Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲੀਸ ਵਲੋਂ ਗਰਨੇਡ ਲਾਂਚਰ, 3.79 ਕਿਲੋ ਆਰਡੀਐਕਸ ਬਰਾਮਦ; ਇੱਕ ਗ੍ਰਿਫਤਾਰ

Crime News Punjab, Punjab Police, Police, Crime News, Gurdaspur Police, Gurdaspur, RDX

Web Admin

Web Admin

5 Dariya News

ਗੁਰਦਾਸਪੁਰ , 21 Jan 2022

Last updated on: Jan 21, 2022, 00:00 IST

ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐਮਐਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐਮਐਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79 ਕਿਲੋ ਆਰ.ਡੀ.ਐਕਸ., 9 ਇਲੈਕਟ੍ਰੀਕਲ ਡੈਟੋਨੇਟਰ ਅਤੇ ਆਈਈਡੀ ਨਾਲ ਸਬੰਧਤ ਟਾਈਮਰ ਡਿਵਾਈਸਾਂ ਦੀ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਮੋਹਨੀਸ਼ ਚਾਵਲਾ ਨੇ ਦਿੱਤੀ।ਮਿਲੀ ਜਾਣਕਾਰੀ ਮੁਤਾਬਕ ਯੂਬੀਜੀਐਲ, 150 ਮੀਟਰ ਲੰਮੀ ਰੇਂਜ ਵਾਲੀ ਇੱਕ ਛੋਟੀ ਰੇਂਜ ਦਾ ਗ੍ਰੇਨੇਡ ਲਾਂਚਿੰਗ ਏਰੀਆ ਹਥਿਆਰ ਹੈ ਅਤੇ ਇਹ ਵੀਵੀਆਈਪੀ ਸੁਰੱਖਿਆ ਲਈ  ਵੀ ਨੁਕਸਾਨਦੇਹ ਹੋ ਸਕਦਾ ਹੈ।ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਹਿਣ ਵਾਲੇ ਮਲਕੀਤ ਸਿੰਘ ਦੇ ਖੁਲਾਸੇ ‘ਤੇ ਕੀਤੀ ਗਈ, ਜਿਸ ਨੂੰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਗੁਰਦਾਸਪੁਰ ਪੁਲਸ ਵਲੋਂ ਵੀਰਵਾਰ ਨੂੰ ਗਿ੍ਰਫਤਾਰ ਕੀਤਾ ਸੀ। ਪੁਲਿਸ ਨੇ ਮਲਕੀਤ ਦੇ ਸਾਥੀ-ਸਾਜਿਸ਼ਘਾੜਿਆਂ , ਜਿਨਾਂ ਦੀ ਪਛਾਣ ਸੁਖਪ੍ਰੀਤ ਸਿੰਘ ਉਰਫ ਸੁੱਖ ਘੁੰਮਣ, ਥਰਨਜੋਤ ਸਿੰਘ ਉਰਫ ਥੰਨਾ ਅਤੇ ਸੁਖਮੀਤਪਾਲ ਸਿੰਘ ਉਰਫ ਸੁੱਖ ਬਿਖਾਰੀਵਾਲ ; ਸਾਰੇ ਗੁਰਦਾਸਪੁਰ ਦੇ ਵਸਨੀਕ ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਭਗੌੜੇ ਹੋਏ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਵਜੋਂ ਹੋਈ ਹੈ, ’ਤੇ ਵੀ ਮੁਕੱਦਮਾ ਦਰਜ ਕੀਤਾ ਹੈ।

ਆਈਜੀ ਮੋਹਨੀਸ਼ ਚਾਵਲਾ ਨੇ ਕਿਹਾ ਕਿ ਇਸ ਮਾਮਲੇ ਦੀ ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗਿ੍ਰਫਤਾਰ ਕੀਤਾ ਦੋਸ਼ੀ ਮਲਕੀਤ , ਸੁੱਖ ਘੁੰਮਣ ਦੇ ਸਿੱਧੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਸੁੱਖ ਘੁੰਮਣ ਉਹੀ ਮੁਲਜ਼ਮ ਹੈ ਜਿਸ ਨੇ ਯੂਏ (ਪੀ) ਐਕਟ ਤਹਿਤ ਇੱਕ ਵਿਅਕਤੀਗਤ ਨਾਮਜ਼ਦ ਅੱਤਵਾਦੀ ਆਈ.ਐਸ.ਵਾਈ.ਐਫ ਮੁਖੀ ਲਖਬੀਰ ਰੋਡੇ ਅਤੇ ਮੋਗਾ ਦਾ ਮੂਲ ਨਿਵਾਸੀ ਤੇ ਹੁਣ ਕਨੇਡਾ ਰਹਿ ਰਹੇ ਭਗੌੜੇ ਗੈਂਗਸਟਰ ਅਰਸ਼ ਡੱਲਾ,  ਨਾਲ ਸਾਜ਼ਿਸ਼ ਰਚੀ ਸੀ। ਉਨਾਂ ਦੱਸਿਆ ਕਿ ਵਿਸਫੋਟਕਾਂ ਦੀ ਖੇਪ ਲਖਬੀਰ ਰੋਡੇ ਨੇ ਪਾਕਿਸਤਾਨ ਤੋਂ ਭੇਜੀ ਸੀ।ਐਸ.ਐਸ.ਪੀ ਗੁਰਦਾਸਪੁਰ ਨਾਨਕ ਸਿੰਘ ਨੇ ਦੱਸਿਆ ਕਿ ਹੁਣ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਹੋਈਆਂ  ਹਥਿਆਰਾਂ/ਵਿਸਫੋਟਕ ਖੇਪਾਂ, ਜਿਸ ਵਿੱਚ ਮਲਕੀਤ ਸਿੰਘ ਦੀ ਭੂਮਿਕਾ ਸਪੱਸ਼ਟ ਹੋਈ ਹੈ, ਅਸਲ ਵਿੱਚ  ਐਸਬੀਐਸ ਨਗਰ ਪੁਲੀਸ ਵੱਲੋਂ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਅੱਤਵਾਦੀ ਮਾਡਿਊਲ ਦੀ ਕਾਰਵਾਈ ਵਿੱਚ ਵਰਤੀ ਜਾਣੀਆਂ ਸਨ।ਉਨਾਂ ਦੱਸਿਆ ਕਿ ਯੂਏ(ਪੀ) ਐਕਟ ਦੀ ਧਾਰਾ 17 ਅਤੇ 18, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਆਈਪੀਸੀ ਦੀ ਧਾਰਾ 120ਬੀ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਐਫਆਈਆਰ ਨੰਬਰ 11 ਮਿਤੀ 20 ਜਨਵਰੀ 2022 ਦੀਨਾਨਗਰ ਥਾਣੇ ਵਿੱਚ ਦਰਜ ਕੀਤੀ ਗਈ ਹੈ ।

 ਉਨਾਂ ਅੱਗੇ ਕਿਹਾ, “ ਉਕਤ ਅੱਤਵਾਦੀ ਮਾਡਿਊਲ ਦੇ ਬਾਕੀ ਮੈਂਬਰਾਂ ਦੀ ਸ਼ਨਾਖ਼ਤ ਕਰਨ, ਉਹਨਾਂ ਦੁਆਰਾ ਪ੍ਰਾਪਤ ਕੀਤੇ ਗਏ ਬਾਕੀ ਅੱਤਵਾਦੀ ਹਾਰਡਵੇਅਰ ਨੂੰ ਬਰਾਮਦ ਕਰਨ ਅਤੇ ਆਈਐਸਆਈ ਪਾਕਿਸਤਾਨ  ਅਤੇ ਲਖਬੀਰ ਰੋਡੇ ਵਲੋਂ ਰਚੀ ਗਈ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।’’ਉਨਾਂ ਦੱਸਿਆ ਕਿ 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਤੋਂ ਇਲਾਵਾ ਅਗਸਤ 2021 ਵਿੱਚ ਜਲੰਧਰ ਤੋਂ ਉਸਦੇ ਰਿਸ਼ਤੇਦਾਰ ਗੁਰਮੁਖ ਸਿੰਘ ਰੋਡੇ ਤੋਂ ਟਿਫਿਨ ਆਈ.ਈ.ਡੀ., ਆਰ.ਡੀ.ਐਕਸ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਵਿੱਚ ਵੀ ਲਖਬੀਰ ਰੋਡੇ ਦੀ ਭੂਮਿਕਾ ਪਾਈ ਗਈ ਹੈ। ਐਸ.ਬੀ.ਐਸ. ਨਗਰ ਵਿਖੇ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਗਏ ਦਹਿਸ਼ਤੀ ਮਾਡਿਊਲ ਵਿੱਚ ਵੀ ਲਖਬੀਰ ਰੋਡੇ  ਪ੍ਰਮੁੱਖ ਪਾਇਆ ਗਿਆ ਹੈ। ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ, ਜੋ ਕਿ ਇਸ ਸਮੇਂ ਤਿਹਾੜ ਜੇਲ, ਦਿੱਲੀ ਵਿੱਚ ਬੰਦ ਹੈ, ਵੀ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਅਤੇ 10 ਫਰਵਰੀ 2020 ਨੂੰ ਧਾਰੀਵਾਲ ਵਿਖੇ ਹਨੀ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ  ਸ਼ਾਮਲ ਸੀ। ਉਸ ਨੂੰ ਦਸੰਬਰ, 2020 ਵਿੱਚ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ। ਸੁੱਖ ਭਿਖਾਰੀਵਾਲ ਨੇ ਇਹਨਾਂ ਜੁਰਮਾਂ ਨੂੰ ਅੰਜਾਮ ਦੇਣ ਲਈ ਪੈਦਲ ਸਿਪਾਹੀ, ਹਥਿਆਰ ਅਤੇ ਗੋਲਾ-ਬਾਰੂਦ, ਲੌਜਿਸਟਿਕਸ, ਫੰਡ ਆਦਿ ਪ੍ਰਦਾਨ ਕੀਤੇ ਸਨ।ਜਿਕਰਯੋਗ ਹੈ ਕਿ ਨਵੰਬਰ-ਦਸੰਬਰ 2021 ਦੌਰਾਨ, ਗੁਰਦਾਸਪੁਰ ਪੁਲਿਸ ਨੇ ਪਾਕਿਸਤਾਨ ਵਲੋਂ ਨਿਯੰਤਰਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਸੀ ਅਤੇ ਮੌਡਿਊਲ ਦੇ ਚਾਰ ਮੈਂਬਰਾਂ ਨੂੰ ਗਿ੍ਰਫਤਾਰ ਕਰਨ ਤੋਂ ਇਲਾਵਾ ਲਗਭਗ 1 ਕਿਲੋ ਆਰਡੀਐਕਸ, 6 ਹੈਂਡ ਗ੍ਰਨੇਡ, 1 ਟਿਫਨ ਬਾਕਸ ਆਈਈਡੀ, ਤਿੰਨ ਇਲੈਕਟਿ੍ਰਕਲ ਡੈਟੋਨੇਟਰ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ।

 

 

Tags: Crime News Punjab , Punjab Police , Police , Crime News , Gurdaspur Police , Gurdaspur , RDX

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD