Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਅਪਨੀਤ ਰਿਆਤ

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 19 Jan 2022

Last updated on: Jan 19, 2022, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਸ੍ਰੀਮਤੀ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਸਨਮਾਨ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਲਿਸਟਾਂ ਸਮੇਂ ਸਿਰ ਸਬੰਧਤ ਦਫ਼ਤਰ ਪਹੁੰਚਾਉਣ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਅਪਨੀਤ ਰਿਆਤ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ  ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਪੀ. ਸ੍ਰੀ ਅਸ਼ਵਨੀ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD