Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਅੰਬਿਕਾ ਸੋਨੀ ਨੂੰ ਦਿੱਤੇ ਜਾ ਰਹੇ ਭਾਰੀ ਸਮਰਥਨ ਨੂੰ ਵੇਖ ਕੇ ਚੰਦੂਮਾਜਰਾ ਦੇ ਪੈਰਾ ਹੇਠੋ ਜਮੀਨ ਖਿਸਕੀ: ਸਿੱਧੂ

ਫੇਜ 4 ਵਿਖੇ ਹਲਕਾ ਮੋਹਾਲੀ ਦੇ ਵਿਧਾਇਕ ਸ਼ ਬਲਬੀਰ ਸਿੰਘ ਸਿੱਧੂ ਮੀਟਿੰਗ ਦੋਰਾਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 05 Apr 2014

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਵੱਲੋਂ 7 ਅਪ੍ਰੈਲ ਨੂੰ ਆਪਣੇ ਨਾਮਜਦਗੀ ਪੇਪਰ ਦਾਖਲ ਕੀਤੇ ਜਾਣਗੇ ਅਤੇ ਜਿਸ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਬੀਬੀ ਅੰਬਿਕਾ ਸੋਨੀ ਨੂੰ ਦਿੱਤੇ ਜਾ ਰਹੇ ਭਾਰੀ ਸਮਰਥਨ ਨੂੰ ਵੇਖ ਕੇ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਪੈਰਾ ਹੇਠੋ ਜਮੀਨ ਖਿਸਕਣੀ ਸ਼ੁਰੂ ਹੋ ਗਈ ਹੈ। ਇਹ ਗੱਲ ਕਾਂਗਰਸੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਕਾਂਗਰਸੀ ਆਗੂ ਰਵਿੰਦਰਜੀਤ ਸਿੰਘ ਲਿੰਕੀ ਵੱਲੋਂ  ਵਿਚ ਫੇਜ 4 ਵਿਖੇ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਮੋਹਾਲੀ ਦੇ ਵਿਧਾਇਕ ਅਤੇ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ. ਬਲਬੀਰ ਸਿੰਘ ਸਿੱਧੂ ਨੇ ਆਖੀ। ਸ਼੍ਰੀ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਸ਼ਹਿਰ ਅਤੇ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਲੋਕ 7 ਅਪ੍ਰੈਲ ਨੂੰ ਰੋਪੜ ਵਿਖੇ ਪਹੁੰਚ ਕੇ ਬੀਬੀ ਅੰਬਿਕਾ ਸੋਨੀ ਦੇ ਵਿਚਾਰ ਸੁਣਨ ਲਈ ਬਹੁਤ ਜ਼ਿਆਦਾ ਉਤਾਵਲੇ ਹਨ। 

ਇਸ ਬਾਰੇ ਵਿਸੇਸ਼ ਜਾਣਕਾਰੀ ਦਿੰਦਿਆਂ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਜਨ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਰੋਪੜ ਲਈ ਰਵਾਨਾ ਹੋਣ ਤੋਂ ਪਹਿਲਾਂ ਸਵੇਰੇ 9.30 ਵਜੇ ਫੇਜ 8 ਦੇ ਦੁਸਹਿਰਾ ਗਰਾਉਂਡ ਵਿਖੇ ਮੋਹਾਲੀ ਸ਼ਹਿਰ ਅਤੇ ਪਿੰਡਾਂ ਦਾ ਇੱਕ ਵਿਸ਼ਾਲ ਇੱਕਠ ਕੀਤਾ ਜਾਵੇਗਾ ਅਤੇ ਪਰਮਾਤਮਾ ਦੇ ਚਰਨਾਂ ਵਿਚ ਬੀਬੀ ਅੰਬਿਕਾ ਸੋਨੀ ਦੀ ਕਾਮਯਾਬੀ ਲਈ ਅਰਦਾਸ ਕਰਕੇ ਫੇਜ 8 ਦੁਸ਼ਹਿਰਾ ਗਰਾਉਂਡ ਤੋਂ ਫੇਜ 7, 3ਬੀ2, ਫੇਜ 5 ਨੂੰ ਕਾਫਲੇ ਦੇ ਰੂਪ ਵਿਚ ਹੁੰਦੇ ਹੋਏ ਰੋਪੜ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭ ਹਲਕਾ ਮੋਹਾਲੀ ਸ਼ਹਿਰ ਅਤੇ ਪਿੰਡਾਂ ਵਿਚ ਰੋਪੜ ਜਾਣ ਲਈ ਕਾਂਗਰਸੀ ਵਰਕਰਾਂ, ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਉਹ ਖੁਦ ਨਿਜੀ ਤੋਰ ਤੇ ਲੋਕਾਂ ਨੂੰ ਮਿਲ ਕੇ ਬੀਬੀ ਅੰਬਿਕਾ ਸੋਨੀ ਵੱਲੋਂ ਕਾਗਜ ਦਾਖਲ ਕੀਤੇ ਜਾਣ ਦੇ ਸੂਚਨਾਂ ਲੋਕਾਂ ਨੂੰ ਦੇ ਰਹੇ ਹਨ। ਇਸ ਮੌਕੇ ਆਰ.ਡੀ.ਕੋਸ਼ਲ, ਕ੍ਰਿਸ਼ਨਪਾਲ ਸ਼ਰਮਾ, ਏ.ਡੀ. ਬੱਬਰ, ਰਤਨ ਸਿੰਘ, ਦਲਵਿੰਦਰ ਸਿੰਘ, ਹਰਜੀਤ ਸਿਘੰ, ਮਨਪ੍ਰੀਤ ਸਿੰਘ, ਵਿਜੈ ਕੁਮਾਰ ਬਕਸ਼ੀ, ਮੋਹਿੰਦਰ ਸਿੰਘ, ਬਾਵਾ ਸਿੰਘ, ਲਖਵਿੰਦਰ ਸਿੰਘ, ਸੁਨੀਲ ਅਨੇਜਾ, ਤਰਨਪਾਲ ਦਿਕਸ਼ਿਤ, ਆਰ.ਕੇ. ਸੁਰੀ, ਐ.ਕੇ. ਬਾਂਸਲ, ਦਵਿੰਦਰਜੀਤ ਸਿਘ, ਜੋਗਿੰਦਰਪਾਲ ਸਿੰਘ ਵਾਲੀਆ, ਇੰਦਰ ਸੇਨ ਓਬਰੋਏ,ਹਰਬੰਸ ਸਿੰਘ ਕੇਵਲ, ਵਿਸ਼ਵ ਕੀਰਤ, ਤਾਰਾ ਚੰਦ ਮਾਨ, ਜਗਤਾਰ ਸਿੰਘ, ਚਰਨ ਸਿੰਘ ਲਾਂਬਾ, ਹਰਪਾਲ ਸਿਘ, ਅਸੋਕ ਕੁਮਾਰ,  ਬੀ.ਡੀ ਧੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD