Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵੋਟ ਦਾ ਸਹੀ ਇਸਤੇਮਾਲ ਹੀ ਲੋਕਤੰਤਰ ਦਾ ਆਧਾਰ : ਪੂਨਮਦੀਪ ਕੌਰ

ਕੌਮੀ ਵੋਟਰ ਦਿਵਸ ਮੌਕੇ ਨਵੇਂ ਵੋਟਰਾਂ ਨੂੰ ਵੰਡੇ ਸ਼ਨਾਖਤੀ ਕਾਰਡ

DC Fatehgarh Sahib, PoonamDeep Kaur, Fatehgarh Sahib, Deputy Commissioner Fatehgarh Sahib, National Voters Day

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Jan 2022

Last updated on: Jan 25, 2022, 00:00 IST

ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ ਅਤੇ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਤੋਂ ਵੋਟ ਦੀ ਵਰਤੋਂ ਕਰਕੇ ਹੀ ਦੇਸ਼ ਦੇ ਸੁਨਿਹਰੀ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ, ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਉਮੀਦਵਾਰਾਂ ਨੂੰ ਵੋਟ ਪਾਵੇ ਤਾਂ ਜੋ ਸਾਡਾ ਦੇਸ਼ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚ ਸਕੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ 12ਵੇਂ ਕੌਮੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਜਿ਼ਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਆਧਾਰ ਹੀ ਵੋਟ ਦੇ ਇਸਤੇਮਾਲ   ’ਤੇ ਨਿਰਭਰ ਕਰਦਾ ਹੈ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਕਿਸੇ ਵੀ ਚੁਣੋਤੀ ਦਾ ਸਾਹਮਣਾ ਕਰ ਸਕਦੀ ਹੈ, ਇਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਿਡਰ ਹੋ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਦੇ ਭਵਿੱਖ ਨੂੰ ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਸੁਰੱਖਿਅਤ ਕੀਤਾ ਜਾ ਸਕਦਾ ਹੈ। 

ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਲਈ ਪੋਲੰਗ ਸਟੇਸ਼ਲਾਂ ’ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ 80 ਸਾਲ ਤੋਂ ਉਪਰ ਉਮਰ ਦੇ ਵੋਟਰਾਂ ਨੂੰ ਬੈਲਟ ਪੇਪਰ ਰਾਹੀਂ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਥੇ ਚੋਣ ਮਿੱਤਰ ਬਣਾਏ ਗਏ ਹਨ ਉਥੇ ਹੀ ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਹਿਲੀ ਵਾਰ ’ ਵੋਟਾਂ ਵਾਲੀ ਭੈਣ ’ ਵੀ ਬਣਾਈ ਗਈ ਹੈ, ਜੋ ਘਰ ਘਰ ਜਾ ਕੇ ਲੋਕਾਂ ਨੂੰ ਵੋਟ ਪਾਉਣ ਲਈ ਆਖੇਗੀ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਇਸਤੇਮਾਲ ਤੋਂ ਵਾਂਝਾ ਨਾ ਰਹੇ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਮੌਕੇ ਬਿਨਾਂ ਕਿਸੇ ਭੇਦ ਭਾਵ ਤੇ ਨਿਡਰ ਹੋ ਕੇ ਵੋਟ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ। ਇਸ ਤੋਂ ਇਲਾਵਾ 18-19 ਸਾਲ ਉਮਰ ਦੇ ਰਿਸ਼ੂ, ਇਸ਼ਾਨ ਜੋਸ਼ੀ, ਰੁਪਾਲੀ, ਅਮਨ ਵਰਮਾ, ਮੁਸਕਾਨ ਨਵੇਂ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੰਡੇ  ਅਤੇ ਚੋਣ ਪ੍ਰਕ੍ਰਿਆ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਲਈ ਐਸ.ਡੀ.ਐਮ.-ਕਮ-ਸਹਾਇਕ ਰਿਟਰਨਿੰਗ ਅਫਸਰ ਅਮਲੋਹ ਜੀਵਨਜੋਤ ਕੌਰ ਨੂੰ ਬੈਸਟ ਈ.ਆਰ.ਓ., ਲੈਕਚਰਾਰ ਸਤਵਿੰਦਰ ਸਿੰਘ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਨੂੰ ਬੈਸਟ ਨੋਡਲ ਅਫਸਰ, ਮਨਜੀਤ ਸਿੰਘ ਅਤੇ ਖੁਸ਼ਵੰਤ ਸਿੰਘ ਨੂੰ ਬੈਸਟ ਬੀ.ਐਲ.ਓ. ਨਾਲ ਸਨਮਾਨਿਤ ਕੀਤਾ।ਇਸ ਮੌਕੇ ਪੀ ਡਬਲਿਊ ਡੀ ਕੁਆਰਡੀਨੇਟਰ ਗੁਰਵਿੰਦਰ ਸੋਨੀ ਦਾ ਵੀ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ, ਇਸਤੋਂ ਇਲਾਵਾ ਨਵੇਂ ਬਣੇ ਵੋਟਰਾਂ ਰਿਸ਼ੂ,ਇਸ਼ਾਨ ਜੋਸ਼ੀ,  ਰੁਪਾਲੀ, ਅਮਨ ਵਰਮਾਂ ਅਤੇ ਮੁਸ਼ਕਾਨ ਨੂੰ ਵੋਟਰ ਸ਼ਨਾਖਤੀ ਕਾਰਡ ਸੌਂਪੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਦੇਵੀ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਚੋਣ ਕਾਨੂੰਗੋ ਬ੍ਰਿਜ ਮੋਹਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , PoonamDeep Kaur , Fatehgarh Sahib , Deputy Commissioner Fatehgarh Sahib , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD