Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਨਿਕੰਮੀਆਂ ਸਰਕਾਰਾਂ ਕਾਰਨ ਪੰਜਾਬ ਦੀ ਪ੍ਰਤੀਭਾ ਅਤੇ ਪੈਸਾ ਦੋਵੇ

ਕਿਹਾ, ਬੇਰੁਜ਼ਗਾਰ ਨੌਜਵਾਨਾਂ ਨੂੰ ਸਿਰਫ਼ ਰੋਜ਼ਗਾਰ ਹੀ ਨਹੀਂ ਰੋਜ਼ਗਾਰਦਾਤਾ ਬਣਾਉਣਾ ਸਾਡਾ ਉਦੇਸ਼

Bhagwant Mann, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 16 Jan 2022

Last updated on: Jan 16, 2022, 00:00 IST

ਆਮ ਆਦਮੀ ਪਾਰਟੀ (ਆਪ)  ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ  ਦੇ ਵਿਕਾਸ ਵਿੱਚ ਸਭ ਤੋਂ ਵੱਡੀ ਸਮੱਸਿਆ ਬੇਰੋਜ਼ਗਾਰੀ ਹੈ। ਐਤਵਾਰ ਨੂੰ ਮੀਡਿਆ ਨੂੰ ਸੰਬੋਧਿਤ ਕਰਦੇ ਹੋਏ ਮਾਨ ਨੇ ਕਿਹਾ ਕਿ ਪਹਿਲਾਂ ਕਾਲਜਾਂ ਅਤੇ ਯੂਨੀਵਰਸਿਟੀ ਤੋਂ ਡਿਗਰੀ ਮਿਲਣ ਤੋਂ ਬਾਅਦ ਨੌਜਵਾਨ ਸਿੱਧੇ ਨੌਕਰੀ ਜਾਂ ਆਪਣਾ ਕੋਈ ਨਵਾਂ ਪੇਸ਼ਾ ਕਰਦੇ ਸਨ।  ਅੱਜ ਨੌਜਵਾਨ ਰੋਜਗਾਰ ਦੀ ਅਣਹੋਂਦ ਵਿੱਚ ਉੱਚ ਸਿੱਖਿਆ ਦੀ ਡਿਗਰੀ ਲੈ ਕੇ ਘਰ ਬੈਠ ਰਹੇ ਹਨ ਅਤੇ ਡਿਪਰੈੱਸ਼ਨ 'ਤੇ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ।ਰੋਜ਼ਗਾਰ ਅਤੇ ਉੱਚ ਸਿੱਖਿਆ ਦੇ ਮੌਕਿਆਂ ਦੀ ਅਣਹੋਂਦ ਵਿੱਚ ਅੱਜ ਪੰਜਾਬ ਦਾ ਪੈਸਾ ਅਤੇ ਪ੍ਰਤੀਭਾ ਦੋਵੇਂ ਵਿਦੇਸ਼ ਜਾ ਰਹੇ ਹਨ। ਪੰਜਾਬ ਦੀ ਤਰੱਕੀ ਲਈ ਨੌਜਵਾਨਾਂ ਦੀ ਪ੍ਰਤੀਭਾ ਅਤੇ ਉਰਜਾ ਦਾ ਪਲਾਇਨ ਰੋਕਣਾ  ਸਭ ਤੋਂ ਜ਼ਿਆਦਾ ਜਰੂਰੀ ਹੈ । ਕਾਂਗਰਸ ਦੀ ਨਿਖੇਧੀ ਕਰਦੇ ਹੋਏ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਨੌਜਵਾਨਾਂ ਦੇ ਵੋਟ ਲਏ ਸਨ. ਲੇਕਿਨ ਸਰਕਾਰ ਬਣਨ ਤੋਂ ਬਾਅਦ ਡਿਗਰੀਧਾਰੀ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਨੇਤਾਵਾਂ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਨੌਕਰੀ ਦਿੱਤੀ। ਕਾਂਗਰਸ ਸਰਕਾਰ ਨੇ ਆਪਣੇ ਕਿਸੇ ਵਿਧਾਇਕ ਦੇ ਬੱਚੇ ਨੂੰ ਡੀਐਸਪੀ ਲਗਾ ਦਿੱਤਾ ਤਾਂ ਕਿਸੇ ਨੂੰ ਤਹਿਸੀਲਦਾਰ ਬਣਾ ਦਿੱਤਾ। ਰੋਜ਼ਗਾਰ ਦੀ ਅਣਹੋਂਦ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਮਜ਼ਬੂਰ ਹੋਕੇ ਵਿਦੇਸ਼ਾਂ ਦਾ ਰੁੱਖ ਕੀਤਾ ਅਤੇ ਆਪਣੀ ਮਾਤਭੂਮੀ ਨੂੰ ਛੱਡਕੇ ਵਿਦੇਸ਼ਾਂ ਵਿੱਚ ਰਹਿਣ ਨੂੰ ਮਜ਼ਬੂਰ ਹੋਏ। 

ਮਾਨ ਨੇ ਕਿਹਾ ਕਿ ਪੰਜਾਬ ਦੇ ਆਦਰਸ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ  ਸ਼ੁਰਵੀਰਾਂ ਨੇ ਅੰਗਰੇਜਾਂ ਨੂੰ ਦੇਸ਼ ਤੋਂ ਭਜਾਉਣ ਦੇ ਲਈ ਲੰਬਾ ਸੰਘਰਸ਼ ਕੀਤਾ ਅਤੇ ਆਪਣੀ ਜਾਨ ਕੁਰਬਾਨ ਕੀਤੀ। ਅੱਜ ਉਨ੍ਹਾਂ ਦੇ ਵਾਰਿਸ ਆਪਣੀ ਮਾਂ ਦੇ ਗਹਿਣੇ ਅਤੇ ਬਾਪ ਦੀ ਜਾਇਦਾਦ ਵੇਚਕੇ ਉਨ੍ਹਾਂ ਅੰਗਰੇਜਾਂ ਕੋਲ ਨੌਕਰੀ ਕਰਣ ਲਈ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਸਾਡੇ ਸ਼ਹੀਦਾਂ ਦੀ ਕੁਰਬਾਨੀ ਨੂੰ ਵਿਅਰਥ ਕਰ ਦਿੱਤਾ । ਮਾਨ ਨੇ ਕਿਹਾ ਕਿ ਜਲੰਧਰ ਵਿੱਚ ਬਸ ਸਟੈਂਡ ਵਿੱਚ ਖੜੀਆਂ ਬੱਸਾਂ 'ਤੇ ਭਰੇ ਆਇਲਟਸ ਕੋਚਿੰਗ ਅਤੇ ਵਿਦੇਸ਼ ਭੇਜਣ ਵਾਲੇ ਏਜੇਂਟਾਂ ਦੇ ਬੈਨਰ ਵੇਖਕੇ ਲੱਗੇਗਾ ਕਿ ਇਹ ਬਸ ਅਮ੍ਰਿਤਸਰ-ਚੰਡੀਗੜ੍ਹ ਨਹੀਂ,ਕਨੇਡਾ ਤੇ ਨਿਊਜੀਲੈਂਡ ਜਾ ਰਹੀ ਹੈ। ਪਲਾਇਨ ਦੇ ਕਾਰਨ ਕਨੇਡਾ ਹੁਣ ਪੰਜਾਬ ਬਣ ਗਿਆ ਹੈ। ਅੱਜ ਕਨੇਡਾ ਵਿੱਚ ਪੰਜਾਬ ਤੋਂ ਜ਼ਿਆਦਾ ਪੰਜਾਬੀ ਸੰਸਦ ਬਣ ਰਹੇ ਹਨ। ਲੇਕਿਨ ਇਹ ਸਭ ਮਜ਼ਬੂਰੀ ਵਿੱਚ ਉੱਥੇ ਗਏ ਹਨ। ਕਿਸੇ ਨੂੰ ਵੀ ਆਪਣੀ ਮਾਤਭੂਮੀ ਤੋਂ ਦੂਰ ਜਾਣ ਦਾ ਸ਼ੌਕ ਨਹੀਂ ਹੁੰਦਾ। ਬੇਰੋਜ਼ਗਾਰੀ ਅਤੇ ਸੁਰੱਖਿਆ ਦੀ ਅਣਹੋਂਦ ਵਿੱਚ ਲੱਖਾਂ ਪੰਜਾਬੀਆਂ ਨੇ ਮਜਬੂਰ ਹੋ ਕੇ ਪੰਜਾਬ ਛੱਡਿਆ।ਮਾਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪ੍ਰਤੀਭਾ ਅਤੇ ਪੈਸਾ ਨੂੰ ਬਾਹਰ ਜਾਣ ਤੋਂ ਰੋਕੇਗੀ। ਅਸੀਂ ਪੰਜਾਬ ਵਿੱਚ ਰੋਜ਼ਗਾਰ ਅਤੇ ਪੇਸ਼ੇ ਦੇ ਸਮਰੱਥ ਮੌਕੇ ਉਪਲੱਬਧ ਕਰਵਾਵਾਂਗੇ। ਯੋਗਤਾ ਦੇ ਹਿਸਾਬ ਨਾਲ  ਰੋਜ਼ਗਾਰ ਅਤੇ ਤਨਖ਼ਾਹ ਸਮੇਤ ਪ੍ਰਤਿਭਾਸ਼ੀਲ ਨੌਜਵਾਨਾਂ ਨੂੰ ਸਟਾਰਟਅਪ ਦਾ ਮੌਕਾ ਦੇਵਾਂਗੇ ਅਤੇ ਸਹਿਯੋਗ ਕਰਾਂਗੇ ਤਾਂਕਿ ਉਹ ਆਪਣੇ ਨਾਲ ਹੋਰ ਲੋਕਾਂ ਨੂੰ ਵੀ ਰੋਜ਼ਗਾਰ ਦੇ ਸਕਣ। ਸਾਡਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ 'ਜਾਬ ਸੀਕਰ' ਨਹੀਂ 'ਜਾਬ ਪ੍ਰੋਵਾਇਡਰ' ਬਣਾਉਣਾ ਹੈ।     

 

Tags: Bhagwant Mann , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD