹਾ ਕਿ ਕਾਂਗਰਸੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਇੱਕ ਪੜ੍ਹੇ ਲਿਖੇ ਸੂਝਵਾਨ, ਇਮਾਨਦਾਰ ਆਗੂ ਹਨ ਅਤੇ ਜਿਨ੍ਹਾਂ ਦਾ ਸਾਂਸਦ ਬਣਨ ਮਗਰੋਂ ਕੇਂਦਰ ਦੀ ਯੂ.ਪੀ.ਏ ਸਰਕਾਰ ਵਿਚ ਮੰਤਰੀ ਬਣਨਾ ਤੈਅ ਹੈ ਅਤੇ ਜਿਸ ਦਾ ਲਾਭ ਸਮੁੱਚੇ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਹੀ ਨਹੀਂ ਸਮੁੱਚੇ ਪੰਜਾਬ ਨੂੰ ਹੋਵੇਗਾ। ਇਸ ਮੌਕੇ ਮਾਰਕੀਟ ਵਿਖੇ ਪਹੁੰਚਣ ਤੇ ਸਮੂਹ ਦੁਕਾਨਦਾਰਾਂ ਵੱਲੋਂ ਵਿਧਾਇਕ ਸ਼ੀ੍ਰ ਸਿੱਧੂ ਦਾ ਜੋਰਦਾਰ ਸਵਾਗਤ ਕੀਤਾ ਗਿਆ। ਸਮੂਹ ਦੁਕਾਨਦਾਰਾਂ ਨੇ ਭਰੋਸਾ ਦਵਾਇਆ ਕਿ ਅਸੀਂ ਆਉਣ ਵਾਲੀ 30 ਅਪ੍ਰੈਲ ਨੂੰ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਵਿਚ ਇੱਕ-ਇੱਕ ਵੋਟ ਪਾਉਣਗੇ ਅਤੇ ਉਨ੍ਹਾਂ ਨੂੰ ਇਥੋ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਡੀ.ਜੈਨ, ਪਰਦੀਪ ਸ਼ਰਮਾ, ਮਲਕੀਤ ਸਿੰਘ, ਮਨਜੀਤ ਸਿੰਘ ਸੋਨਾ, ਕੁਲਦੀਪ ਸਿੰਘ ਟਿਟੂ, ਯਸ਼ਪਾਲ ਚੋਪੜਾ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਹਰੀਪਾਲ ਚੋਲਟਾ ਕਲਾਂ, ਬੀ.ਸੀ ਪ੍ਰੇਮੀ, ਕੁਲਵਿੰਦਰ ਸ਼ਰਮਾ, ਦਵਿੰਦਰ ਬੱਬੂ, ਕੁਲਵੰਤ ਰਾਣਾ, ਜੀ.ਐਸ ਮਾਨ, ਇੰਦਰਜੀਤ ਸਿੰਘ ਖੋਖਰ, ਰਵਿੰਦਰਜੀਤ ਸਿੰਘ ਲਿੰਕੀ, ਬਲਜੀਤ ਸਿੰਘ ਗਰੇਵਾਲ, ਐਚ.ਐਸ ਢਿਲੋਂ, ਗਗਨ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੁਕਾਨਦਾਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD