Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

22 ਹਜ਼ਾਰ ਤੋਂ ਵੱਧ ਨੌਜਵਾਨ ਇਸ ਵਾਰ ਪਹਿਲੀ ਵਾਰ ਪਾਉਣਗੇ ਆਪਣੀ ਵੋਟ-ਖਹਿਰਾ

ਇਸ ਵਾਰ ਹਰੇਕ ਵੋਟਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਜਿਲ੍ਹਾ ਚੋਣ ਅਧਿਕਾਰੀ

DC Amritsar, Amritsar, Deputy Commissioner Amritsar, National Voters Day

Web Admin

Web Admin

5 Dariya News

ਅੰਮ੍ਰਿਤਸਰ , 25 Jan 2022

Last updated on: Jan 25, 2022, 00:00 IST

12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਆਨ-ਲਾਇਨ ਜੁੜੇ ਜਿਲ੍ਹਾ ਵਾਸੀਆਂ, ਜਿਸ ਵਿਚ ਸਕੂਲਾਂ ਦੇ ਅਧਿਆਪਕ, ਬੀ ਐਲ ਓ ਅਤੇ ਹੋਰ ਚੋਣ ਅਮਲਾ ਸ਼ਾਮਿਲ ਸੀ, ਨੂੰ ਸੰਬੋਧਨ ਕਰਦੇ ਜਿਲ੍ਹਾ ਚੋਣ ਅਧਿਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਲੋਕਤੰਤਰ ਦੇ ਇਸ ਤਿਉਹਾਰ ਦੀ ਮੁਬਾਰਕਬਾਦ ਦਿੰਦੇ ਕਿਹਾ ਕਿ ਵੱਡੇ ਸੰਘਰਸ਼ ਨਾਲ ਮਿਲੇ ਵੋਟ ਦੇ ਇਸ ਅਧਿਕਾਰ ਦੀ ਵਰਤੋਂ ਕਰਨੀ ਸਾਡਾ ਮੁੱਢਲਾ ਫਰਜ਼ ਹੈ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸਾਡੀ ਕੋਸ਼ਿਸ਼ ਹੋਵੇਗੀ ਕਿ ਹਰੇਕ ਵੋਟਰ ਚਾਹੇ ਉਹ ਬਜ਼ੁਰਗ ਹੋਵੇ ਜਾਂ ਵਿਸ਼ੇਸ਼ ਲੋੜ ਵਾਲਾ, ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰੀਏ। ਉਨਾਂ ਕਿਹਾ ਕਿ ਇਸ ਲਈ ਅਸੀਂ ਨੌਜਵਾਨ ਵੋਟਰਾਂ ਦੀ ਮਦਦ ਵੀ ਲੈ ਰਹੇ ਹਾਂ। ਸ. ਖਹਿਰਾ ਨੇ ਦੱਸਿਆ ਕਿ ਇਸ ਵਾਰ ਜਿੱਥੇ 22036 ਵੋਟਰ, ਜੋ ਕਿ 18 ਸਾਲ ਦੇ ਹੋਏ ਹਨ, ਪਹਿਲੀ ਵਾਰ ਆਪਣੀ ਵੋਟ ਦੀ ਵਰਤੋਂ ਕਰਨਗੇ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ 60 ਤੋਂ 69 ਸਾਲ ਉਮਰ ਵਰਗ ਦੇ 204328 ਵੋਟਰ, 70 ਤੋਂ 79 ਸਾਲ ਉਮਰ ਵਰਗ ਦੇ 115902, 80 ਤੋਂ 89 ਸਾਲ ਉਮਰ ਵਰਗ ਦੇ 40258 ਅਤੇ 90 ਤੋ 99 ਸਾਲ ਉਮਰ ਵਰਗ ਦੇ 8545 ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਸ. ਖਹਿਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਾਡੇ ਜਿਲ੍ਹੇ ਵਿਚ 100 ਸਾਲ ਤੋਂ ਉਪਰ ਉਮਰ ਦੇ 753 ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾਣਗੇ। ਸ. ਖਹਿਰਾ ਨੇ ਵੋਟਾਂ ਦੇ ਕੰਮ ਵਿਚ ਲੱਗੇ ਸਾਰੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਸਾਬਾਸ਼ ਦਿੰਦੇ ਕਿਹਾ ਕਿ ਤੁਹਾਡੇ ਇੰਨਾ ਯਤਨਾਂ ਨਾਲ ਹੀ ਇਹ ਕੰਮ ਸਹੀ ਤਰੀਕੇ ਨਾਲ ਨੇਪਰੇ ਚਾੜਨਾ ਹੈ। ਉਨਾਂ ਦੱਸਿਆ ਕਿ 2218 ਦੇ ਕਰੀਬ ਬੂਥ ਲੈਵਲ ਅਧਿਕਾਰੀਆਂ ਦੀ ਕੋਸ਼ਿਸ਼ ਨਾਲ ਨਵੇਂ ਵੋਟਰਾਂ ਦੇ ਨਾਮ ਦਰਜ ਹੋਏ ਹਨ। ਇਸ ਮੌਕੇ ਸ. ਖਹਿਰਾ ਨੇ ਗਾਇਕ ਹਰਿੰਦਰ ਸੋਹਲ ਤੇ ਗਾਇਕਾ ਮਨਪ੍ਰੀਤ ਸੋਹਲ ਵੱਲੋ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਤੌਰ ਉਤੇ ਤਿਆਰ ਕੀਤਾ ਗੀਤ ਰਿਲੀਜ਼ ਕੀਤਾ। ਇਸ ਤੋਂ ਇਲਾਵਾ ਗੁੰਮਟਾਲਾ ਸਕੂਲ ਦੇ ਅਧਿਆਪਕ ਸ੍ਰੀ ਬਲਜਿੰਦਰ ਮਾਨ ਵੱਲੋਂ 18400 ਟੂਥ ਪਿਕ ਨਾਲ ਵੋਟਰ ਦਿਵਸ ਮੌਕੇ ਤਿਆਰ ਕੀਤੇ ਵਿਸੇਸ਼ ਮਾਡਲ ਨੂੰ ਪ੍ਰਦਰਸ਼ਿਤ ਕਰਦੇ ਹੋਏ ਸ੍ਰੀ ਮਾਨ ਦੀ ਹੌਸਲਾ ਅਫਜ਼ਾਈ ਕੀਤੀ। ਉਨਾਂ ਇਸ ਮੌਕੇ ਅੰਕੜੇ ਦੇ ਅਧਾਰ ਉਤੇ ਆਏ ਨਤੀਜੇ ਅਨੁਸਾਰ ਵਧੀਆ ਈ. ਆਰ. ਓ ਵਜੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੂਹੀ ਦੁੱਗ, ਵਧੀਆ ਨੋਡਲ ਅਧਿਕਾਰੀ ਵਜੋਂ ਸ੍ਰੀ ਬਰਿੰਦਰਜੀਤ ਸਿੰਘ ਦਯਾਨੰਦ ਆਈ ਟੀ ਆਈ ਅਤੇ ਵਧੀਆ ਬੀ ਐਲ ਓ ਵਜੋਂ 149 ਨੰਬਰ ਬੂਥ ਦੇ ਸ੍ਰੀ ਸਾਹਿਲ ਹਸਤੀਰ ਦਾ ਨਾਮ ਐਲਾਨਿਆ। ਉਨਾਂ ਕਿਹਾ ਕਿ ਕੰਮ ਭਾਵੇਂ ਸਾਰੇ ਬਹੁਤ ਵਧੀਆ ਕਰ ਰਹੇ ਹਨ, ਪਰ ਅੰਕੜਿਆਂ ਅਨੁਸਾਰ ਇਹ ਅਧਿਕਾਰੀ ਅੱਜ ਦੇ ਵਧੀਆ ਚੋਣ ਅਧਿਕਾਰੀ ਐਲਾਨੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ ਆਰ ਓ ਸ. ਅਰਵਿੰਦਰਪਾਲ ਸਿੰਘ, ਜਿਲ੍ਹਾ ਸਿੱਖਿਆ ਅਧਿਕਾਰੀ ਸ. ਜੁਗਰਾਜ ਸਿੰਘ, ਨੋਡਲ ਅਧਿਕਾਰੀ ਸਵੀਪ ਸ੍ਰੀ ਜਸਬੀਰ ਸਿੰਘ ਗਿੱਲ, ਸ੍ਰੀਮਤੀ ਕੁਲਦੀਪ ਕੌਰ ਸੀ ਡੀ ਪੀ ਓ, ਚੋਣ ਕਾਨੂੰਗੋ ਸ੍ਰੀ ਸੌਰਵ ਖੋਸਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਸ. ਖਹਿਰਾ ਨੇ ਇਸ ਮੌਕੇ ਪਹਿਲੀ ਵਾਰ ਵੋਟਰ ਬਣੇ 5 ਨਵੇਂ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਤਕਸੀਮ ਕੀਤੇ।

 

Tags: DC Amritsar , Amritsar , Deputy Commissioner Amritsar , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD