Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਿੱਧੂ ਨੇ ਰੇਤ ਮਾਫ਼ੀਆ ਵਿੱਚ ਸ਼ਾਮਿਲ ਵਿਧਾਇਕਾਂ ਦੀ ਮੇਰੇ ਵਿਰੁੱਧ ਬਗ਼ਾਵਤ ਦੀ ਅਗਵਾਈ ਕਰਕੇ ਆਪਣੇ ਨਿੱਜੀ ਸਵਾਰਥਾਂ ਦਾ ਸਬੂਤ ਦੇ ਦਿੱਤਾ ਸੀ: ਕੈਪਟਨ

ਕਾਂਗਰਸ ਪ੍ਰਧਾਨ ਦੇ ਅਪਰਾਧੀਆਂ, ਦੇਸ਼ ਵਿਰੋਧੀ ਤਾਕਤਾਂ ਅਤੇ ਪਾਕਿਸਤਾਨ ਦੇ ਆਗੂਆਂ ਨਾਲ ਸੰਬੰਧਾਂ ਦੀ ਕੀਤੀ ਨਿੰਦਾ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਚੰਡੀਗੜ੍ਹ , 24 Jan 2022

Last updated on: Jan 24, 2022, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਰੇਤ ਮਾਫੀਆ ਨਾਲ ਲੜਨ ਦੇ ਵੱਡੇ ਦਾਅਵਿਆਂ ਨੂੰ ਖੋਖਲਾ ਦੱਸਿਆ ਅਤੇ ਕਿਹਾ ਕਿ ਸਿੱਧੂ ਨੇ ਖੁਦ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਧਾਇਕਾਂ ਨੂੰ ਪਨਾਹ ਦੇਕੇ ਆਪਣੇ ਨਿੱਜੀ ਸਵਾਰਥਾਂ ਦਾ ਸਪੱਸ਼ਟ ਤੌਰ 'ਤੇ ਪਰਦਾਫਾਸ਼ ਓਹਦੋਂ ਹੀ ਕਰ ਦਿੱਤਾ ਸੀ ਜਦੋਂ ਉਸਨੇ ਇਸ ਕੰਮ ਵਿੱਚ ਸ਼ਾਮਿਲ ਵਿਧਾਇਕਾਂ ਦੀ ਸਤੰਬਰ ਵਿੱਚ ਬਗਾਵਤ ਦੀ ਅਗਵਾਈ ਕੀਤੀ ਸੀ।ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਮੁਖੀ ਨੇ ਕਿਹਾ ਕਿ ਸਿੱਧੂ ਨੇ ਉਨ੍ਹਾਂ (ਕੈਪਟਨ ਅਮਰਿੰਦਰ) ਵਿਰੁੱਧ ਬਗਾਵਤ ਕਰਨ ਵਾਲੇ ਉਨ੍ਹਾਂ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਕੀਤੀ ਸੀ ਜਿਨ੍ਹਾਂ ਵਿਚੋਂ ਬਹੁਤ ਸਾਰੇ ਰਾਜ ਦੇ ਰੇਤ ਮਾਫੀਆ ਵਿਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਮੂਲੀਅਤ ਜਾਂ ਹਿੱਸੇਦਾਰੀ ਰੱਖਦੇ ਸਨ, ਅਤੇ ਇਸ ਲਈ ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦੇ ਵਿਚਾਰ ਕੋਈ ਮਾਈਨੇ ਨਹੀਂ ਰੱਖਦੇ।ਪੰਜਾਬ ਲੋਕ ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ, ਇਸ ਤੱਥ ਦੇ ਨਾਲ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਕਿਸਤਾਨ ਦੀ ਲੀਡਰਸ਼ਿਪ ਵਿੱਚ ਆਪਣੇ ਨਜ਼ਦੀਕੀ ਦੋਸਤਾਂ ਸਮੇਤ ਦੇਸ਼ ਵਿਰੋਧੀ ਅਨਸਰਾਂ ਨਾਲ ਆਪਣੇ ਸੰਬੰਧ ਕਾਇਮ ਰੱਖੇ, ਜਿਨ੍ਹਾਂ ਨੇ ਉਸ ਨੂੰ ਰਾਜ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਲਈ ਵੀ ਲਾਬਿੰਗ ਕੀਤੀ ਸੀ, ਨੇ ਸਿੱਧੂ ਦੇ ਸਵਾਰਥ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਤਰ੍ਹਾਂ ਬੇਰੁਖ਼ੀ ਦਾ ਪਰਦਾਫਾਸ਼ ਕਰ ਦਿੱਤਾ ਹੈ।

ਸਿੱਧੂ ਦੇ ਇਸ ਦੋਸ਼ ਕਿ ਉਹ (ਕੈਪਟਨ ਅਮਰਿੰਦਰ) ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਰੇਤ ਮਾਫੀਆ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੇ ਸਨ ਨੂੰ ਖਾਰਿਜ ਕਰਦਿਆਂ, ਪੀਐਲਸੀ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹਰ ਸੰਭਵ ਪ੍ਰਸ਼ਾਸਕੀ ਕਦਮ ਚੁੱਕੇ ਸਨ, ਸਗੋਂ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਕਾਂਗਰਸ ਪ੍ਰਧਾਨ ਨੂੰ ਇਸ ਰੈਕੇਟ ਵਿਚ ਸ਼ਾਮਲ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਮੈਂਬਰਾਂ ਵਿਰੁੱਧ ਕਾਰਵਾਈ ਕਰਨ ਲਈ ਨਿਰਦੇਸ਼ਾਂ ਵਾਸਤੇ ਵੀ ਪੁੱਛਿਆ ਸੀ।ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇਕਰ ਸਿੱਧੂ ਇਸ ਮੁੱਦੇ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਉਸਨੂੰ ਕਾਂਗਰਸ ਲੀਡਰਸ਼ਿਪ ਤੋਂ ਇਹ ਸਵਾਲ ਪੁੱਛਣਾ ਚਾਹੀਦਾ ਹੈ ਕਿ, ਇਸ ਮੁੱਦੇ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਕਾਰਨਾਂ ਕਰਕੇ ਕਾਰਵਾਈ ਕਰਨ ਲਈ ਲੋੜੀਂਦੇ ਨਿਰਦੇਸ਼ ਕਿਉਂ ਨਹੀਂ ਦਿੱਤੇ ਗਏ। ਪੀਐਲਸੀ ਮੁਖੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਮੁੱਖਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਦੌੜ ਦੀ ਸ਼ੁਰੂਆਤ ਵਿੱਚ ਉਹੀ ਪੰਜਾਬ ਕਾਂਗਰਸ ਦੇ ਵਿਧਾਇਕ ਪਾਰਟੀ ਲੀਡਰਸ਼ਿਪ ਦੇ ਸਿੱਧੇ ਸੰਪਰਕ ਵਿੱਚ ਸਨ, ਜਿਨ੍ਹਾਂ ਦੇ ਰੇਤ ਮਾਫੀਆ ਨਾਲ ਸਬੰਧਾਂ ਬਾਰੇ ਕੈਪਟਨ ਅਮਰਿੰਦਰ ਨੇ ਕਾਂਗਰਸ ਪ੍ਰਧਾਨ ਨੂੰ ਦੱਸਿਆ ਸੀ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਗੱਲ ਨੇ ਉਨ੍ਹਾਂ ਨੂੰ ਸਭ ਤੋਂ ਜਾਦਾ ਹੈਰਾਨ ਕੀਤਾ, ਉਹ ਇਹ ਸੀ ਕਿ ਸਿੱਧੂ ਦੀ ਹਮਾਇਤ ਵਾਲੇ ਇਨ੍ਹਾਂ ਵਿਧਾਇਕਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਹੀ ਬਰਖਾਸਤ ਕਰਨ ਦਾ ਫੈਸਲਾ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ਛੱਡਣ ਤੋਂ ਬਾਅਦ ਵੀ ਸਿੱਧੂ ਦੇ ਉਨ੍ਹਾਂ ਦੇ ਖਿਲਾਫ ਲਗਾਤਾਰ ਅਤੇ ਬੇਬੁਨਿਆਦ ਹਮਲੇ ਇਹ ਦਰਸਾਉਂਦੇ ਹਨ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਕਿੰਨੇ ਅਸੁਰੱਖਿਅਤ ਹਨ। ਪੰਜਾਬ ਵਿੱਚ ਆਪਣੇ (ਸਾਬਕਾ ਮੁੱਖ ਮੰਤਰੀ) ਦੇ ਸਿਆਸੀ ਪ੍ਰਭਾਵ ਅਤੇ ਮਹੱਤਵ ਨੂੰ ਕਮਜ਼ੋਰ ਕਰਨ ਦੀ ਆਪਣੀ ਹਤਾਸ਼ ਵਿੱਚ, ਸਿੱਧੂ ਆਪਣੀ ਪਾਰਟੀ ਦੀ ਇਕਾਈ ਨੂੰ ਵੀ ਭੁੱਲ ਗਿਆ ਹੈ, ਜੋ ਕਿ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ ਅਤੇ ਡੁਬਣ ਕੰਢੇ ਹੈ, ਓਹਨਾ ਅੱਗੇ ਕਿਹਾ ਕਿ ਇਕੱਠੇ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD