Monday, 20 May 2024

 

 

ਖ਼ਾਸ ਖਬਰਾਂ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ

 

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਨਵੀਂ ਮਿਤੀ 20 ਫਰਵਰੀ, 2022 ਐਲਾਨੀ : ਮੁੱਖ ਚੋਣ ਅਫਸਰ ਪੰਜਾਬ

ਸੋਸ਼ਲ ਮੀਡੀਆ ਆਮ ਮੀਡੀਆ ਤੋਂ ਵੱਖ ਨਹੀਂ, ਸੋਸ਼ਲ ਮੀਡੀਆ ’ਤੇ ਕੋਈ ਸਿਆਸੀ ਮੁਹਿੰਮ ਚਲਾਉਣ ਲਈ ਪ੍ਰੀ-ਸਰਟੀਫੀਕੇਸ਼ਨ ਹੈ ਜ਼ਰੂਰੀ : ਡਾ. ਕਰੁਨਾ ਰਾਜੂ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ , 17 Jan 2022

ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਪੁਨਰ ਨਿਰਧਾਰਤ ਕਰਨ ਦਾ ਫੈਸਲਾ ਕੀਤਾ ਹੈ, ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.)  ਡਾ. ਐਸ ਕਰੁਣਾ ਰਾਜੂ ਨੇ ਅੱਜ ਆਪਣੇ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ।  ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਲਿਖਿਆ  ਹੈ, “ਕਮਿਸ਼ਨ ਨੂੰ ਰਾਜ ਸਰਕਾਰਾਂ, ਰਾਜਨੀਤਿਕ ਪਾਰਟੀਆਂ ਅਤੇ ਹੋਰ ਸੰਸਥਾਵਾਂ ਵਲੋਂ ਕਈ ਪ੍ਰਤੀਬੇਨਤੀਆਂ (ਰੀਪ੍ਰੈਜ਼ਨਟੇਸ਼ਨਜ਼) ਪ੍ਰਾਪਤ ਹੋਈਆਂ ਹਨ , ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਜੋ ਕਿ 16 ਫਰਵਰੀ 2022 ਨੂੰ ਮਨਾਇਆ ਜਾ ਰਿਹਾ ਹੈ, ਦੇ ਜਸ਼ਨਾਂ ਵਿੱਚ ਭਾਗ ਲੈਣ ਲਈ ਪੰਜਾਬ ਤੋਂ ਵਾਰਾਣਸੀ ਜਾਣ ਵਾਲੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਵਾਜਾਈ ’ਤੇ ਧਿਆਨ ਦਿਵਾਉਂਦੀਆਂ ਹਨ। 

ਉਹਨਾਂ ਨੇ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਜਸ਼ਨਾਂ ਦੇ ਦਿਨ ਤੋਂ ਲਗਭਗ ਇੱਕ ਹਫਤਾ ਪਹਿਲਾਂ ਹੀ ਵਾਰਾਣਸੀ ਵੱਲ ਜਾਣਾ ਸ਼ੁਰੂ ਕਰ ਦਿੰਦੇ ਹਨ ਅਤੇ 14 ਫਰਵਰੀ 2022 ਨੂੰ ਚੋਣਾਂ ਰੱਖਣ ਨਾਲ ਵੱਡੀ ਗਿਣਤੀ ਵਿੱਚ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ।ਇਸ ਦੇ ਮੱਦੇਨਜ਼ਰ ਉਨ੍ਹਾਂ ਨੇ 16 ਫਰਵਰੀ 2022 ਤੋਂ ਬਾਅਦ ਹੀ ਚੋਣਾਂ ਦੀ ਮਿਤੀ ਨਿਰਧਾਰਤ ਕਰਨ ਲਈ ਬੇਨਤੀ ਕੀਤੀ ਹੈ। ਕਮਿਸ਼ਨ ਨੇ ਇਸ ਸਬੰਧ ਵਿੱਚ ਰਾਜ ਸਰਕਾਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਤੋਂ ਵੀ ਜਾਣਕਾਰੀ ਲਈ ਹੈ।’’ਉਨ੍ਹਾਂ ਅੱਗੇ ਕਿਹਾ ਹੈ ਕਿ ਇਨ੍ਹਾਂ ਪ੍ਰਤੀਬੇਨਤੀਆਂ ਤੋਂ ਸਾਹਮਣੇ ਆਏ ਨਵੇਂ ਤੱਥਾਂ, ਸੂਬਾ ਸਰਕਾਰ ਅਤੇ ਮੁੱਖ ਚੋਣ ਅਧਿਕਾਰੀ ਦੀ ਜਾਣਕਾਰੀ, ਪਿਛਲੀ ਤਰਜੀਹ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਤੱਥਾਂ ਅਤੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦੀ ਨਵੀਂ ਮਿਤੀ ਨਿਰਧਾਰਤ ਦਾ ਫੈਸਲਾ ਕੀਤਾ ਹੈ।ਸੋਸ਼ਲ ਮੀਡੀਆ ਪ੍ਰਚਾਰ ਸਮੱਗਰੀ ਦੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮਸੀਐਮਸੀ) ਤੋਂ ਪ੍ਰੀ-ਸਰਟੀਫਿਕੇਸ਼ਨ ਦੀ ਲੋੜ ਸਬੰਧੀ ਪੁੱਛੇ ਮੀਡੀਆ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਸੋਸ਼ਲ ਮੀਡੀਆ ਆਮ ਮੀਡੀਆ ਤੋਂ ਵੱਖਰਾ ਨਹੀਂ ਹੈ ਅਤੇ ਕਿਸੇ ਵੀ ਸਿਆਸੀ ਮੁਹਿੰਮ ਨੂੰ ਸੋਸ਼ਲ ਮੀਡੀਆ ‘ਤੇ ਚਲਾਉਣ ਲਈ ਇਹੀ ਨਿਯਮ ਲਾਗੂ ਹੋਣਗੇ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀ ਤਾਇਨਾਤੀ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਤੋਂ ਸੀਏਪੀਐਫ ਦੀਆਂ 1050 ਕੰਪਨੀਆਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀ.ਏ.ਪੀ.ਐਫ. ਦੀਆਂ 50 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ।

ਲਾਇਸੰਸਸ਼ੁਦਾ ਹਥਿਆਰਾਂ ਦੇ ਜਮਾਂ ਕਰਵਾਉਣ ਬਾਰੇ ਜਾਣਕਾਰੀ ਦਿੰਦਿਆਂ ਡਾ.ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 3.9 ਲੱਖ ਲਾਇਸੰਸਸ਼ੁਦਾ ਹਥਿਆਰਾਂ ਵਿੱਚੋਂ ਹੁਣ ਤੱਕ 3.3 ਲੱਖ ਤੋਂ ਵੱਧ ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ, ਜਿਨਾਂ ਦੀ ਫੀਸਦ 86.5 ਬਣਦੀ ਹੈ।ਜ਼ਬਤੀਆਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 16 ਜਨਵਰੀ 2022 ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਵਜੋਂ 42.94 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਨਿਗਰਾਨੀ ਟੀਮਾਂ ਨੇ 1.54 ਕਰੋੜ ਰੁਪਏ ਦੀ 5.44 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਅਤੇ 40.82 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 16 ਲੱਖ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।ਮੁੱਖ ਚੋਣ ਅਫਸਰ ਨੇ ਦੱਸਿਆ ਕਿ 1076 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2250 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 979 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 148 ਵਿਅਕਤੀਆਂ ਲਈ ਸੁਰੱਖਿਆ ਉਪਾਅ ਕੀਤੇ ਗਏ ਹਨ। ਉਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2103 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ, ਜਦਕਿ 231 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨਾਂ ਕਿਹਾ ਕਿ ਸੂਬੇ ਭਰ ਵਿੱਚ 4979 ਨਾਕੇ ਲਗਾਏ ਗਏ ਹਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD