Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨੈਸ਼ਨਲ ਵੋਟਰ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਨੂੰ ਐਪਿਕ ਕਾਰਡ ਦੇ ਕੇ ਕੀਤਾ ਸਨਮਾਨਿਤ

ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮਨਾਇਆ ਗਿਆ ਨੈਸ਼ਨਲ ਵੋਟਰ ਦਿਵਸ

DC Tarntaran, Kulwant Singh, Tarntaran, Deputy Commissioner Tarntaran, National Voters Day

Web Admin

Web Admin

5 Dariya News

ਤਰਨ ਤਾਰਨ , 25 Jan 2022

Last updated on: Jan 25, 2022, 00:00 IST

ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਾ ਹੋਇਆ ਅੱਜ ਨੈਸ਼ਨਲ ਵੋਟਰ ਦਿਵਸ ਵਰਚੂਅਲ ਸਮਾਗਮ ਰਾਹੀਂ ਮਨਾਇਆ ਗਿਆ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੋਟ ਪਾਉਣ ਪ੍ਰਤੀ ਵੋਟਰ ਪ੍ਰਣ ਵੀ ਲਿਆ ਗਿਆ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿੱਤਿਆ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਅਤੇ ਵਿਸ਼ੇਸ਼ ਕਰਕੇ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਪਿਛਲੇ 6 ਮਹੀਨਿਆਂ ਤੋਂ ਸਵੀਪ ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸਿਰਜਨਾਤਮਕ ਤਰੀਕੇ ਰਾਹੀਂ ਲੋਕਾਂ ਨੂੰ ਆਪਣੀ ਵੋਟ ਬਿਨ੍ਹਾਂ ਕਿਸੇ ਡਰ, ਲਾਲਚ ਅਤੇ ਭੈਅ ਜਾਂ ਦਬਾਅ ਤੋਂ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।    

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜੋ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਬਹੁਤ ਜਿੰਮੇਵਾਰ ਨਾਗਰਿਕ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ, ਉਹ ਹੁਣ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਵੋਟ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ ਅਤੇ ਯੋਗ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਯੋਗ ਉਮੀਦਵਾਰ ਚੁਣਨ ਦਾ ਅਧਿਕਾਰ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿੱਥੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਬਣੇ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਉਥੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਵੀ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ 05 ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡ ਦੇ ਕੇ ਸਨਮਾਨਿਤ ਵੀ ਕੀਤਾ।

 

Tags: DC Tarntaran , Kulwant Singh , Tarntaran , Deputy Commissioner Tarntaran , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD