Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਪਸੀ ਤਾਲਮੇਲ ਰਾਹੀਂ ਸਿਵਲ ਅਤੇ ਪੁਲਿਸ ਅਧਿਕਾਰੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ- ਜ਼ਿਲ੍ਹਾ ਚੋਣ ਅਫਸਰ

ਆਪਸੀ ਤਾਲਮੇਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਕੀਤੀ ਵਿਸ਼ੇਸ਼ ਬੈਠਕ

DC Ferozepur, Deputy Commissioner Ferozepur, Ferozepur, Davinder Singh

Web Admin

Web Admin

5 Dariya News

ਫਿਰੋਜ਼ਪੁਰ , 21 Jan 2022

Last updated on: Jan 21, 2022, 00:00 IST

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗਿਰਿਸ਼ ਦਯਾਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ਤੇ ਬੈਠਕ ਕੀਤੀ। ਇਸ ਮੌਕੇ ਐੱਸ.ਐੱਸ.ਪੀ ਨਰਿੰਦਰ ਭਾਰਗਵ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਜ਼ਿਲ੍ਹਾ ਚੋਣ ਅਫਸਰ ਨੇ ਮੌਜੂਦ ਸਿਵਲ  ਅਤੇ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦਾ ਆਪਸੀ ਤਾਲਮੇਲ ਕਰਨ ਦੇ ਲਈ ਇਹ ਬੈਠਕ ਵਿਸ਼ੇਸ਼ ਤੌਰ ਤੇ ਬੁਲਾਈ ਗਈ ਹੈ। ਉਨ੍ਹਾਂ ਸਮੂਹ ਆਰ.ਓਜ਼ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਆਪਣੇ ਹਲਕੇ ਦੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਪੂਰੀ ਤਰ੍ਹਾਂ ਨਾਲ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਯੋਜਨਾ ਬਣਾ ਲੈਣ। ਉਨ੍ਹਾਂ ਨੇ ਕਿਹਾ ਕਿ ਸਫਲਤਾ ਪੂਰਵਕ ਚੋਣਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਇੱਕ ਦੂਸਰੇ ਦੇ ਸਹਿਯੋਗ ਦੇ ਬਿਨਾਂ ਚੋਣ ਪ੍ਰਕਿਰਿਆਂ ਨੂੰ ਨੇਪਰੇ ਨਹੀਂ ਚੜਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਪਣੇ-ਆਪਣੇ ਹਲਕਿਆਂ ਦੇ ਵਿੱਚ ਮੌਕੇ ਤੇ ਜਾ ਕੇ ਜਾਇਜ਼ਾ ਲੈਣ ਅਤੇ ਸਕਿਓਰਿਟੀ ਤੇ ਵੋਟਿੰਗ ਸਮੇਂ ਜੋ-ਜੋ ਮੁਸ਼ਕਲਾਂ ਪੇਸ਼ ਆ ਸਕਦੀਆਂ ਹਨ ਉਸ ਸਬੰਧੀ ਯੋਜਨਾਬੱਧ ਤਰੀਕੇ ਨਾਲ ਅਗੇਤੇ ਪ੍ਰਬੰਧ ਕਰ ਲੈਣ। 

ਉਨ੍ਹਾਂ ਕਿਹਾ ਕਿ ਦੋਨਾਂ ਵਿੱਚ ਕਿਸੇ ਤਰ੍ਹਾਂ ਦੀ ਵੀ ਤਾਲਮੇਲ ਦੀ ਕਮੀ ਨਹੀਂ ਹੋਣੀ ਚਾਹੀਦੀ ਅਤੇ ਪਹਿਲਾਂ ਹੀ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਜਾਣੇ ਚਾਹੀਦੇ ਹਨ। ਇਸ ਦੌਰਾਨ ਐੱਸ.ਐੱਸ.ਪੀ. ਨਰਿੰਦਰ ਭਾਰਗਵ ਨੇ ਮੌਜੂਦ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ- ਆਪਣੇ ਹਲਕਿਆਂ ਦੇ ਵਿੱਚ ਹਰ ਇੱਕ ਬੂਥ ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਹਨ। ਪੁਲਿਸ ਅਧਿਕਾਰੀ ਵੀ ਸਿਵਲ ਅਧਿਕਾਰੀਆਂ ਦੇ ਨਾਲ ਪੁਲਿਸ ਕਰਮਚਾਰੀਆਂ ਨੂੰ ਲਗਾਉਣ ਸਬੰਧੀ ਪੂਰੀ ਤਰ੍ਹਾਂ ਨਾਲ ਤਾਲਮੇਲ ਕਰ ਲੈਣ। ਉਨ੍ਹਾਂ ਕਿਹਾ ਕਿ ਜਿਸ ਕਰਮਚਾਰੀ ਨੂੰ ਜਿਹੜੀ ਡਿਊਟੀ ਸੌਂਪੀ ਜਾਵੇਗੀ ਉਸਨੂੰ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਕਿਸੇ ਅਧਿਕਾਰੀ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰੱਖਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਜਨ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਦੀਪ ਗੁਜਰਾਲ, ਐੱਸ.ਡੀ. ਐਮ. ਫਿਰੋਜ਼ਪੁਰ ਓਮ ਪ੍ਰਕਾਸ਼, ਐੱਸ.ਡੀ.ਐੱਮ ਗੁਰੂਹਰਸਹਾਏ ਬਬਨਦੀਪ ਸਿੰਘ, ਐੱਸ.ਡੀ.ਐੱਮ ਜ਼ੀਰਾ ਸੂਬਾ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਸਮੇਤ ਜ਼ਿਲ੍ਹੇ ਦੇ ਐੱਸਪੀ, ਸਮੂਹ ਡੀਐੱਸਪੀ, ਪੁਲਿਸ ਕਰਮਚਾਰੀ ਅਤੇ ਬੀਐੱਸਐੱਫ ਦੇ ਜਵਾਨ ਵੀ ਮੌਜੂਦ ਸਨ। 

 

Tags: DC Ferozepur , Deputy Commissioner Ferozepur , Ferozepur , Davinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD