Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਪਿੱਛੋਂ 46.66 ਕਰੋੜ ਰੁਪਏ ਦੀ ਕੀਮਤੀ ਦੀਆਂ ਵਸਤਾਂ ਕੀਤੀਆ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 19 Jan 2022

Last updated on: Jan 19, 2022, 00:00 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ  ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,54,075 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ।ਉਨਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 91.10 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ  ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੰਚ ਕਰਨੀ ਹੋਵੇਗੀ ।ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 18 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਲਈ  46.66 ਕਰੋੜ ਰੁਪਏ ਦਾ ਕੀਮਤੀ ਸਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 2 ਕਰੋੜ ਰੁਪਏ ਦੀ ਕੀਮਤ ਵਾਲੀ 6.60 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰਾਂ ਇਨਫੋਰਸਮੈਂਟ ਵਿੰਗਾਂ ਨੇ 44.49 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 16 ਲੱਖ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1129 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਾਵਈ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ, ਜਦਕਿ 191 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ 6339 ਨਾਕੇ ਲਗਾਏ ਗਏ ਹਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD