Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਰਿਟਰਨਿੰਗ ਅਫ਼ਸਰ ਤੇ ਪੁਲਿਸ ਅਫ਼ਸਰ ਆਪਸੀ ਤਾਲਮੇਲ ਨਾਲ ਨਿਭਾਉਣ ਚੋਣਾਂ ਸਬੰਧੀ ਡਿਊਟੀ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਨੇ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਦੀ ਮੀਟਿੰਗ ਕਰਕੇ ਦਿੱਤੇ ਦਿਸ਼ਾ-ਨਿਰਦੇਸ਼

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 16 Jan 2022

Last updated on: Jan 16, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਅਫ਼ਸਰਾਂ ਨੂੰ ਤਾਲਮੇਲ ਬਣਾ ਕੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਸਬੰਧੀ ਸਾਰੀਆਂ ਜ਼ਰੂਰੀ ਪ੍ਰਕਿਰਿਆ ਯਕੀਨੀ ਬਣਾਈਆਂ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਤੋਂ ਬਾਅਦ ਉਨ੍ਹਾਂ ਪੰਡਤ ਜਗਤ ਰਾਮ ਪੋਲੀਟੈਕਨਿਕ ਕਾਲਜ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕਰਕੇ ਸਟਰਾਂਗ ਰੂਮਜ਼ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਦਿੱਤੇ।ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ 22 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਿਕ ਪਾਰਟੀਆਂ ਅਤੇ ਵੋਟਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਰੈਲੀ, ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ/ਵਹੀਕਲ ਯਾਤਰਾ ਕੱਢਣ ਦੀ ਇਜਾਜ਼ਤ ਨਹੀਂ ਹੈ। ਇਸ ਲਈ ਰਿਟਰਨਿੰਗ ਅਫ਼ਸਰ ਅਤੇ ਪੁਲਿਸ ਅਫ਼ਸਰ ਇਨ੍ਹਾਂ ਹੁਕਮਾਂ ਦਾ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਪਾਲਣਾ ਕਰਨਾ ਯਕੀਨੀ ਬਣਾਉਣ। 

ਉਨ੍ਹਾਂ ਰਿਟਰਨਿੰਗ ਅਫ਼ਸਰਾਂ ਅਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਚੋਣ ਅਫ਼ਸਰ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ ਤਾਂ ਹੀ ਜ਼ਿਲ੍ਹੇ ਵਿਚ ਚੋਣਾਂ ਸਫ਼ਲਤਾਪੂਰਵਕ ਮੁਕੰਮਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਵਿਧਾਨ ਸਭਾ ਹਲਕਿਆਂ ਵਿਚ ਆਦਰਸ਼ ਚੋਣ ਜ਼ਾਬਤੇ ਅਤੇ ਕੋਵਿਡ-19 ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਸਰਕਾਰੀ ਇਮਾਰਤਾਂ ਅਤੇ ਪ੍ਰਾਪਰਟੀ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਰਾਜਨੀਤਿਕ ਪਾਰਟੀ ਦਾ ਬੈਨਰ, ਝੰਡਾ ਬੈਨਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿਚ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ 214 ਅਤਿ-ਸੰਵੇਦਨਸ਼ੀਲ ਬੂਥਾਂ ਦੀ ਪਹਿਚਾਣ ਕੀਤੀ ਗਈ ਹੈ, ਜਿਸ ਸਬੰਧੀ ਰਿਟਰਨਿੰਗ ਅਫ਼ਸਰਾਂ ਤੇ ਸਬੰਧਤ ਪੁਲਿਸ ਅਧਿਕਾਰੀ ਆਪਣੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਰਿਆਤ-ਬਾਹਰ ਇੰਸਟੀਚਿਊਟ ਤੋਂ ਇਲਾਵਾ ਪੰਡਤ ਜੇ.ਆਰ. ਪੋਲੀਟੈਕਨਿਕ ਕਾਲਜ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਸਟਰਾਂਗ ਰੂਮ ਬਣਾਏ ਗਏ ਹਨ।

ਇਸ ਦੌਰਾਨ ਉਨ੍ਹਾਂ ਨੇ ਸਟਰਾਂਗ ਰੂਮ ਵਿਚ ਪਾਰਕਿੰਗ, ਸੀ.ਸੀ.ਟੀ.ਵੀ. ਕੈਮਰੇ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਿਣਤੀ ਕੇਂਦਰਾਂ ਵਿਚ ਭੀੜ ਨੂੰ ਘਟਾਉਣ ਲਈ ਉਠਾਏ ਜਾਣ ਵਾਲੇ ਕਦਮਾਂ ’ਤੇ ਵੀ ਚਰਚਾ ਕੀਤੀ।ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 18 ਜਨਵਰੀ ਨੂੰ ਵਿਧਾਨ ਸਭਾ ਚੋਣਾਂ ਸਬੰਧੀ ਪੋਲੰਗ ਸਟਾਫ਼ ਦੀ ਪਹਿਲੀ ਰਿਹਰਸਲ, 5 ਫਰਵਰੀ ਨੂੰ ਦੂਜੀ ਅਤੇ 13 ਫਰਵਰੀ ਨੂੰ ਤੀਜੀ ਰਿਹਰਸਲ ਹੋਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਰਿਹਰਸਲ ਦੌਰਾਨ ਸੁਰੱਖਿਆ ਪ੍ਰਬੰਧ ਪੂਰੇ ਕੀਤੇ ਜਾਣ। ਇਸ ਤੋਂ ਇਲਾਵਾ ਪੋਸਟਲ ਬੈਲਟ ਸਬੰਧੀ ਬਣਾਏ ਗਏ ਸਟੋਰਾਂ ਦੀ ਵੀ ਸੁਰੱਖਿਆ ਵਿਵਸਥਾ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਿਧਾਨ ਸਭਾ ਹਲਕਾ ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਵਿਧਾਨ ਸਭਾ ਹਲਕਾ ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਵਿਜੇ ਕੁਮਾਰ, ਐਸ.ਪੀ. (ਹੈਡਕੁਆਟਰ) ਅਸ਼ਵਨੀ ਕੁਮਾਰ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD