Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਮੁਹਾਲੀ ਦੇ ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ ਟਰੇਡਰਾਂ ਅਤੇ ਸਟਾਫ ਨੇ ਕੀਤਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ, ਸੜਕ ਕੀਤੀ ਜਾਮ

ਮੌਕੇ ਤੇ ਪਹੁੰਚੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਰਾਵਾਂਗੇ ਮਸਲਾ ਹੱਲ : ਡਿਪਟੀ ਕਮਿਸ਼ਨਰ ਨਾਲ ਮੌਕੇ ਤੇ ਹੀ ਫੋਨ ਤੇ ਕੀਤੀ ਗੱਲ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 20 Jan 2022

ਮੋਹਾਲੀ ਦੇ ਜਿੰਮ ਅਤੇ ਫਿਟਨੈੱਸ ਸੈਂਟਰਾਂ  ਦੇ ਮਾਲਕਾਂ ਟ੍ਰੇਨਰਾਂ ਅਤੇ ਹੋਰ ਸਟਾਫ ਨੇ ਗਰੇਟਰ ਪੰਜਾਬ ਜਿੰਮ ਐਸੋਸੀਏਸ਼ਨ ਦੇ ਬੈਨਰ ਹੇਠ ਪ੍ਰਸ਼ਾਸਨ ਵਲੋਂ ਜਿੰਮ ਅਤੇ ਫਿਟਨੈੱਸ ਸੈਂਟਰਾਂ ਨੂੰ ਬੰਦ ਰੱਖਣ ਦੇ ਹੁਕਮਾਂ ਦੇ ਖ਼ਿਲਾਫ਼  ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਧਰਨਾ ਦਿੱਤਾ ਅਤੇ ਸੜਕ ਜਾਮ ਕਰ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਮਸਲਾ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਨਾਲ ਫੋਨ ਤੇ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਪ੍ਰਬੰਧਕਾਂ ਦੇ ਨਾਲ ਖੜ੍ਹੇ ਹਨ।ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ  ਜਦੋਂ ਸ਼ਾਪਿੰਗ ਮਾਲ, ਰੈਸਤਰਾਂ, ਹੋਟਲ, ਬਾਰ ਆਦਿ ਖੋਲ੍ਹੇ ਜਾ ਸਕਦੇ ਹਨ ਤਾਂ ਜਿਮ ਕਿਓਂ ਨਹੀਂ। ਉਨ੍ਹਾਂ ਕਿਹਾ ਕਿ ਸ਼ਾਪਿੰਗ ਮਾਲਾਂ ਵਿੱਚ ਤਾਂ ਵੈਸੇ ਵੀ ਲੋਕ ਵੱਡੀ ਗਿਣਤੀ ਵਿੱਚ ਜਾਂਦੇ ਹਨ ਅਤੇ ਕਿਉਂਕਿ ਉਹ ਮੁਫ਼ਤ ਵਿਚ ਉੱਥੇ ਜਾਂਦੇ ਹਨ ਇਸ ਲਈ ਭੀੜ ਵਾਧੂ ਦੀ ਜੁੜਦੀ ਹੈ  ਜਦੋਂ ਕਿ ਜਿੰਮ ਵਿਚ ਆਉਣ ਵਾਲਾ ਇਕੱਲਾ ਇਕੱਲਾ ਵਿਅਕਤੀ ਪੈਸੇ ਦੇ ਕੇ ਇੱਥੇ ਆਉਂਦਾ ਹੈ ਤੇ ਆਪਣੀ ਸੁਰੱਖਿਆ ਦਾ ਖ਼ੁਦ ਵੀ ਖਿਆਲ ਰੱਖਦਾ ਹੈ ਅਤੇ ਜਿਮ ਪ੍ਰਬੰਧਕ ਵੀ ਸਿਹਤ ਪੱਖੋਂ ਪੂਰਾ ਧਿਆਨ ਰੱਖਦੇ ਹਨ  ਤੇ ਕੋਰੋਨਾ  ਨਿਯਮ ਅਤੇ ਸ਼ਰਤਾਂ ਦੀ ਹਰ ਪੱਖੋਂ ਪਾਲਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਸ਼ਾਸਨਿਕ ਫੈਸਲਿਆਂ ਕਾਰਨ ਜਿਮ ਅਤੇ ਫਿਟਨੈੱਸ ਇੰਡਸਟਰੀ ਪੂਰੀ ਤਰ੍ਹਾਂ ਤਬਾਹ ਹੋ ਕੇ ਰਹਿ ਗਈ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਦੀ ਮਦਦ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਹੁਣ ਘਰ ਚਲਾਉਣਾ ਵੀ ਔਖਾ ਹੋ ਗਿਆ ਹੈ ਤੇ ਉਨ੍ਹਾਂ ਕੋਲ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਸੜਕਾਂ ਤੇ ਆਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਿਹਾ।

ਇਸ ਮੌਕੇ ਤੇ ਪਹੁੰਚੇ ਹਲਕਾ ਵਿਧਾਇਕ ਕੁਲਬੀਰ ਸਿੰਘ ਸਿੱਧੂ ਕਿਉਂਕਿ ਸਾਬਕਾ ਸਿਹਤ ਮੰਤਰੀ ਵੀ ਹਨ ਨੇ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਜਿੰਮ ਪ੍ਰਬੰਧਕਾਂ ਦੇ ਨਾਲ ਹਨ ਅਤੇ ਉਹ ਇਸ ਗੱਲ ਨੂੰ ਸਮਝਦੇ ਹਨ ਕਿ ਜਿੰਮ ਮਾਲਕਾਂ ਲਈ  ਜਿਮ ਬੰਦ ਕੀਤੇ ਜਾਣ ਕਾਰਨ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਮੋਹਾਲੀ ਕੋਰੋਨਾ ਮਾਮਲਿਆਂ ਵਿੱਚ ਪੰਜਾਬ ਵਿੱਚ ਦੂਜੇ ਨੰਬਰ ਤੇ ਆ ਰਿਹਾ ਹੈ ਅਤੇ ਤੇ 1270 ਕੋਰੋਨਾ ਕੇਸ ਆਏ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਾਰ ਕੋਰੋਨਾ ਇਨ੍ਹਾਂ ਘਾਤਕ ਨਹੀਂ ਹੈ ਫਿਰ ਵੀ ਗ੍ਰਹਿ ਸਕੱਤਰ ਵੱਲੋਂ ਆਈਆਂ ਹਦਾਇਤਾਂ ਦੇ ਆਧਾਰ ਤੇ ਹੀ ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਗ੍ਰਹਿ ਸਕੱਤਰ ਨਾਲ ਵੀ ਗੱਲ ਕਰਨ ਜਾ ਰਹੇ ਹਨ ਅਤੇ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਜਿਮ ਖੁਲ੍ਹ ਜਾਣ।ਇਸ ਮੌਕੇ ਸੰਸਥਾ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਉਦੋਂ ਤਕ ਧਰਨਾ ਅਤੇ ਜਾਮ ਨਹੀਂ ਉਠਾਉਣਗੇ ਜਦੋਂ ਤਕ ਉਨ੍ਹਾਂ ਦੇ ਹੱਕ ਵਿੱਚ ਕੋਈ ਫ਼ੈਸਲਾ ਨਹੀਂ ਹੁੰਦਾ। ਇਸ ਦੌਰਾਨ ਸ਼ਾਮ ਵੇਲੇ ਤਹਿਸੀਲਦਾਰ ਪੁਨੀਤ ਕੁਮਾਰ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਸੰਸਥਾ ਦਾ ਮੰਗ ਪੱਤਰ ਵੀ ਲਿਆ ਅਤੇ ਭਰੋਸਾ ਦਿੱਤਾ ਕਿ ਉਹ 21 ਜਨਵਰੀ  ਨੂੰ ਸਵੇਰੇ ਸੰਸਥਾ ਦੀ 5 ਮੈਂਬਰੀ ਕਮੇਟੀ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣਗੇ। ਸੰਸਥਾ ਨੇ ਕਿਹਾ ਕਿ ਇਸ ਭਰੋਸੇ ਤੋਂ ਬਾਅਦ ਧਰਨਾ ਚੁੱਕ ਦਿੱਤਾ ਗਿਆ ਹੈ ਪਰ ਜੇਕਰ ਭਲਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਨਿਕਲਿਆ ਤਾਂ ਉਹ ਦੁਬਾਰਾ ਧਰਨਾ ਲਗਾ ਦੇਣਗੇ।ਇਸ ਮੌਕੇ ਟਰਾਈ ਸਿਟੀ ਸਮੇਤ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਜਿਮ ਟ੍ਰੇਨਰਾਂ, ਮਾਲਕਾਂ, ਸਟਾਫ, ਹਾਊਸ ਕੀਪਿੰਗ ਅਤੇ ਜਿੰਮ ਵਿੱਚ ਕਸਰਤ ਕਰਨ ਲਈ ਆਉਣ ਵਾਲੇ ਮੈਂਬਰਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਧਰਮਪਾਲ (ਡੀ ਥ੍ਰੀ ਜਿੰਮ), ਆਰਿਅਨ (ਪੈਸ਼ਨ ਜ਼ੀਰਕਪੁਰ), ਸੁੱਖੀ (ਬਾਰਬੈੱਲ), ਸੂਰਜ ਭਾਨ (ਐਫਜ਼ੈੱਡ), ਮਹਿੰਦਰ (ਅਲਟੀਮੇਟ), ਪੰਕਜ (ਬਰਨ), ਪ੍ਰਦੀਪ (ਓਕਟੇਨ), ਤਨਵੀਰ (ਕਲੈਪਸ ਜਿਮ), ਮਾਨ (ਓਰਨ), ਤਜਿੰਦਰ (ਓਹੀਓ), ਰਣਧੀਰ (ਸ਼ਾਰਪ), ਅਭਿਨਵ (ਜਸਟ), ਅਭਿਸ਼ੇਕ (ਅਲਟੀਮੇਟ) ਅਤੇ ਹੋਰਨਾਂ ਮੈਂਬਰਾਂ ਨੇ ਸੰਬੋਧਨ ਕੀਤਾ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD