Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਚੋਣਾ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਈ.ਡੀ. ਦੇ ਰਾਹੀਂ ਗ੍ਰਿਫ਼ਤਾਰ ਕਰਨ ਵਾਲੀ ਹੈ ਕੇਂਦਰ ਦੀ ਭਾਜਪਾ ਸਰਕਾਰ, ਈ.ਡੀ. ਦਾ ਸਵਾਗਤ : ਅਰਵਿੰਦ ਕੇਜਰੀਵਾਲ

ਅਸੀਂ ਚੰਨੀ ਦੀ ਤਰ੍ਹਾਂ ਰੋਵਾਂਗੇ ਅਤੇ ਬੁਖਲਾਵਾਂਗੇ ਨਹੀਂ, ਉਸ ਨੇ ਗਲਤ ਕੰਮ ਕੀਤਾ ਅਤੇ ਗਲਤੀਆਂ ਫੜੀਆਂ ਗਈਆਂ, ਇਸ ਲਈ ਉਹ ਬੁਖਲਾਏ ਹੋਏ ਹਨ: ਅਰਵਿੰਦ ਕੇਜਰੀਵਾਲ

Arvind Kejriwal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ/ ਨਵੀਂ ਦਿੱਲੀ , 23 Jan 2022

Last updated on: Jan 23, 2022, 00:00 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਚੋਣਾ ਤੋਂ ਪਹਿਲਾਂ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਈ.ਡੀ. ਦੀ ਗਲਤ ਵਰਤੋਂ ਕਰਨ ਦਾ ਸ਼ੱਕ ਜਾਹਰ ਕੀਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਈ.ਡੀ. ਗ੍ਰਿਫ਼ਤਾਰ ਕਰਨ ਸਕਦੀ ਹੈ। ਭਾਜਪਾ ਜਦੋਂ ਵੀ ਕਿਤੇ ਚੋਣ ਹਾਰ ਰਹੀ ਹੁੰਦੀ ਹੈ, ਤਾਂ ਉਹ ਆਪਣੀਆਂ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਸਤਿੰਦਰ ਜੈਨ ’ਤੇ ਪਹਿਲਾਂ ਵੀ ਕੇਂਦਰ ਸਰਕਾਰ ਦੋ ਵਾਰ ਛਾਪਾ ਮਰਵਾ ਚੁੱਕੀ ਹੈ, ਪਰ ਕੁੱਝ ਨਹੀਂ ਮਿਲਿਆ। ਫਿਰ ਤੋਂ ਜੇ ਉਹ ਆਉਣਾ ਚਾਹੁੰਦੀ ਹੈ, ਤਾਂ ਉਸ ਦਾ ਬਹੁਤ ਬਹੁਤ ਸਵਾਗਤ ਹੈ।ਐਤਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾ ਹਨ, ਤਾਂ ਸ਼ੱਕੀ ਤੌਰ ’ਤੇ ਕੇਂਦਰ ਸਰਕਾਰ ਦੀਆਂ ਸਾਰੀਆਂ ਜਾਂਚ ਏਜੰਸੀਆਂ ਹਰਕਤ ਵਿੱਚ ਆ ਰਹੀਆਂ ਹਨ। ਭਾਜਪਾ ਦੀ ਕੇਂਦਰ ਸਰਕਾਰ ਈ.ਡੀ. ਤੋਂ ਇਲਾਵਾ ਸੀ.ਬੀ.ਆਈ, ਇਨਕਮ ਟੈਕਸ ਅਤੇ ਦਿੱਲੀ ਪੁਲੀਸ ਸਮੇਤ ਸਾਰੀਆਂ ਏਜੰਸੀਆਂ ਭੇਜ ਸਕਦੀ ਹੈ। ਸਾਨੂੰ ਨਾ ਜੇਲ ਜਾਣ ਤੋਂ ਡਰ ਲਗਦਾ ਅਤੇ ਨਾ ਹੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਛਾਪੇ ਤੋਂ ਡਰ ਲਗਦਾ। ਅਸੀਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਤਰ੍ਹਾਂ ਰੋਵਾਂਗੇ ਅਤੇ ਬੁਖਲਾਵਾਂਗੇ ਨਹੀਂ। ਚੰਨੀ ਜੀ ਨੇ ਗਲਤ ਕੰਮ ਕੀਤਾ ਅਤੇ ਉਨ੍ਹਾਂ ਦੀਆਂ ਗਲਤੀਆਂ ਫੜੀਆਂ ਗਈਆਂ। ਈ.ਡੀ. ਦੇ ਅਧਿਕਾਰੀ ਜਦੋਂ ਨੋਟਾਂ ਦੀਆਂ ਮੋਟੀਆਂ ਮੋਟੀਆਂ ਗੱਥੀਆਂ ਗਿਣਦੇ ਸਨ, ਇਸ ਲਈ ਉਹ ਬੁਖਲਾਏ ਹੋਏ ਸਨ, ਤਾਂ ਲੋਕ ਦੇਖ ਰਹੇ ਸਨ। ਪੰਜਾਬ ਦੇ ਲੋਕ ਸਦਮੇ ਵਿੱਚ ਸਨ ਕਿ ਉਨ੍ਹਾਂ 111 ਦਿਨ ਦੇ ਅੰਦਰ ਕੀ ਕਾਂਡ ਕਰ ਦਿੱਤਾ। ਅਸੀਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਸਾਨੂੰ ਕੋਈ ਡਰ ਨਹੀਂ ਹੈ। ਭਾਜਪਾ ਅਤੇ ਕੇਂਦਰ ਸਰਕਾਰ ਆਪਣੀਆਂ ਸਾਰੀਆਂ ਏਜੰਸੀਆਂ ਭੇਜ ਦੇਵੇ, ਅਸੀਂ ਤਿਆਰ ਹੈ। ਅਸੀਂ ਉਨ੍ਹਾਂ ਦਾ ਖੁਸ਼ੀ ਖੁਸ਼ੀ ਸਵਾਗਤ ਕਰਾਂਗੇ।

ਕੇਜਰੀਵਾਲ ਨੇ ਕਿਹਾ ਜਦੋਂ ਜਦੋਂ ਭਾਜਪਾ ਕਿਤੇ ਵੀ ਚੋਣ ਹਾਰ ਰਹੀ ਹੁੰਦੀ ਹੈ, ਤਾਂ ਉਹ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਇਸ ਲਈ ਸ਼ੱਕੀ ਤੌਰ ’ਤੇ ਛਾਪਾ ਵੀ ਪਵੇਗਾ ਅਤੇ ਗ੍ਰਿਫ਼ਤਾਰੀਆਂ ਵੀ ਹੋਣਗੀਆਂ। ਉਨਾਂ ਦਾ ਸਾਨੂੰ ਕੋਈ ਡਰ ਨਹੀਂ ਹੈ। ਕਿਉਂਕਿ ਜਦੋਂ ਤੁਸੀਂ ਸੱਚ ਦੇ ਰਸਤੇ ’ਤੇ ਚਲਦੇ ਹੋ, ਤਾਂ ਇਹ ਸਾਰੀਆਂ ਮੁਸ਼ਕਲਾਂ ਆਉਂਦੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਸਤਿੰਦਰ ਜੈਨ ਹੀ ਨਹੀਂ ਹੋਰ ਆਗੂਆਂ ਨੂੰ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਸਾਨੂੰ ਕੋਈ ਡਰ ਨਹੀਂ ਕਿਉਂਕਿ ਅਸੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। ਸਾਡੇ ਸਾਰਿਆਂ ’ਤੇ ਛਾਪੇ ਪੈ ਚੁੱਕੇ ਹਨ। ਉਨ੍ਹਾਂ ’ਤੇ ਵੀ ਛਾਪਾ ਪੈ ਚੁੱਕਾ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਪਰ ਵੀ ਛਾਪਾ ਪੈ ਚੁਕਾ ਹੈ। ਸਤਿੰਦਰ ਜੈਨ ’ਤੇ ਵੀ ਛਾਪਾ ਪੈ ਚੁੱਕਾ ਹੈ। ਸਾਡੇ 21 ਵਿਧਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਮਾਮਲੇ ਅਦਾਲਤ ਵਿੱਚ ਖ਼ਤਮ ਹੋ ਗਏ। ਸਤਿੰਦਰ ਜੈਨ ਦੇ ਮਾਮਲੇ ਵਿੱਚ ਵੀ ਇਹੀ ਹੋਵੇਗਾ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ 5- 10 ਦਿਨਾਂ ਵਿੱਚ ਜਮਾਨਤ ਹੋ ਜਾਵੇਗੀ ਅਤੇ ਉਹ ਬਾਹਰ ਆ ਜਾਣਗੇ। ਸਾਨੂੰ ਨਾ ਜੇਲ ਜਾਣ ਤੋਂ ਡਰ ਲਗਦਾ ਹੈ ਅਤੇ ਨਾ ਭਾਜਪਾ ਸਰਕਾਰ ਦੇ ਛਾਪੇ ਤੋਂ ਡਰ ਲੱਗਦਾ ਹੈ।ਕੇਜਰੀਵਾਲ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਕੇਵਲ ਸਤਿੰਦਰ ਜੈਨ ਹੀ ਕਿਉਂ, ਉਨ੍ਹਾਂ ਦੇ ਘਰ ਵੀ ਈ.ਡੀ ਅਤੇ ਸੀਬੀਆਈ ਨੂੰ ਭੇਜਣ। ਮਨੀਸ ਸਿਸੋਦੀਆ ਅਤੇ ਭਗਵੰਤ ਮਾਨ ਦੇ ਵੀ ਭੇਜਣ। ਜਿਸ ਦੇ ਮਰਜੀ ਭੇਜ ਦੇਣ। ਜਿਸ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਹੋ, ਗ੍ਰਿਫ਼ਤਾਰ ਕਰ ਲੋ। ਅਸੀਂ ਸਾਰੀਆਂ ਏਜੰਸੀਆਂ ਦਾ ਹਸਦੇ ਹੋਏ ਸਵਾਗਤ ਕਰਾਂਗੇ ਅਤੇ ਉਨਾਂ ਦੀ ਸੇਵਾ ਵੀ ਕਰਾਂਗੇ।

 

Tags: Arvind Kejriwal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD