Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹੇ ਦੇ ਸਾਰੇ 1563 ਬੂਥਾਂ ’ਤੇ ਮਹਿਲਾਵਾਂ ਹੱਥ ਹੋਵੇਗੀ ਜਾਗਰੂਕਤਾ ਦੀ ਕਮਾਨ

ਨੌਜਵਾਨਾਂ, ਦਿਵਆਂਗ, ਬਜ਼ੁਰਗਾਂ ਸਮੇਤ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ’ਚ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 25 Jan 2022

Last updated on: Jan 25, 2022, 00:00 IST

ਜ਼ਿਲ੍ਹੇ ਵਿਚ ਜਿਥੇ ਵਿਧਾਨ ਸਭਾ ਚੋਣਾਂ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਯਕੀਨੀ ਬਣਾਉਣ ਲਈ ਗਤੀਵਿਧੀਆਂ ਅਰੰਭੀਆਂ ਗਈਆਂ ਹਨ। ਅੱਜ ਇਨ੍ਹਾਂ ਗਤੀਵਿਧੀਆਂ ਦੀ ਸਮੀਖਿਆ ਅਤੇ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਥਾਪਤ ਕੀਤੇ 1563 ਬੂਥਾਂ ’ਤੇ ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਜਾ ਰਹੀ ਮੁਹਿੰਮ ਦੀ ਕਮਾਨ ਮਹਿਲਾਵਾਂ ਨੂੰ ਹੀ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਆਂਗਣਵਾੜੀ ਵਰਕਰਾਂ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਹਿਲਾਵਾਂ ਨੂੰ ਮਹਿਲਾ ਵੋਟਰਾਂ ਨੂੰ ਪ੍ਰੇਰਨ ਅਤੇ ਉਨ੍ਹਾਂ ਦੀ ਵੋਟ ਪਾਈ ਜਾਣੀ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਮਹਿਲਾ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਸੂਬੇ ਭਰ ਵਿਚ ਮੋਹਰੀ ਜ਼ਿਲ੍ਹੇ ਵਜੋਂ ਉਭਰਿਆ ਹੈ, ਇਸ ਲਈ ਮਹਿਲਾਵਾਂ 20 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਉਹ ਸਵੀਪ ਤਹਿਤ ਨਿਯੁਕਤ ਕੀਤੇ ਗਏ ਕੈਂਪਸ ਅੰਬੈਸਡਰਾਂ ਦੇ ਜਲਦੀ ਰੁ-ਬ-ਰੂ ਹੋਣਗੇ। ਉਨ੍ਹਾਂ ਕਿਹਾ ਕਿ ਇਸ ਰੁ-ਬ-ਰੂ ਪ੍ਰੋਗਰਾਮ ਨੂੰ ‘ਕੌਫੀ ਵਿਦ ਡੀ.ਈ.ਓ.’ ਦਾ ਨਾਂ ਦਿੱਤਾ ਗਿਆ ਹੈ, ਇਸ ਲਈ ਸਬੰਧਤ ਅਧਿਕਾਰੀ ਅਗੇਤੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਸਮੇਤ ਦਿਵਆਂਗ ਅਤੇ ਬਜ਼ੁਰਗਾਂ ਦੀ ਵੋਟਰ ਭਾਗੀਦਾਰੀ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਸਾਰੇ ਵੋਟਰ ਜਾਗਰੂਕ ਹੋ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲੰਗ ਬੂਥਾਂ ’ਤੇ ਜ਼ਰੂਰ ਪਹੁੰਚਣ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਅਮਰਜੀਤ ਸਿੰਘ ਭੁੱਲਰ, ਨੋਡਲ ਅਫ਼ਸਰ ਸਵੀਪ ਸ੍ਰੀਮਤੀ ਰਚਨਾ ਕੌਰ, ਜ਼ਿਲ੍ਹਾ ਵਿਕਾਸ ਫੈਲੋ ਸ੍ਰੀ ਅਦਿਤਿਆ ਤੋਂ ਇਲਾਵਾ ਹੋਰ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।  

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD