Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਚੰਦੂਮਾਜਰਾ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ : ਸਿੱਧੂ

ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨਜ਼ਦੀਕੀ ਪੈਂਦੇ ਪਿੰਡ ਚਾਊਮਾਜਰਾ ਵਿਖੇ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੇ ਨਾਲ ਪਿੰਡ ਦੇ ਪਤਵੰਤੇ ਸੱਜਣ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 06 Apr 2014

Last updated on: Apr 06, 2014, 00:00 IST

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਭਲਕੇ 7 ਅਪ੍ਰੈਲ ਨੂੰ ਸਵੇਰੇ 9.30 ਵਜੇ ਫੇਜ 8 ਦੇ ਦੁਸ਼ਹਿਰਾ ਗਰਾਉਂਡ ਵਿਖੇ ਇੱਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਜਿਸ ਦੀ ਕਾਮਯਾਬੀ ਲਈ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਆਪਣੇ ਸਾਥੀਆਂ ਸਮੇਤ ਹਲਕੇ ਦੇ ਪਿੰਡਾਂ ਬੈਰਮਪੁਰ ਭਾਗੋਮਾਜਰਾ, ਮਾਣਕਮਾਜਰਾ, ਬਠਲਾਣਾ, ਸਨੇਟਾ, ਢੇਲਪੁਰ, ਗੁਡਾਣਾ, ਤੰਗੋਰੀ, ਕੁਰੜਾ, ਸਿਆਓ, ਪੱਤੋਂ, ਦੈੜੀ, ਚਾਊ ਮਾਜਰਾ ਤੋਂ ਇਲਾਵਾ ਹੋਰ ਬਹੁਤ ਸਾਰੇ ਪਿੰਡਾਂ ਦਾ ਦੋਰਾ ਕੀਤਾ ਅਤੇ ਲੋਕਾਂ ਨੂੰ ਭਲਕੇ ਆਯੋਜਿਤ ਕੀਤੀ ਜਾਣ ਵਾਲੀ ਚੋਣ ਰੈਲੀ ਵਿਚ ਵੱਧ ਤੋਂ ਵੱਧ ਸਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਜਨ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਜਦੋਂ ਤੋਂ ਬੀਬੀ ਅੰਬਿਕਾ ਸੋਨੀ ਨੂੰ ਕਾਂਗਰਸ ਹਾਈ ਕਮਾਂਡ ਨੇ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨਿਆਂ ਹੈ ਉਦੋਂ ਤੋਂ ਹੀ ਸਮੁੱਚੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੋਲ ਪਾਇਆ ਜਾ ਰਿਹਾ ਹੈ। ਲੋਕ ਅਕਾਲੀ ਭਾਜਪਾ ਦੇ ਰਾਜ ਵਿਚ ਆਪਣੇ ਆਪ ਨੂੰ ਅਣ ਸੁਰੱਖਿਅਤ ਅਤੇ ਭਾਰੀ ਦੁੱਖੀ ਮਹਿਸੂਸ ਕਰ ਰਹੇ ਹਨ ਜਿਸ ਕਾਰਨ ਕਾਂਗਰਸ ਪਾਰਟੀ ਦੇ ਹੱਕ ਵਿਚ ਭਾਰੀ ਫਤਵਾ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿਚ ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਹਨ ਅਤੇ ਉਸ ਨੂੰ ਆਪਣੀ ਤਕੜੀ ਹਾਰ ਸਾਹਮਣੇ ਦਿਖਾਈ ਦੇ ਰਹੀ ਹੈ। ਸ਼ੀ੍ਰ ਸ਼ਰਮਾ ਨੇ ਦੱਸਿਆ ਕਿ ਚੋਣ ਰੈਲੀ ਉਪਰੰਤ ਇੱਕ ਵੱਡਾ ਕਾਫਲਾ ਹਲਕਾ ਮੋਹਾਲੀ ਦੇ ਵਿਧਾਇਕ ਸ਼ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਰੋਪੜ ਲਈ ਰਵਾਨਾ ਹੋਵੇਗਾ। ਜਿਥੇ ਬੀਬੀ ਅੰਬਿਕਾ ਸੋਨੀ ਵੱਲੋਂ ਆਪਣੇ ਕਾਗਜ ਦਾਖਲ ਕੀਤੇ ਜਾਣਗੇ। ਉਨ੍ਹਾਂ ਲੋਕਾ ਤੋਂ ਅਪੀਲ ਕੀਤੀ ਕਿ ਉਹ ਭਲਕੇ ਵੱਡੀ ਗਿਣਤੀ ਵਿਚ ਫੇਜ 8 ਦੁਸ਼ਹਿਰਾ ਗਰਾਉਂਡ ਵਿਚ ਪਹੁੰਚਣ। ਇਸ ਮੌਕੇ ਠੇਕੇਦਾਰ ਮੋਹਣ ਸਿੰਘ ਬਠਲਾਣਾ, ਰਣਧੀਰ ਸਿੰਘ ਧੀਰਾ ਚਾਊ ਮਾਜਰਾ, ਹਰਦੇਵ ਸਿੰਘ ਸਰਪੰਚ ਚਾਊਮਾਜਰਾ, ਰਘਬੀਰ ਸਿੰਘ ਸਾਬਕਾ ਸਰਪੰਚ ਚਾਉਮਾਜਰਾ, ਜਗਰੂਪ ਸਿੰਘ ਕੁਰੜੀ, ਕਰਮ ਸਿੰਘ ਮਾਣਕਪੁਰ ਕਲੱਰ, ਕਰਮਜੀਤ ਸਿੰਘ ਭਾਗੋ ਮਾਜਰਾ, ਚੌਧਰੀ ਹਰੀਪਾਲ ਚੋਲਟਾ ਕਲਾਂ, ਗੁਰਮੀਤ ਸਿੰਘ ਸਰਪੰਚ ਸਿਆਊ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਸੁਦੇਸ਼ ਕੁਮਾਰ ਗੋਗਾ ਬੈਰਮਪੁਰ, ਸੁਰਜੀਤ ਸਿੰਘ ਮਾਣਕ ਮਾਜਰਾ, ਜਸਵੰਤ ਸਿੰਘ ਮਾਣਕ ਮਾਜਰਾ, ਜਸਪਾਲ ਰਾਮ ਪੰਚ ਗੁਡਾਣਾ, ਵਜੀਦ ਸਿੰਘ ਸਾਬਕਾ ਸਰਪੰਚ ਬਠਲਾਣਾ, ਚੌਧਰੀ ਹਰਨੇਕ ਸਿੰਘ ਨੇਕੀ, ਚੌਧਰੀ ਰਿਸ਼ੀਪਾਲ, ਚੌਧਰੀ ਗਿਆਨ ਸਿੰਘ ਦੋਹੇ ਸਾਬਕਾ ਸਰਪੰਚ ਸਨੇਟਾ, ਲਖਵੀਰ ਸਿੰਘ ਕਾਲਾ ਪੱਤੋਂ, ਰੁਲਦਾ ਸਿੰਘ ਢੇਲਪੁਰ, ਸੁਰਿੰਦਰ ਸਿੰਘ ਸਰਪੰਚ ਢੇਲਪੁਰ ਤੋਂ ਇਲਾਵਾ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD