Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ

SSP Fatehgarh Sahib, Punjab Police, Police, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Jan 2022

Last updated on: Jan 19, 2022, 00:00 IST

ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ. ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਹੁਦੇ ਦਾ ਕਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਉਤੇ ਬਤੌਰ ਜ਼ਿਲ੍ਹਾ ਪੁਲੀਸ ਮੁਖੀ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ, ਜਿਸ ਨੂੰ ਉਹ ਤਨਦੇਹੀ ਤੇ ਸੇਵਾ ਭਾਵਨਾ ਨਾਲ ਨਿਭਾਉਣਗੇ।ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ। ਖਾਸਕਰ ਚੋਣਾਂ ਦੇ ਮੱਦੇਨਜ਼ਰ ਕਿਸੇ ਨਾਗਰਿਕ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਚੋਣਾਂ ਦੌਰਾਨ ਪੁਰ ਅਮਨ ਤੇ ਸੁਖਾਵਾਂ ਮਾਹੌਲ ਕਾਇਮ ਰੱਖਣਾ ਯਕੀਨੀ ਬਣਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਨੂੰ ਬਿਹਤਰ ਬਨਾਉਣ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਿਸੇ ਵੀ ਤਰ੍ਹਾਂ ਤੇ ਮਾੜੇ ਕੰਮ ਜਾਂ ਅਨਸਰ ਦੀ ਸੂਚਨਾ ਫੌਰੀ ਪੁਲੀਸ ਨੂੰ ਦੇਣ ਤਾਂ ਜੋ ਮਾੜੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲੀ ਕੀਤੀ ਕਿ ਵੋਟਾਂ ਵਾਲੇ ਦਿਨ ਆਪਣੀ ਵੋਟ ਜ਼ਰੂਰ ਪਾਉਣ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ 2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ ਤੇ ਇਸ ਤੋਂ ਪਹਿਲਾਂ ਉਹ ਏ.ਆਈ.ਜੀ. ਐਸ ਬੀ ਇੰਟੈਲੀਜੈਂਸ, ਐਸ.ਪੀ. (ਪੀ.ਬੀ.ਆਈ.) ਮੋਹਾਲੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਐਸ.ਪੀ. (ਐਚ) ਅਲਮ ਵਿਜੈ ਸਿੰਘ, ਐਸ.ਪੀ. (ਡੀ) ਰਾਜਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ। 

 

Tags: SSP Fatehgarh Sahib , Punjab Police , Police , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD