Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਚੋਣ ਅਫਸਰ ਨੇ 105 ਸਾਲਾ ਵੋਟਰ ਮਾਇਆ ਕੌਰ ਦਾ ਕੀਤਾ ਘਰ ਜਾ ਕੇ ਸਨਮਾਨ

ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਪਿੰਡ ਬਾਠਾਂ ਕਲਾਂ ਦੀ ਵਾਸੀ ਹੈ ਮਾਇਆ ਕੌਰ

DC Fatehgarh Sahib, PoonamDeep Kaur, Fatehgarh Sahib, Deputy Commissioner Fatehgarh Sahib, National Voters Day

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ , 25 Jan 2022

Last updated on: Jan 25, 2022, 00:00 IST

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਕੌਮੀ ਵੋਟਰ ਦਿਵਸ ਮੌਕੇ ਪਿੰਡ ਬਾਠਾਂ ਕਲਾਂ ਦੀ 105 ਸਾਲਾ ਬਜ਼ੁਰਗ ਮਾਇਆ ਕੌਰ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਤ ਕੀਤਾ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਬਜ਼ੁਰਗ ਵੋਟਰਾਂ ਦੀ ਸਹੂਲਤ ਲਈ ਘਰ ਤੋਂ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਦਿੱਤੀ ਸਹੂਲਤ ਦੇ ਬਾਵਜੂਦ ਬਜੁ਼ਰਗ ਮਾਇਆ ਕੌਰ ਨੇ ਪੂਰੇ ਉਤਸ਼ਾਹ ਨਾਲ ਜਿ਼ਲ੍ਹਾ ਚੋਣ ਅਫਸਰ ਨੂੰ ਦੱਸਿਆ ਕਿ ਉਹ ਪੋਲਿੰਗ ਬੂਥ ’ਤੇ ਜਾ ਕੇ ਹੀ ਵੋਟ ਪਾਉਣਗੇ। ਇਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਨੌਜਵਾਨ ਵਰਗ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਬਜੁਰਗ ਮਾਇਆ ਕੌਰ ਨੇ ਚੋਣ ਪ੍ਰਕ੍ਰਿਆ ਵਿੱਚ ਹਿੱਸਾ ਲੈਣ ਦਾ ਜ਼ਜਬਾ ਵਿਖਾਇਆ ਹੈ, ਉਸ ਤੋਂ ਸਭ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਕਿਉਂਕਿ ਬਿਨਾਂ ਕਿਸੇ ਡਰ, ਭੈਅ, ਲਾਲਚ ਜਾਂ ਪੱਖਪਾਤ ਤੋਂ ਵੋਟ ਦੇ ਇਸਤੇਮਾਲ ਕਰਕੇ ਹੀ ਭਵਿੱਖ ਦੇ ਖੁਸ਼ਹਾਲ ਦੇਸ਼ ਦੀ ਸਿਰਜਣਾ ਕੀਤੀ ਜਾ ਸਕਦੀ ਹੈ।ਸ਼੍ਰੀਮਤੀ ਪੂਨਮਦੀਪ ਕੌਰ ਨੇ ਜਿ਼ਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਬਜ਼ੁਰਗ ਮਾਇਆ ਕੌਰ ਨੇ 105 ਸਾਲ ਦੀ ਉਮਰ ਹੋਣ ਦੇ ਬਾਵਜੂਦ ਪੋਲਿੰਗ ਸਟੇਸ਼ਨ ’ਤੇ ਜਾ ਕੇ ਵੋਟ ਪਾਉਣ ਦੀ ਇੱਛਾ ਜਾਹਿਰ ਕੀਤੀ ਹੈ ਉਸ ਤੋਂ ਸਭ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਵੋਟ ਦਾ ਸਹੀ ਇਸਤੇਮਾਲ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਸਮਾਜ ਪ੍ਰਤੀ ਸਾਡੀ ਜਿੰਮੇਵਾਰੀ ਵੀ ਬਣਦੀ ਹੈ, ਕਿਉਂਕਿ ਵੋਟ ਦੇ ਸਹੀ ਇਸਤੇਮਾਲ ਨਾਲ ਹੀ ਲੋਕਤੰਤਰ ਨੂੰ ਮਜਬੂਤ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਜ਼ੁਰਗ ਮਾਇਆ ਕੌਰ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੀ ਸਹੂਲਤ ਬਾਰੇ ਜਾਣਕਾਰੀ ਦਿੱਤੀ ਗਈ ਸੀ ਪ੍ਰੰਤੂ ਉਨ੍ਹਾਂ ਨੇ ਪੋਲਿੰਗ ਸਟੇਸ਼ਨ ’ਤੇ ਜਾ ਕੇ ਹੀ ਵੋਟ ਪਾਉਣ ਦੀ ਗੱਲ ਆਖੀ ਹੈ।ਉਨ੍ਹਾਂ ਕਿਹਾ ਕਿ ਅਕਸਰ ਕੁਝ ਵੋਟਰ ਆਪਣੀ ਵੋਟ ਦੇ ਇਸਤੇਮਾਲ ਤੋਂ ਅਵੇਸਲੇ ਹੋ ਜਾਂਦੇ ਹਨ, ਜੋ ਕਿ ਆਪਣੇ ਸੰਵਿਧਾਨ ਹੱਕ ਤੋਂ ਮੂੰਹ ਮੋੜਨ ਬਰਾਬਰ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਜਿਥੇ ਬਜੁ਼ਰਗਾਂ ਦੀ ਸਹੂਲਤ ਲਈ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਹੈ, ਉਥੇ ਦਿਵਿਆਂਗ ਵੋਟਰਾਂ ਨੂੰ ਵੀ ਵੱਡੀ ਗਿਣਤੀ ਸਹੂਲਤਾਂ ਦਿੱਤੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਲਈ ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਵੀਲ੍ਹ ਚੇਅਰ, ਰੈਂਪ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਹੀ ਇਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ ਡੀ ਐਮ -ਕਮ- ਰਿਟਰਨਿੰਗ ਅਫਸਰ ਬਸੀ ਪਠਾਣਾ  ਯਸ਼ਪਾਲ ਸ਼ਰਮਾਂ , ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਦੇਵੀ ਮੌਜੂਦ ਸਨ। 

 

Tags: DC Fatehgarh Sahib , PoonamDeep Kaur , Fatehgarh Sahib , Deputy Commissioner Fatehgarh Sahib , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD