Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੁਆਧੀ ਸਥਾਨਕ ਲੀਡਰ ਪਰਵਿੰਦਰ ਸੋਹਾਣਾ ਨੂੰ ਟਿਕਟ ਮਿਲਣ ਤੇ ਸਥਾਨਕ ਪਾਰਟੀ ਮੈਂਬਰਾਂ ਵਿਚ ਖੁਸ਼ੀ ਦਾ ਉਤਸ਼ਾਹ

ਪਿੰਡਾਂ ਵਿਚ ਲੋਕਾਂ ਵਲੋਂ ਲੱਡੂ ਵੰਡੇ ਗਏ

SAD-BJP, Shiromani Akali Dal, Akali Dal, Parminder Singh Sohana

Web Admin

Web Admin

5 Dariya News

ਮੋਹਾਲੀ , 16 Jan 2022

Last updated on: Jan 16, 2022, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੁਆਂਧੀ ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੂੰ ਹਲਕਾ ਮੁਹਾਲੀ ਤੋਂ ਅਕਾਲੀ ਦਲ  ਅਤੇ ਬਸਪਾ ਦੇ ਉਮੀਦਵਾਰ ਐਲਾਨਣ ਤੋਂ ਬਾਅਦ ਮੋਹਾਲੀ ਦੇ ਪਿੰਡਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿਚ ਇਸ ਖ਼ੁਸ਼ੀ ਮੌਕੇ ਲੱਡੂ ਵੀ ਵੰਡੇ ਗਏ। ਇਸ ਦਾ ਵੱਡਾ ਕਾਰਨ ਪਰਮਿੰਦਰ ਸੋਹਾਣਾ ਦਾ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹੁੰਦੇ ਹੋਏ ਪਿੰਡਾਂ ਦੀ ਨੁਮਾਇੰਦਗੀ ਕਰਦੇ ਹੋਏ ਦਿਤਾ ਹੋਇਆ ਯੋਗਦਾਨ ਹੈ। ਇਸ ਦੇ ਨਾਲ ਹੀ ਮੋਹਾਲੀ ਹਲਕੇ ਨੂੰ ਲੰਬੇ ਸਮੇਂ ਬਾਅਦ ਲੋਕਲ ਕੈਡੀਡੇਂਟ ਮਿਲਣ ਤੇ ਵੀ ਅਕਾਲੀ ਦਲ ਦੇ ਸਮਰਥਕਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਹੈ। ਕਿਉਂਕਿ ਲੋਕਲ ਕੈਂਡੀਡੇਟ ਚੁਣਨ ਦੀ ਮੰਗ ਵੀ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀ ਜਾ ਰਹੀ ਸੀ, ਜੋ ਕਿ ਹੁਣ ਪੂਰੀ ਹੋ ਗਈ ਹੈ। ਇਸ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਨੇ ਸਥਾਨਕ ਅਕਾਲੀ ਲੀਡਰਾਂ ਨਾਲ ਮਿਲਣਾ ਸ਼ੁਰੂ ਕਰ ਦਿਤਾ ਹੈ। ਪਰਵਿੰਦਰ ਸਿੰਘ ਸੋਹਾਣਾ ਲੇਬਰਫੈੱਡ ਦੇ ਐਮ ਡੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਰਹਿ ਚੁੱਕੇ ਹਨ। ਇਸ ਦੌਰਾਨ ਪਰਵਿੰਦਰ ਸੋਹਾਣਾ ਨੇ ਆਪਣੇ ਮਿਲਾਪੜੇ ਸੁਭਾਅ ਅਤੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋ ਕੇ ਵਧੀਆਂ ਆਧਾਰ ਬਣਾਇਆ ਹੈ। 

ਇਸ ਦੇ ਇਲਾਵਾ ਪਰਵਿੰਦਰ ਸੋਹਾਣਾ ਮੋਹਾਲੀ ਸ਼ਹਿਰ ਦੀ ਰਾਜਨੀਤੀ ਵਿਚ ਪੂਰੀ ਤਰਾਂ ਸਰਗਰਮ ਰਹੇ ਹਨ, ਜਦ ਕਿ ਉਨ੍ਹਾਂ ਦੀ ਪਤਨੀ ਹਰਜਿੰਦਰ ਕੌਰ ਵੀ ਮੌਜੂਦਾ ਕੌਂਸਲਰ ਹਨ। ਜਿਸ ਨਾਲ ਸ਼ਹਿਰੀ ਖੇਤਰ ਦੀ ਵੋਟ ਵੀ ਪਰਵਿੰਦਰ ਸਿੰਘ ਸੋਹਾਣਾ ਦੇ ਹੱਕ ਵਿਚ ਭੁਗਤਣਾ ਤੈਅ ਹੈ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਰਵਿੰਦਰ ਸੋਹਾਣਾ ਸ਼ੁਰੂ ਤੋਂ ਹੀ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਚ ਮੋਹਾਲੀ ਵਿਚ ਅਹਿਮ ਭੂਮਿਕਾ ਨਿਭਾਉਦੇਂ ਰਹੇ ਹਨ। ਕਾਲੇ ਕਾਨੂੰਨਾਂ ਖ਼ਿਲਾਫ਼ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਚੱਲੀ ਲੜੀਵਾਰ ਭੁੱਖ ਹੜਤਾਲ ਵਿਚ ਵੀ ਪਰਵਿੰਦਰ ਸਿੰਘ ਸੋਹਾਣਾ ਦੀ ਹਾਜ਼ਰੀ ਲਗਾਤਾਰ ਵੇਖਣ ਨੂੰ ਮਿਲਦੀ ਰਹੀ।ਪਰਵਿੰਦਰ ਸਿੰਘ ਸੋਹਾਣਾ ਨੇ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਦੇ ਹੋਏ ਵੀ ਇਹੀ ਕਿਹਾ ਹੈ ਕਿ ਕਾਂਗਰਸ ਸਰਕਾਰ ਅਤੇ ਕਾਂਗਰਸੀ ਐਮ ਐਲ ਏ ਨੇ ਜਿਸ ਤਰਾਂ ਲਗਾਤਾਰ ਪੰਜ ਸਾਲ ਸਿਰਫ਼ ਲਾਰੇ ਲਗਾ ਕੇ ਮੋਹਾਲੀ ਹਲਕੇ ਦਾ ਜੋ ਵੱਡਾ ਨੁਕਸਾਨ ਕੀਤਾ ਹੈ । ਉਸ ਨਾਲ ਮੋਹਾਲੀ ਵਾਸੀ ਸਿੱਧੂ ਭਰਾਵਾਂ ਨੂੰ ਕੁਰਸੀ ਤੋਂ ਹਟਾਉਣ ਲਈ ਉਤਾਵਲੇ ਹਨ। ਜਦ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਮੋਹਾਲੀ ਨੂੰ ਫਿਰ ਉਹੀ ਪੁਰਾਣਾ ਬਣਦਾ ਰਸੂਖ਼ ਅਤੇ ਵਿਸ਼ਵ ਪੱਧਰੀ ਨਾਮ ਦਿਵਾਇਆ ਜਾਵੇਗਾ, ਜੋ ਪਿਛਲੀ ਅਕਾਲੀ ਸਰਕਾਰ ਵੇਲੇ ਦਿਤਾ ਗਿਆ ਸੀ।

 

Tags: SAD-BJP , Shiromani Akali Dal , Akali Dal , Parminder Singh Sohana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD