Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ

ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਈ.ਆਰ.ਓ,ਨੋਡਲ ਅਫਸਰ ਅਤੇ ਬੀ.ਐਲ ਓ ਸਨਮਾਨਿਤ

DC Faridkot, Vimal Kumar Setia, Deputy Commissioner Faridkot, Faridkot, National Voters Day

Web Admin

Web Admin

5 Dariya News

ਫਰੀਦਕੋਟ , 25 Jan 2022

Last updated on: Jan 25, 2022, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਲਈ ਜਾਗਰੂਕ ਕਰਨ ਲਈ 12ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਬੀਰ ਸਿੰਘ ਦੀ ਅਗਵਾਈ  ਹੇਠ ਐੈੱਨ ਆਈ ਸੀ ਮੀਟਿੰਗ ਹਾਲ  ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਈ.ਆਰ.ਓ ਮੈਡਮ ਬਲਜੀਤ ਕੌਰ, ਐਸ.ਡੀ.ਐਮ ਫਰੀਦਕੋਟ, ਨੋਡਲ ਅਫਸਰ ਵਜੋਂ ਸ੍ਰੀ ਜਸਬੀਰ ਜੱਸੀ ਅਤੇ ਬੀ.ਐਲ.ਓ ਵਜੋਂ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਸ੍ਰੀ ਬਲਜਿੰਦਰ ਸਿੰਘ ਅਧਿਆਪਕ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾਂ ਚੋਣ ਅਫਸਰ ਨੇ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ੋ ਨੋਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਉਹ ਹੁਣ ਜਿੰਮੇਵਾਰ ਨਾਗਰਿਕ ਬਣ ਚੁੱਕੇ ਹਨ।ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਵੋਟ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ ਤੇ ਯੋਗ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਯੋਗ ਉਮੀਦਵਾਰ ਚੁਣਨ ਦਾ ਅਧਿਕਾਰ  ਸਾਡੇ ਸੰਵਿਧਾਨ ਵੱਲੋਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਥੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਬਣੇ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਉਥੇ ਆਪਣੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਨੂੰ ਵੀ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ 5 ਨਵੇਂ ਬਣੇ ਵੋਟਰਾਂ ਨੂੰ ਐਪੀਕ ਕਾਰਡ ਦੇ ਕੇ ਸਨਮਾਨਿਤ ਵੀ ਕੀਤਾ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨੇਸ਼ਨ ਲਗਵਾਉਣ ਪ੍ਰਤੀ ਵੀ ਜਾਗਰੂਕ ਕੀਤਾ ਅਤੇ ਹੋਰਨ੍ਹਾਂ ਨੂੰ ਵੀ ਵੈਕਸੀਨੈਸ਼ਨ ਦੀਆਂ ਦੋਨੋ ਖੁਰਾਕਾਂ ਸਮੇਂ ਸਿਰ ਲੈਣ ਬਾਰੇ ਪ੍ਰੇਰਿਤ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਸਬੰਧੀ ਜ਼ਿਲੇ੍ ਅੰਦਰ ਕੈਂਪ ਲਗਾਏ ਜਾ ਰਹੇ ਹਨ ਤੇ ਵੈਕਸੀਨ ਤੋਂ ਵਾਂਝੇ ਲੋਕ ਆਪਣੇ ਨੇੜੇ ਲਗਾਏ ਜਾ ਰਹੇ ਕੈਂਪ ਵਿਚ ਸ਼ਿਰਕਤ ਕਰਕੇ ਆਪਣੀ ਵੈਕਸੀਨ ਲਗਵਾਉਣ।ਇਸ ਮੌਕੇ ਡੀ.ਆਈ.ਓ ਸ੍ਰੀ ਅਨਿਲ ਕਟਿਆਰ, ਸ੍ਰੀ ਸਤਪਾਲ ਡੀ.ਈ.ਓ ਸਕੈਂਡਰੀ,ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ, ਜਸਪ੍ਰੀਤ ਕੌਰ,ਕਾਨੂੰਗੋ, ਪ੍ਰੋਗਰਾਮਰ ਸ੍ਰੀ ਵਿਸ਼ਾਲ ਪਰਾਸ਼ਰ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD