Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਜ਼ਿਲ੍ਹਾ ਚੋਣ ਅਫਸਰ ਵਲੋਂ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ

DC Gurdaspur, Mohammad Ishfaq, Gurdaspur, Deputy Commissioner Gurdaspur, National Voters Day

Web Admin

Web Admin

5 Dariya News

ਗੁਰਦਾਸਪੁਰ , 25 Jan 2022

Last updated on: Jan 25, 2022, 00:00 IST

ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਕੀਤਾ। ਅੱਜ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ ਵਲੋਂ ਵਰਚੁਅਲ ਤੌਰ ’ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਮੈਡਮ ਇਨਾਯਤ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਹਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸ), ਮਦਨ ਲਾਲ ਸ਼ਰਮਾ ਜਿਲਾ ਸਿੱਖਿਆ ਅਫਸਰ (ਪ), ਮਨਜਿੰਦਰ ਸਿੰਘ ਚੋਣ ਕਾਨੂੰਗੋ, ਪਿ੍ਰੰਸੀਪਲ ਰਕੇਸ ਗੁਪਤਾ, ਗੁਰਮੀਤ ਭੋਮਾ, ਪੂਰੇਵਾਲ ਜੀ, ਗਗਨਦੀਪ ਸਿੰਘ ਤੇ ਸੁਨੀਲ ਕੁਮਾਰ ਹਾਜ਼ਰ ਸਨ।ਜ਼ਿਲ੍ਹਾ ਪੱਧਰੀ ਰਾਸ਼ਟਰੀ ਸਮਾਗਮ ਦੌਰਾਨ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਦੇ ਹੱਕ ਦੀ ਪ੍ਰਾਪਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਅਤੇ ਉਸ ਤੋਂ ਬਾਅਦ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ, ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਉਨਾਂ ਜ਼ਿਲ੍ਹੇ ਦੇ ਵੋਟਰਾਂ ਨੂੰ 20 ਫਰਵਰੀ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਭਾਰਤ ਪੂਰੀ ਦੁਨੀਆਂ ਵਿਚ ਪਹਿਲਾ ਦੇਸ਼ ਹੈ ਜਿਸਨੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ। 

ਲੋਕਤੰਤਰ ਦੀ ਸ਼ਕਤੀ ਨੂੰ ਪਹਿਚਾਣ ਕੇ ਵੋਟ ਦੇ ਹੱਕ ਦੀ ਜਰੂਰ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੀਏ। ਉਨਾਂ ਨਵੇਂ ਬਣੇ ਨੌਜਵਾਨਾਂ ਨੂੰ ਵੋਟ ਬਣਾਉਣ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤ ਲਈ ਨੌਜਵਾਨਾਂ ਦਾ ਜਿਥੇ ਵੋਟ ਬਣਾਉਣਾ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਵੀ ਬਹੁਤ ਜਰੂਰੀ ਹੈ।ਇਸ ਮੌਕੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਆਈ ਕਾਰਡ ਦਿੱਤੇ ਗਏ ਅਤੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਗਏ ਵਧੀਆ ਕਾਰਜ ਬਦਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਇਸ ਮੌਕੇ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਡੀਓ-ਵੀਡੀਓ ਮੈਸੇਜ ਵੀ ਸੁਣਾਇਆ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫਸਰ ਵਲੋਂ ਵੋਟਰ ਪ੍ਰਣ ਦਿਵਾਇਆ ਗਿਆ ਕਿ ‘ਅਸੀਂ ਭਾਰਤ ਦੇ ਨਾਗਰਿਕ, ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਤੀਪੂਰਨ ਚੋਣ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ , ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।’

 

Tags: DC Gurdaspur , Mohammad Ishfaq , Gurdaspur , Deputy Commissioner Gurdaspur , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD