Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਕੈਪਟਨ ਅਮਰਿੰਦਰ ਸਿੰਘ ਨਿੱਜੀ ਹਿੱਤਾਂ ਖਾਤਰ ਖੇਡਦੇ ਹਨ ਹਿੰਦੂ-ਸਿੱਖ ਵਿਰੋਧੀ ਪੱਤਾ

ਬਲਵੰਤ ਸਿੰਘ ਰਾਮੂਵਾਲੀਆ
ਬਲਵੰਤ ਸਿੰਘ ਰਾਮੂਵਾਲੀਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 05 Apr 2014

ਫਿਰਕੂ ਪੱਤਾ ਖੇਡਣ ਵਿਚ ਉਸਤਾਦ ਕੈਪਟਨ ਅਮਰਿੰਦਰ ਸਿੰਘ ਜੋ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਹਿੰਦੂਆਂ ਦੀਆਂ ਭਾਵਨਾਵਾਂ ਭੜਕਾਉਣ ਦੇ ਲਈ ਨਵੇਂ ਨਵੇਂ ਸ਼ੋਸ਼ੇ ਛੱਡ ਰਹੇ ਹਨ, ਪਰ ਅਸਲੀਅਤ ਵਿਚ ਉਹ ਆਪਣੇ ਹਿੱਤਾਂ ਦੀ ਖਾਤਰ ਹਿੰਦੂ ਕਾਂਗਰਸੀ ਲੀਡਰਾਂ ਨੂੰ ਹੀ ਅਣਗੌਲਿਆ ਹੀ ਨਹੀਂ ਕਰ ਰਹੇ ਬਲਕਿ ਉਨ੍ਹਾਂ ਦਾ ਪੱਤਾ ਕਟਵਾਉਣ ਲਈ ਹਮੇਸ਼ਾਂ ਹੀ ਯਤਨਸ਼ੀਲ ਰਹੇ ਹਨ। ਹਾਲ ਹੀ ਵਿਚ ਪਟਿਆਲਾ ਵਿਖੇ ਉਥੋਂ ਦੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਦੇ ਸਹਿਯੋਗ ਨਾਲ ਹਿੰਦੂ ਕਾਂਗਰਸੀ ਵਿਦਾਇਕਾਂ ਦੀ ਜਿਹੜੀ ਮੀਟਿੰਗ ਹੋਈ ਉਸ ਵਿਚ ਇਹੀ ਕਿਹਾ ਗਿਆ ਕਿ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਕਾਰਨ ਪੰਜਾਬ ਵਿਚ ਹਿੰਦੂ ਕਾਂਗਰਸੀ ਲੀਡਰਾਂ ਨੂੰ ਓਨਾਂ ਸਤਿਕਾਰ ਨਹੀਂ ਮਿਲਿਆ ਜਿੰਨਾ ਕਿ ਮਿਲਣਾ ਚਾਹੀਦਾ ਸੀ। ਇਥੇ ਇਹ ਗੱਲ ਵਰਣਨ ਯੋਗ ਹੈ ਕਿ ਵਿਸ਼ਨੂੰ ਸ਼ਰਮਾ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਲੰਬੇ ਸਮੇਂ ਤੋਂ ਖਹਿਬਾਜ਼ੀ ਚਲਦੀ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਜੋ ਕਿ ਹਿੰਦੂਆਂ ਦੇ ਮਸੀਹਾ ਅਖਵਾਉਣ ਲਈ ਨਵੇਂ ਨਵੇਂ ਬਿਆਨ ਦਿੰਦੇ ਆਏ ਹਨ, ਦਾ ਪਟਿਆਲਾ ਦਿਹਾਤੀ ਤੋਂ ਜਿੱਤੇ ਕਾਂਗਰਸੀ ਵਿਧਾਇਕ ਬ੍ਰਹਮ ਮਹਿੰਦਰਾ ਨਾਲ ਕਿਹੋ ਜਿਹੇ ਸਬੰਧ ਹਨ ਉਹ ਸਭ ਨੂੰ ਪਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਵਾਰਥਾਂ ਦੇ ਲਈ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਜਿਨ੍ਹਾਂ ਲੋਕਾਂ ਦੀਆਂ ਟਿਕਟਾਂ ਕਟਵਾਈਆਂ ਉਨ੍ਹਾਂ ਵਿਚੋਂ ਜ਼ਿਆਦਾਤਰ ਹਿੰਦੂ ਹੀ ਰਹੇ ਹਨ। ਰਾਜ ਕੁਮਾਰ ਵੇਰਕਾ ਜੋ ਕਿ ਕਾਂਗਰਸ ਦੇ ਪ੍ਰਮੁੱਖ ਲੀਡਰ ਹਨ ਦੀ ਟਿਕਟ ਕੈਪਟਨ ਅਮਰਿੰਦਰ ਸਿੰਘ ਨੇ ਹੀ ਕਟਵਾਈ ਸੀ।  ਗੁਰਦਾਸਪੁਰ ਹਲਕੇ ਤੋਂ ਖੁਸ਼ਹਾਲ ਬਹਿਲ ਜੋ ਕਿ ਕਾਂਗਰਸ ਦੇ ਸੀਨੀਅਰ ਆਗੂ ਹਨ, ਨਾਲ ਕੈਪਟਨ ਅਮਰਿੰਦਰ ਸਿੰਘ ਦੇ ਟਕਰਾਓ ਦੀਆਂ ਗੱਲਾਂ ਪਹਿਲਾਂ ਵੀ ਚੱਲਦੀਆਂ ਰਹੀਆਂ ਹਨ ਅਤੇ ਹੁਣ ਵੀ। 

ਕੈਪਟਨ ਅਮਰਿੰਦਰ ਸਿੰਘ ਭਾਵੇਂ ਇਸ ਗੱਲ ਦਾ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ ਸਾਕਾ ਨੀਲਾ ਤਾਰਾ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਉਸ ਸਮੇਂ ਕਾਂਗਰਸ ਦੇ ਅਹੁਦਿਆਂ ਤੋਂ ਅਸਤੀਫ਼ਾ ਵੀ ਦਿੱਤਾ ਸੀ ਪਰ ਇਹ ਗੱਲ ਵੀ ਸੱਚ ਹੈ ਕਿ ਪਿਛਲੇ ਸਮੇਂ ਦੌਰਾਨ ਜਦੋਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਹੋਏ ਨਿਰਦੋਸ਼ ਲੋਕਾਂ ਦੀ ਯਾਦਗਾਰ ਬਣਾਈ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਨੇ ਅਜਿਹਾ ਸਿਰਫ਼ ਤੇ ਸਿਰਫ਼ ਹਿੰਦੂ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਕੀਤਾ। ਹੁਣ ਜਦੋਂ ਲੋਕ ਸਭਾ ਚੋਣਾਂ ਸਿਰ 'ਤੇ ਹਨ ਤਾਂ ਉਹ ਹੁਣ ਉਸ ਸਮੇਂ ਦੌਰਾਨ ਮਾਰੇ ਗਏ ਹਿੰਦੂਆਂ ਦੀ ਯਾਦਗਾਰ ਬਣਾਉਣ ਦੀ ਵਕਾਲਤ ਕਰ ਰਹੇ ਹਨ। ਹਾਲਾਂਕਿ ਅਕਾਲੀ ਦਲ ਨੇ ਕਦੇ ਵੀ ਨਿਰਦੋਸ਼ ਹਿੰਦੂਆਂ ਦੇ ਮਾਰੇ ਜਾਣ ਨੂੰ ਸਹੀ ਨਹੀਂ ਠਹਿਰਾਇਆ ਪਰ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੀ ਸਿਆਸਤ ਵਿਚ ਫਿਰਕੂ ਜ਼ਹਿਰ ਘੋਲ ਰਹੇ ਹਨ ਤਾਂ ਜੋ ਇਕ ਵਾਰ ਫਿਰ ਹਿੰਦੂ ਅਤੇ ਸਿੱਖਾਂ ਵਿਚ ਕੁੜੱਤਣ ਪੈਦਾ ਕੀਤੀ ਜਾ ਸਕੇ।ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸਿਰਫ਼ ਸਿੱਖ ਹੀ ਨਹੀਂ ਬਲਕਿ ਹਿੰਦੂ, ਮੁਸਲਿਮ ਅਤੇ ਈਸਾਈ ਭਾਈਚਾਰੇ ਨੂੰ ਵੀ ਪੂਰਾ ਮਾਣ ਸਤਿਕਾਰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਅਕਾਲੀ ਦਲ ਨੂੰ ਪੂਰਾ ਸਹਿਯੋਗ ਦੇ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਜਦੋਂ ਅਕਾਲੀ ਦਲ ਵਿਚ ਸਨ ਤਾਂ ਉਹ ਹਮੇਸ਼ਾਂ ਕਾਂਗਰਸ ਨੂੰ ਕੋਸਦੇ ਰਹੇ ਸਨ ਕਿ ਕਾਂਗਰਸ ਨੇ ਕਦੇ ਸਿੱਖਾਂ ਨਾਲ ਇਨਸਾਫ਼ ਨਹੀਂ ਕੀਤਾ। ਪਰ ਉਹੀ ਕਾਂਗਰਸ ਉਨ੍ਹਾਂ ਨੂੰ ਸਿੱਖਾਂ ਦੀ ਮਿੱਤਰ ਲੱਗ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਨੂੰ ਹਾਨੀ ਪਹੁੰਚਾਉਣ ਲਈ ਹਮੇਸ਼ਾਂ ਹੀ ਆਪਣੇ ਪਿਆਦੇ ਦਿੱਲੀ ਅਤੇ ਪੰਜਾਬ ਵਿਚ ਇਸ ਤਰ੍ਹਾਂ ਸਥਾਪਤ ਕੀਤੇ ਹਨ ਕਿ ਜਦੋਂ ਉਹ ਚਾਹੁਣ ਤਾਂ ਕਾਂਗਰਸ ਦੀ ਸਹਾਇਤਾ ਲਈ ਉਨ੍ਹਾਂ ਨੂੰ ਵਰਤਿਆ ਜਾ ਸਕਦਾ ਹੈ। ਇਥੇ ਇਹ ਗੱਲ ਵਰਣਨਯੋਗ ਹੈ ਕਿ ਉਨ੍ਹਾਂ ਨੇ ਸਰਨਾ ਭਰਾਵਾਂ ਨੂੰ ਦਿੱਲੀ ਵਿਚ ਸਿੱਖਾਂ ਦੇ ਹਿੱਤਾਂ ਦੇ ਖਿਲਾਫ਼ ਵਰਤ ਕੇ ਕਾਂਗਰਸ ਦੀ ਸਹਾਇਤਾ ਕੀਤੀ ਅਤੇ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਸਰਗਰਮ ਹੁੰਦੇ ਹਨ ਤਾਂ ਉਹ ਪੰਜਾਬ ਦੇ ਕੱਟੜ ਅਤੇ ਖਾੜਕੂ ਧਿਰਾਂ ਨੂੰ ਹਵਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਂਦੇ ਹਨ।

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD