Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ : ਜ਼ਿਲ੍ਹਾ ਚੋਣ ਅਫ਼ਸਰ

5 ਨਵੇਂ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਦਿੱਤੇ ਗਏ ਅਤੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ

DC Hoshiarpur, Deputy Commissioner Hoshiarpur, Apneet Riyait, Hoshiarpur, National Voters Day

Web Admin

Web Admin

5 Dariya News

ਹੁਸ਼ਿਆਰਪੁਰ , 25 Jan 2022

Last updated on: Jan 25, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਆਨਲਾਈਨ ਵਰਚੁਅਲ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਲੋਕਾਂ ਅਤੇ ਵੋਟਰਾਂ ਨੂੰ ਚੋਣਾਂ ਵਿੱਚ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੰਦੀਪ ਸਿੰਘ ਵੀ ਹਾਜ਼ਰ ਸਨ। ਜ਼ਿਲੇ ਦੇ ਸਮਾਰਟ ਸਕੂਲਾਂ ਰਾਹੀਂ ਸਮੂਹ ਬੂਥ ਲੈਵਲ ਅਫਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਬੂਥ ਪੱਧਰਾਂ ਨੇ ਵਰਚੁਅਲ ਕਾਨਫਰੰਸ ਵਿੱਚ ਭਾਗ ਲਿਆ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਵਿੱਚ ਵੋਟਰਾਂ ਦੀ ਭੂਮਿਕਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਨਾਲ-ਨਾਲ ਹੋਰਨਾਂ ਨੂੰ ਵੀ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਵੋਟ ਦਾ ਅਧਿਕਾਰ ਬਹੁਤ ਹੀ ਮਹੱਤਵਪੂਰਨ ਅਧਿਕਾਰ ਹੈ। 

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਦਾ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਬਿਨਾਂ ਕਿਸੇ ਲਾਲਚ ਦੇ ਆਪਣੀ ਮਰਜ਼ੀ ਦੇ ਆਧਾਰ 'ਤੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਚੋਣਾਂ ਦੇ ਕੰਮ ਵਿੱਚ ਲੱਗੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ, ਜਿੱਥੇ ਉਹ ਸਾਰਾ ਸਾਲ ਵੋਟਾਂ ਬਣਾਉਣ ਦੇ ਕੰਮ ਵਿੱਚ ਲੱਗੇ ਰਹਿੰਦੇ ਹਨ ਅਤੇ ਚੋਣਾਂ ਆਉਣ 'ਤੇ ਪੂਰੀ ਤਨਦੇਹੀ ਨਾਲ ਕੰਮ  ਕਰਦੇ ਹਨ । ਇਸ ਮੌਕੇ ਉਨ੍ਹਾਂ 5 ਨਵੇਂ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਦਿੱਤੇ ਅਤੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਸਹੁੰ ਚੁਕਾਈ । ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਕਰੁਣਾ ਰਾਜੂ ਅਤੇ ਦੇਸ਼ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਸੁਸ਼ੀਲ ਚੰਦਰਾ ਦਾ ਸੰਦੇਸ਼ ਵੀ ਸੁਣਾਇਆ ਗਿਆ। ਇਸ ਮੌਕੇ ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਮੈਡਮ ਰਚਨਾ ਕੌਰ, ਚੋਣ ਤਹਿਸੀਲਦਾਰ ਹਰਵਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ, ਚੰਦਰ ਪ੍ਰਕਾਸ਼ ਸੈਣੀ, ਧੀਰਜ ਵਿਸ਼ਿਸ਼ਟ, ਲੈਕਚਰਾਰ ਸੰਦੀਪ ਸੂਦ ਆਦਿ ਵੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD