Saturday, 27 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਸੂਬਾ ਪੁਲਿਸ ਮੁਖੀ ਹੋ ਕੇ ਵੀ ਅਪਰਾਧੀਆਂ ਦੇ ਹੁਕਮ ਮੰਨਣ ਵਾਲੇ ਚਟੋਪਾਧਿਆਏ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਟੇਪਾਂ ਨੇ ਸਾਬਤ ਕੀਤਾ ਕਿ ਡੀ ਜੀ ਪੀ ਡਰੱਗ ਸਮੱਗਲਰਾਂ ਨਾਲ ਰਲ ਕੇ ਕੰਮ ਕਰ ਰਿਹਾ ਸੀ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਮੁਹਾਲੀ , 24 Jan 2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬਾ ਪੁਲਿਸ ਹੁੰਦੇ ਹੋਏ ਅਪਰਾਧੀਆਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ।ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਦਾ ਦੇ ਹੱਕ ਵਿਚ ਪ੍ਰਚਾਰ ਕਰਨ ਵੇਲੇ ਇਕ ਪ੍ਰਮੁੱਖ ਅਖ਼ਬਾਰ ਵੱਲੋਂ ਮਾਮਲੇ ਨੁੰ ਬੇਨਕਾਬ ਕਰਨ ਦੀ ਗੱਲ ਕਰ ਰਹੇ ਸਨ। ਉਹਨਾਂ ਕਿਹਾ ਕਿ ਟੇਪਾਂ ਸਾਹਮਣੇ ਆ ਗਈਆਂ ਹਨ ਕਿ ਡੀ ਜੀ ਪੀ ਭੋਲਾ ਨਸ਼ਾ ਮਾਮਲੇ ਦੇ ਦੋਸ਼ੀ ਨਾਲ ਗੱਲਬਾਤ ਕਰ ਰਹੇ ਸਨ। ਇਸ ਗੱਲਬਾਤ ਦੌਰਾਨ ਇਕ ਅਪਰਾਧੀ ਨੇ ਡੀ ਜੀ ਪੀ ਨੂੰ  ਕੁਝ ਪੁਲਿਸ ਅਫਸਰਾਂ ਦਾ ਤਬਾਦਲਾ ਕਰਨ, ਕੁਝ ਖੁੰਖਾਰ ਕੈਦੀਆਂ ਨੁੰ ਇਕਜੇਲ੍ਹ ਤੋਂ ਦੂਜੀ ਜੇਲ੍ਹ ਵਿਚ ਤਬਦੀਲ ਕਰਨ ਅਤੇ ਮੁਹਾਲੀ ਵਿਚ ਗੈਰ ਕਾਨੁੰਨੀ ਹਿਰਾਸਤੀ ਕੇਂਦਰ ਖੋਲ੍ਹੱਣ ਦੀ ਹਦਾਇਤ ਕੀਤੀ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਧਾਰਥ ਚਟੋਪਾਧਿਆਏ ਦੇ ਨਸ਼ਾ ਸੌਦਾਗਰ ਜਗਦੀਸ਼ ਭੋਲਾ ਨਾਲ ਨੇੜਲੇ ਸੰਬੰਧ ਹੁਣ ਜਨਤਕ ਹੋ ਚੁੱਕੇ ਹਨ। ਉਹਨਾ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਇਹ ਅਫਸਰ ਨਸ਼ਾ ਤਸਕਰਾਂ ਦੇ ਨਾਲ ਨਾਲ ਦਾਗੀ ਪੁਲਿਸ ਅਫਸਰਾਂ ਨਾਲ ਰਲ ਕੇ ਕੰਮ ਕਰ ਰਿਹਾ ਹੈ। ਇਸ ਲਈ ਇਸਦੇ ਖਿਲਾਫ ਬਿਨਾਂ ਹੋਰ ਦੇਰੀ ਦੇ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਨਿਯਮ ਛਿੱਕੇ ਟੰਗ ਕੇ ਚਟੋਪਾਧਿਆਏ ਨੁੰ ਸੂਬੇ ਦਾ ਡੀ ਜੀ ਪੀ ਕਿਉਂ ਨਿਯੁਕਤ ਕੀਤਾ ਸੀ ਹਾਲਾਂਕਿ ਉਹ ਇਸ ਅਹੁਦੇ ਦੇ ਯੋਗ ਵੀ ਨਹੀਂ ਸੀ। ਚੰਨੀ ਨੇ ਇਹ ਸਾਰੀਆਂ ਗੈਰ ਕਾਨੁੰਨੀ ਗਤੀਵਿਧੀਆਂ ਰਲਗੱਢ ਕਰ ਦਿੱਤੀਆਂ  ਜੋ ਉਹਨਾਂ ਦੇ ਭਾਣਜੇ ਦੇ ਘਰੋਂ ਵੱਡੀ ਮਾਤਰਾ ਵਿਚ ਨਗਦੀ ਅਤੇ ਸੋਨਾ ਬਰਾਮਦ ਹੋਣ ਤੋਂ ਵੀ ਸਾਬਤ ਹੁੰਦਾ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਚੰਨੀ ਨੂੰ ਚਟੋਪਾਧਿਆਏ ਦੇ ਸਾਰੇ ਮਾਮਲੇ ਪਤਾ ਸਨ ਤੇ ਉਸਦੇ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਸਰਦਾਰ ਬਾਦਲ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੁੰ ਪੁੱਛਿਆ ਕਿ ਜਿਸ ਅਫਸਰ ਨੂੰ ਉਹਨਾਂ ਦੇ ਸਿਖ਼ਰਲੀ ਅਕਾਲੀ ਲੀਡਰਸ਼ਿਪ ਦੇ ਖਿਲਾਫ ਕੇਸ ਦਰਜ ਕਰਨ ਵਾਸਤੇ ਨਿੱਜੀ ਤੌਰ ’ਤੇ ਚੁਣਿਆ ਸੀ, ਉਸਦੇ ਖਿਲਾਫ ਪੁਖ਼ਤਾ ਸਬੂਤ ਸਾਹਮਣੇ ਆਉਣ ਮਗਰੋਂ ਉਹ ਕਿਉਂ ਚੁੱਪ ਹਨ ? ਉਹਨਾਂ ਕਿਹਾ ਕਿ ਸਿੱਧੂ ਦੱਸਣ ਕਿ ਉਹਨਾਂ ਨੇ ਅਜਿਹੇ ਅਫਸਰ ਨੁੰ ਸੂਬਾ ਪੁਲਿਸ ਦੀ ਅਗਵਾਈ ਕਰਨ ਦੀ ਆਗਿਆ ਕਿਉਂ ਦਿੱਤੀ ਹਾਲਾਂਕਿ ਉਹ ਨਿੱਜੀ ਰੰਜਿਸ਼ਾਂ ਕੱਢਣ ਲਈ ਜਾਣਿਆ ਜਾਂਦਾ ਸੀ ਤੇ ਹੁਣ ਵੀ ਸਿੱਧੂ ਚਟੋਪਾਧਿਆਏ ਦੀਆਂ ਗੈਰ ਕਾਨੁੰਨੀ ਗਤੀਵਿਧੀਆਂ ਬਾਰੇ ਚੁੱਪ ਹਨ।ਅਕਾਲੀ ਦਲ ਦੇ ਪ੍ਰਧਾਨ ਨੇ ਜਨਤਕ ਹੋਈਆਂ ਟੇਪ ਰਿਕਾਰਡਿੰਗ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਕੇਸ ਦਾ ਖੇਤਰ ਵਿਚ ਨਸ਼ੇ ਦੇ ਵਪਾਰ ਨਾਲ ਸਿੱਧਾ ਸੰਬੰਧ ਹੈ। ਪਰ ਡੀ ਜੀ ਪੀ ਤੇ ਉਸਦੇ ਸਿਆਸੀ ਆਕਾਵਾਂ ਤੇ ਹੋਰ ਕਈ ਕਾਲੀਆਂ ਭੇਡਾਂ ਇਸ ਨਸ਼ੇ ਦੇ ਕਾਰੋਬਾਰ ਵਿਚ ਲੱਗੇ ਹਨ। ਇਹਨਾਂ ਦੀ ਪਛਾਣ ਹੋਣੀ ਚਾਹੀਦੀ ਹੈ, ਇਹਨਾਂ ਖਿਲਾਫ ਕੇਸ ਦਰਜ ਕਰ ਕੇ ਡੂੰਘਾਈ ਨਾਲ ਜਾਂਚ ਕਰ ਕੇ ਇਹਨਾਂ ਨੁੰ ਸਲਾਖਾਂ ਪਿੱਛੇ ਸੁੱਟਣਾ ਚਾਹੀਦਾ ਹੈ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD