Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਬਕਾਰੀ ਵਿਭਾਗ ਗੁਰਦਾਸਪੁਰ ਨੇ 40 ਪੇਟੀਆਂ ਯੂ.ਕੇ ਨੰਬਰ ਵਨ ਅਤੇ 10 ਪੇਟੀਆ 111 ਏਸ (ACE) ਬਰਾਂਡ ਨਾਂਅ ਦੀ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਪਿੰਡ ਸਕਾਲਾ, ਬਟਾਲਾ ਦੇ 02 ਦੋਸ਼ੀਆਂ ਨੂੰ ਮੌਕੇ ’ਤੇ ਕੀਤਾ ਗਿ੍ਰਫਤਾਰ-ਐਫ.ਆਈ.ਆਰ ਦਰਜ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 21 Jan 2022

Last updated on: Jan 21, 2022, 00:00 IST

ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਆਬਕਾਰੀ ਵਿਭਾਗ ਗੁਰਦਾਸਪੁਰ ਵਲੋਂ ਜ਼ਿਲੇ ਅੰਦਰ ਨਾਜਾਇਜ਼ ਸ਼ਰਾਬ ਅਤੇ ਲਾਹਣ ਆਦਿ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੀਤੀ ਦੇਰ ਰਾਤ 02 ਦੋਸ਼ੀਆਂ ਸਮੇਤ ਵੱਡੇ ਪੱਧਰ ’ਤੇ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਮਦ ਕੀਤੀ ਹੈ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਵਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਦੇਰ ਰਾਤ ਐਕਸ਼ਾਈਜ ਅਫਸਰ ਗੌਤਮ ਗੋਬਿੰਦ ਤੇ ਰਜਿੰਦਰ ਤਨਵਰ, ਐਕਸ਼ਾਈਜ਼ ਇੰਸਪੈਕਟਰ ਦੀਪਕ ਕੁਮਾਰ ਅਤੇ ਹਰਵਿੰਦਰ ਸਿੰਘ ਅਤੇ ਐਕਸਾਈਜ਼ ਪੁੁਲਿਸ ਤੇ ਸਟਾਫ ਵਲੋਂ ਪਿੰਡ ਪੰਜਗਰਾਈਆਂ (ਬਟਾਲਾ ਤੋਂ ਸ੍ਰੀ ਹਰਗੋਬਿੰਪੁਰ ਰੋਡ) ’ਤੇ ਨਾਕਾ ਲਗਾਇਆ ਹੋਇਆ ਸੀ। 

ਚੈਕਿੰਗ ਦੌਰਾਨ ਫਾਰਚੂਨਰ ਕਾਰ ਪੀਬੀ08-ਡੀਏ0808 ਦੀ ਤਲਾਸ਼ੀ ਲੈਣ ਉਪਰੰਤ ਚੰਡੀਗਡ੍ਹ ਵਿਖੇ ਵਿਕਣ ਵਾਲੀ 40 ਪੇਟੀਆਂ ਯੂ.ਕੇ ਨੰਬਰ 1 ਅਤੇ 10 ਪੇਟੀਆ 111 ਏਸ (ACE) ਬਰਾਂਡ ਨਾਂਅ ਦੀ ਸ਼ਰਾਬ ਕੀਤੀ ਬਰਾਮਦ ਕੀਤੀ ਗਈ। ਮੌਕੇ ’ਤੇ ਦੋਸ਼ੀ ਕੰਵਲਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਗੁਰਦੀਪ ਸਿੰਘ ਪੁੱਤਰ ਹਰਵੰਤ ਸਿੰਘ ਦੋਵੇਂ ਵਾਸੀ ਪਿੰਡ ਸਕਾਲਾ, ਬਟਾਲਾ ਨੂੰ ਗਿ੍ਰਫਤਾਰ ਕੀਤਾ ਗਿਆ ਤੇ ਇਕ ਦੋਸ਼ੀ ਟਿੰਡਾ, ਵਾਸੀ ਭੰਬੋਈ ਮੌਕੇ ’ਤੇ ਫਰਾਰ ਹੋ ਗਿਆ। ਦੋਸ਼ੀਆਂ ਵਿਰੁੱਧ ਪੁਲਿਸ ਸਟੇਸ਼ਨ ਰੰਗੜ ਨੰਗਲ, ਬਟਾਲਾ  ਵਿਖੇ ਐਫ.ਆਈ.ਆਰ ਨੰਬਰ 07 ਮਿਤੀ 21-1-2022 ਦਰਜ ਕੀਤਾ ਗਿਆ ਹੈ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਵਨਜੀਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਿਭਾਗ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਰੇਡ ਤੇ 24 ਘੰਟੇ ਨਾਕੇ ਲਗਾਏ ਗਏ ਹਨ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਸ਼ਰਾਬ ਦੀ ਵਰਤੋਂ ਨਾ ਹੋਵੇ, ਇਸ ਦੇ ਲਈ ਸਖ਼ਤੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD