Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਨੈਸ਼ਨਲ ਵੋਟਰ ਦਿਵਸ

ਸਵੀਪ ਮੁਹਿੰਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆ ਨੂੰ ਕੀਤਾ ਸਨਮਾਨਿਤ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, National Voters Day

Web Admin

Web Admin

5 Dariya News

ਐਸ.ਏ.ਐਸ ਨਗਰ , 25 Jan 2022

Last updated on: Jan 25, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਅੱਜ 25 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਵੋਟਰ ਦਿਵਸ ਆਨਲਾਇਨ ਢੰਗ ਨਾਲ ਮਨਾਇਆ ਗਿਆ । ਨੈਸ਼ਨਲ ਵੋਟਰ ਦਿਵਸ ਦੌਰਾਨ ਪ੍ਰਣ ਲਿਆ ਗਿਆ ਕਿ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਨਿਰਪੱਖ ਅਤੇ ਸ਼ਾਤਮਈ ਢੰਗ ਨਾਲ ਵੋਟ ਦੀ ਵਰਤੋਂ ਕੀਤੀ ਜਾਵੇਗੀ । ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮਤਦਾਨ ਕਰਨਾ ਮਨੁੱਖਤਾ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਦਾ ਇਸਤੇਮਾਲ ਬਿਨਾ ਕਿਸੇ ਲਾਲਚ ਅਤੇ ਭੈਅ ਤੋਂ ਕਰਨਾ ਚਾਹੀਦਾ ਹੈ । ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ।

ਨੈਸ਼ਨਲ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਇਸ ਦੇ ਇਸਤੇਮਾਲ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਜਾਰੀ ਗਤੀਵਿਧੀਆਂ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਚੋਣਕਾਰ ਰਜਿਟਸਟਰੇਸ਼ਨ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ ਉਨ੍ਹਾਂ ਵੱਲੋ ਚੋਣਾਂ ਦੇ ਸਬੰਧ ਵਿੱਚ ਸ਼ੋਸਲ ਮੀਡੀਆ ਰਾਹੀ ਹੋਏ ਆਨਲਾਈਨ ਇੰਸਟਾਗ੍ਰਾਮ ਰੀਲਜ਼ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਪਾਤ ਕਰਨ ਵਾਲੇ ਸਮਿਤ ਸ਼ਰਮਾ,ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਸੁਨੀਲ ਚੌਧਰੀ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਪ੍ਰਤੀਯੋਗੀ ਖੁਸ਼ਬੂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਨਵੇਂ ਵੋਟਰਾਂ ਨੂੰ ਪ੍ਰਮਾਣ ਪੱਤਰ ਸੌਪੇ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਸਮੂਹ ਪ੍ਰਸਾਸ਼ਨ ਅਧਿਕਾਰੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD