Thursday, 02 May 2024

 

 

ਖ਼ਾਸ ਖਬਰਾਂ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

 

ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਆਪਣਾ ਸਰੀਰ ਚੁਸਤ-ਦਰੁਸਤ ਰੱਖਣਾ ਚਾਹੀਦਾ ਹੈ : ਜਗਦੀਪ ਚੀਮਾ

SAD-BJP, Shiromani Akali Dal

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 17 Jan 2022

ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਆਪਣਾ ਸਰੀਰ ਚੁਸਤ ਦਰੁਸਤ ਰੱਖਣਾ ਚਾਹੀਦਾ ਹੈ, ਕਿਉਂਕਿ ਖੇਡਾਂ ਮਨੁੱਖੀ ਜੀਵਨ ਵਿੱਚ ਅਹਿਮ ਯੋਗਦਾਨ ਅਦਾ ਕਰਦੀਆਂ ਹਨ  । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੰਸਦੀ ਹਲਕਾ ਉਮੀਦਵਾਰ  ਜਗਦੀਪ ਸਿੰਘ ਚੀਮਾ ਨੇ ਹਲਕਾ ਫਤਿਹਗਡ਼੍ਹ ਸਾਹਿਬ ਦੇ ਪਿੰਡ ਰਾਮਪੁਰ ਵਿਖੇ ਕੁਸ਼ਤੀ ਦੰਗਲ ਮੇਲੇ ਦੌਰਾਨ ਪਹਿਲਵਾਨਾਂ ਦੀ ਕੁਸ਼ਤੀ ਸ਼ੁਰੂ ਕਰਨ ਉਪਰੰਤ ਜੁੜੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ  । ਜਥੇਦਾਰ ਚੀਮਾ ਨੇ ਕਿਹਾ ਕਿ  ਖੇਡਾਂ ਜਿੱਥੇ ਸਰੀਰ ਨੂੰ ਚੁਸਤੀ ਦਿੰਦੀਆਂ ਹਨ ਉੱਥੇ ਹੀ ਰੁਜ਼ਗਾਰ ਦੇ ਸਾਧਨ ਵੀ ਮੁਹੱਈਆ ਕਰਵਾਉਂਦੀਆਂ ਹਨ ਕਿਉਂਕਿ ਵਧੀਆ ਖਿਡਾਰੀਆਂ ਨੂੰ  ਸਰਕਾਰਾਂ ਵੱਲੋਂ ਵੱਡੀਆਂ ਵੱਡੀਆਂ ਨੌਕਰੀਆਂ ਤਕ ਦੇ ਕੇ ਨਿਵਾਜਿਆ ਜਾਂਦਾ ਹੈ । ਉਨ੍ਹਾਂ ਪਿੰਡ ਰਾਮਪੁਰ  ਦੇ ਨਿਵਾਸੀਆਂ ਛਿੰਝ ਮੇਲੇ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੇ ਹੀ ਨਹੀਂ ਆਲੇ ਦੁਆਲੇ ਦੇ  ਨਗਰਾਂ ਦੇ ਨੌਜਵਾਨ ਵੀ ਖੇਡਾਂ ਵੱਲ ਉਤਸ਼ਾਹਿਤ ਹੁੰਦੇ ਹਨ  । ਜਥੇਦਾਰ ਚੀਮਾ ਨੇ ਇਸ ਮੌਕੇ ਡੇਰੇ ਦੇ ਪ੍ਰਬੰਧਕਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ  । ਇਸ ਮੌਕੇ ਹੋਰਨਾਂ ਤੋਂ ਇਲਾਵਾ  ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗਿਆਨ ਸਿੰਘ, ਸੰਦੀਪ ਸਿੰਘ, ਬਾਬਾ ਮੰਗਲ ਗਿਰੀ, ਹਰਿੰਦਰ ਸਿੰਘ ਕੁੱਕੀ,  ਜੱਥੇ ਸਵਰਨ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਕਰਮ ਸਿੰਘ, ਸ੍ਰੀ ਕਾਕਾ ਸਿੰਘ, ਹਰਕੀਰਤ ਸਿੰਘ, ਸਤਵਿੰਦਰ ਸਿੰਘ ਸੱਤੀ, ਕੁਲਵੀਰ ਸਿੰਘ ਆਦਿ ਵੀ ਹਾਜ਼ਰ ਸਨ  ।

 

Tags: SAD-BJP , Shiromani Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD