Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀ-ਵਿਜ਼ਲ 'ਤੇ ਆਈਆਂ 144 ਸ਼ਿਕਾਇਤਾਂ ਦਾ ਸਮਾਂਬੱਧ ਕੀਤਾ ਨਿਪਟਾਰਾ:ਜ਼ਿਲ੍ਹਾ ਚੋਣ ਅਫ਼ਸਰ

ਵੱਖ-ਵੱਖ ਮਾਧਿਅਮ ਰਾਹੀਂ ਪ੍ਰਾਪਤ ਹੋਈਆਂ 28 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ।

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 18 Jan 2022

Last updated on: Jan 18, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਹਰ ਸ਼ਿਕਾਇਤ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸ ਲਈ ਸਿਖਲਾਈ ਪ੍ਰਾਪਤ ਸਟਾਫ਼ ਬਕਾਇਦਾ ਆਪਣਾ ਕੰਮ ਨਿਰਪੱਖ ਢੰਗ ਨਾਲ ਕਰ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੀ-ਵਿਜ਼ਲ ਜੋ ਕਿ ਇੱਕ ਐਂਡਰੌਇਡ ਪਲੇਟਫਾਰਮ ਆਧਾਰਿਤ ਔਨਲਾਈਨ ਸ਼ਿਕਾਇਤ ਪ੍ਰਣਾਲੀ ਹੈ ਅਤੇ ਇਸ ਰਾਹੀਂ ਪ੍ਰਾਪਤ ਹੋਈਆਂ 144 ਸ਼ਿਕਾਇਤਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੀ-ਵਿਜ਼ਲ 'ਤੇ ਆਉਣ ਵਾਲੀ ਸ਼ਿਕਾਇਤ ਮਿਲਣ ਦੇ ਪੰਜ ਮਿੰਟਾਂ ਦੇ ਅੰਦਰ ਹੀ ਫਲਾਇੰਗ ਸਕੁਐਡ ਟੀਮ ਨੂੰ ਸੌਂਪ ਦਿੱਤੀ ਜਾਂਦੀ ਹੈਅਤੇ ਟੀਮ 15 ਮਿੰਟਾਂ ਵਿੱਚ ਸਬੰਧਤ ਸਥਾਨ ’ਤੇ ਪਹੁੰਚ ਜਾਂਦੀ ਹੈ। ਉਸ ਤੋਂ ਬਾਅਦ ਉਸ ਸ਼ਿਕਾਇਤ ਦੇ ਤੱਥ, ਉਸ ਦੇ ਸਹੀ-ਗ਼ਲਤ ਦੀ ਜਾਂਚ ਕਰਕੇ ਅਗਲੀ ਕਾਰਵਾਈ ਲਈ ਸਬੰਧਤ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਨੂੰ ਭੇਜ ਦਿੱਤੀ ਜਾਂਦੀ ਹੈ। ਰਿਟਰਨਿੰਗ ਅਫਸਰ ਆਪਣੀ ਤਰਫੋਂ ਕਾਰਵਾਈ ਕਰਨ ਤੋਂ ਬਾਅਦ ਅਗਲੇ 50 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਕਰ ਦਿੰਦਾ ਹੈ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ, ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਸ਼ਿਕਾਇਤ ਦਾ ਨਿਪਟਾਰਾ ਸਿਰਫ਼ 100 ਮਿੰਟਾਂ ਵਿੱਚ ਕੀਤਾ ਜਾਵੇ। ਜ਼ਿਲ੍ਹੇ ਵਿੱਚ ਸੀ-ਵਿਜ਼ਲ 'ਤੇ ਹੁਣ ਤੱਕ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਘੱਟੋ-ਘੱਟ 18 ਮਿੰਟ 3 ਸੈਕਿੰਡ ਅਤੇ ਵੱਧ ਤੋਂ ਵੱਧ 54 ਮਿੰਟ 30 ਸੈਕਿੰਡ ਵਿੱਚ ਕੀਤਾ ਗਿਆ ਹੈ ਅਤੇ ਜੇਕਰ ਸਾਰੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਅਨੁਪਾਤ ਸਮੇਂ ਦੀ ਗੱਲ ਕਰੀਏ ਤਾਂ ਉਹ 24 ਮਿੰਟ 27 ਸੈਕਿੰਡ ਹਨ। ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਚੱਲ ਰਿਹਾ ਸ਼ਿਕਾਇਤ ਨਿਵਾਰਨ ਸੈੱਲ ਦਿਨ-ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਪ੍ਰਾਪਤ ਹੋਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈ ਕੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਭੇਜੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੀ-ਵਿਜ਼ਲ ਤੋਂ ਇਲਾਵਾ ਉਹ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਂਚ ਦੇ ਨਾਲ-ਨਾਲ ਸ਼ਿਕਾਇਤਾਂ ਦਰਜ ਕਰਨ ਦਾ ਕੰਮ ਵੀ ਕਰ ਰਹੇ ਹਨ। ਹੁਣ ਤੱਕ ਵੱਖ-ਵੱਖ ਮਾਧਿਅਮ ਰਾਹੀਂ ਪ੍ਰਾਪਤ ਹੋਈਆਂ 28 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਦੇ ਨਾਲ ਹੀ ਚੋਣਾਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਸ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਚੋਣਾਂ ਨੂੰ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

      

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD