Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

 

ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਆਗਿਆ ਦਿੱਤੀ

ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਨ ਵਾਲਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਤੇ ਜਾ ਕੇ ਨਹੀਂ ਪਾ ਸਕੇਗਾ ਵੋਟ : ਮੁੱਖ ਚੋਣ ਅਧਿਕਾਰੀ ਪੰਜਾਬ ਡਾ ਕਰੁਨਾ ਰਾਜੂ ਨੇ ਕੀਤਾ ਸਪੱਸ਼ਟ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 16 Jan 2022

ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।ਇਹ ਸਹੂਲਤ ਪੰਜਾਬ ਵਿਧਾਨ ਸਭਾ ਦੀਆਂ ਮੌਜੂਦਾ ਆਮ ਚੋਣਾਂ ਵਿੱਚ ਵੋਟਾਂ ਵਾਲੇ ਦਿਨ ਡਿਊਟੀ `ਤੇ ਤਾਇਨਾਤ ਹੋਣ ਕਾਰਨ ਆਪੋ-ਆਪਣੇ ਪੋਲਿੰਗ ਸਟੇਸ਼ਨ `ਤੇ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਤੋਂ ਇਲਾਵਾ ਹੈ।  ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੇ ਨੋਟੀਫੀਕੇਸ਼ਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐਸ.ਐਨ.ਐਲ, ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਨਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈਪੱਤਰ ਤਸਦੀਕ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ `ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD