Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਦੀ ਸ਼ਬਦਾਵਲੀ ਨੇ ਕਰੋੜਾਂ ਸਿੱਖਾਂ ਦੇ ਮਨ ਵਲੂੰਧਰੇ- ਮਜੀਠੀਆ

ਅਮਰਿੰਦਰ ਜਥੇਦਾਰ ਅਵਤਾਰ ਸਿੰਘ ਤੋਂ ਮੁਆਫੀ ਮੰਗੇ।

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 05 Apr 2014

Last updated on: Apr 05, 2014, 00:00 IST

ਅੰਮ੍ਰਿਤਸਰ ਹਲਕੇ ਤੋਂ ਚੋਣ ਲੜ ਰਹੇ ਕੈਪਟਨ ਅਮਰਿੰਦਰ ਸਿੰਘ ਕਦੇ ਵੀ ਸੀਨੀਅਰ ਲੀਡਰਾਂ, ਧਾਰਮਿਕ ਸਖਸ਼ੀਅਤਾਂ ਅਤੇ ਸਮਾਜ ਸੇਵੀਆਂ ਲਈ ਸਤਿਕਾਰਤ ਭਾਸ਼ਾ ਅਤੇ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ। ਯੁਥ ਵਿੰਗ ਦੇ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਲਈ ਵਰਤੀ ਗਈ ਸ਼ਬਦਾਵਲੀ ਉਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਐਸ.ਜੀ.ਪੀ.ਸੀ ਸੰਸਾਰ ਭਰ 'ਚ ਰਹਿੰਦੇ ਸਿੱਖਾਂ ਦੇ ਧਾਰਮਿਕ ਅਤੇ ਪ੍ਰਬੰਧਕੀ ਮਾਮਲਿਆਂ ਨੂੰ ਵੇਖਣ ਲਈ ਉਹ ਸਿਰਮੌਰ ਸੰਸਥਾ ਹੈ ਜਿਸ ਵਿੰਚ ਕਰੋੜਾਂ ਸਿੱਖਾਂ ਅਤੇ ਪੰਜਾਬੀਆਂ ਵਿਸ਼ਵਾਸ਼ ਬਣਿਆ ਹੋਇਆ ਹੈ। ਮਜੀਠੀਆ ਨੈ ਕਿਹਾ ਕਿ ਜਿਸ ਧਾਰਮਿਕ ਸਖ਼ਸ਼ੀਅਤ ਦੇ ਵਿਰੁੱਧ ਉਹਨਾਂ ਨੇ ਅਸੱਭਿਅਕ ਸ਼ਬਦਾਂ ਦੀ ਵਰਤੋਂ ਕੀਤੀ ਹੈ ਉਹ ਐਸ.ਜੀ.ਪੀ.ਸੀ ਦੇ ਪ੍ਰਧਾਨ ਹਨ। ਕੈਪਟਨ ਵਲੋਂ ਜਥੇਦਾਰ ਅਵਤਾਰ ਸਿੰਘ ਵਿਰੁੱਧ ਵਰਤੀ ਗਈ ਭਾਸ਼ਾ ਨੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮਜੀਠੀਆ ਨੇ ਕਿਹਾ ਕਿ ਅਮਰਿੰਦਰ ਸਿਘ ਵਲੋਂ ਗੁਰੂ ਕੀ ਨਗਰੀ ਪਵਿੱਤਰ ਧਰਮੀ ਸ਼ੀ੍ਰ ਅੰਮ੍ਰਿਤਸਰ ਉਤੇ ਸਿੱਖਾਂ ਦੀਆਂ ਧਾਰਮਿਕ ਸਖ਼ਸ਼ੀਅਤਾਂ ਵਿਰੁੱਧ ਅਸੱਭਿਅਕ ਸ਼ਬਦਾਂ ਦੀ ਵਰਤੋਂ ਕਰਕੇ ਬੋਲਣ ਦੀ ਹਿੰਮਤ ਵਿਖਾਈ ਜਾ ਰਹੀ ਹੈ ਕੈਪਟਨ ਨੂੰ ਮਹਿੰਗੀ ਪਵੇਗੀ। 

ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਖਸ਼ੀਅਤ ਅੰਦਰ ਇਨਾ ਹੰਕਾਰ ਮੌਜੂਦ ਹੈ ਉਹ ਨਾਂ ਤਾਂ ਕਿਸੇ ਨੂੰ ਆਪਣਾ ਲੀਡਰ ਮੰਨਣ ਨੂੰ ਤਿਆਰ ਹੈ ਅਤੇ ਨਾਂ ਹੀ ਕਿਸੇ ਲੀਡਰ ਜਾਂ ਹੋਰ ਸਨਮਾਨਯੋਗ ਸ਼ਖਸ਼ੀਅਤਾਂ ਲਈ ਸਤਿਕਾਰਤ ਭਾਸ਼ਾ ਦੀ ਵਰਤੋ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਤਾਂ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਪ੍ਰਧਾਨ ਮੰਤਰੀ ਦੇ ਅਹੁਦੇਦਾਰ ਵਜੋਂ ਮਾਨਤਾ ਨਹੀਂ ਦਿੰਦਾ ਜਦੋਂ ਕਿ ਦੇਸ਼ ਭਰ ਦੀ ਕਾਂਗਰਸ ਨੇ ਰਾਹੁਲ ਦੀ ਉਮੀਦਵਾਰ ਸ਼ਿਪ ਉਤੇ ਮੋਹਰ ਲਾ ਦਿੱਤੀ ਹੈ। ਕੈਪਟਨ ਦੀ ਸਿਆਸੀ ਭਾਸ਼ਾ ਦਾ ਇਲਾਜ ਪਹਿਲਾਂ ਬਠਿੰਡੇ ਵਾਲੇ ਭਰਾਵਾਂ ਨੇ ਕਰ ਦਿੱਤਾ ਹੈ ਅਤੇ ਜਿਹੜੀ ਬਿਮਾਰੀ ਬਾਕੀ ਬਚੀ ਹੋਈ ਹੈ ਉਸ ਦਾ ਇਲਾਜ ਹੁਣ 30 ਅਪ੍ਰੈਲ ਨੂੰ ਅੰਮ੍ਰਿਤਸਰ 'ਚ ਹੋ ਜਾਵੇਗਾ, ਅਮਰਿੰਦਰ ਠੀਕ ਥਾਂ ਉਤੇ ਆਪਣਾ ਇਲਾਜ ਕਰਵਾਉਣ ਪਹੁੰਚ ਗਿਆ ਹੈ, ਜਿਥੇ ਉਸਦੀਆਂ ਸਾਰੀਆਂ ਬਿਮਾਰੀਆਂ ਦਾ ਇਲਾਜ ਹੋ ਜਾਵੇਗਾ ਅਤੇ ਮੁੜ ਮੋਤੀ ਮਹਿਲ ਦੀ ਆਰਾਮ ਵਾਲੀ ਕੁਰਸੀ ਉਤੇ ਲੇਟ ਕੇ ਸਮਾ ਲੰਘਾ ਲਿਆ ਕਰੇਗਾ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD