Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹਾ ਅੰਮ੍ਰਿਤਸਰ ਵਿਚ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ-ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗਜ਼

ਅੰਮ੍ਰਿਤਸਰ ਵਿਚ 19 ਲੱਖ ਤੋਂ ਵੱਧ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ-ਜਿਲ੍ਹਾ ਚੋਣ ਅਧਿਕਾਰੀ

DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 25 Jan 2022

Last updated on: Jan 25, 2022, 00:00 IST

ਵਿਧਾਨ ਸਭਾ ਚੋਣਾਂ ਲਈ ਅੱਜ ਰਾਸ਼ਟਰੀ ਵੋਟਰ ਦਿਵਸ ਵਾਲੇ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ ਅਤੇ ਉਮੀਦਵਾਰ 1 ਫਰਵਰੀ ਤੱਕ ਆਪਣੇ ਨਾਮਜ਼ਦਗੀ ਕਾਗਜ਼ ਭਰ ਸਕਦੇ ਹਨ। ਪ੍ਰੈਸ ਕਾਨਫਰੰਸ ਵਿਚ ਇਹ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਭਾਵੇਂ ਉਮੀਦਵਾਰ ਆਨ ਲਾਈਨ ਨਾਮਜਦਗੀ ਕਾਗਜ਼ ਭਰ ਸਕਦਾ ਹੈ, ਪਰ ਉਸ ਨੂੰ ਕਾਗਜ਼ ਦਾਖਲ ਕਰਨ ਵਾਸਤੇ ਨਿੱਜੀ ਤੌਰ ਉਤੇ ਆਪਣੇ ਰਿਟਰਨਿੰਗ ਅਧਿਕਾਰੀ ਕੋਲ ਆਉਣਾ ਪਵੇਗਾ। ਉਨਾਂ ਦੱਸਿਆ ਕਿ ਕੋਰੋਨਾ ਦੇ ਚੱਲਦੇ 2 ਵਿਅਕਤੀ ਅਤੇ 2 ਵਾਹਨਾਂ ਨੂੰ ਕਾਗਜ਼ ਦਾਖਲ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਅੱਜ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਆਪਣੇ ਕਾਗਜ਼ ਦਾਖਲ ਨਹੀਂ ਕਰਵਾਏ। ਸ. ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੇ 1944090 ਵੋਟਰ, ਜਿੰਨਾ ਵਿਚ 1023975 ਮਰਦ ਅਤੇ 920047 ਮਹਿਲਾ ਵੋਟਰਾਂ ਲਈ 2194 ਬੂਥ ਬਣਾਏ ਗਏ ਹਨ ਅਤੇ ਵੋਟਾਂ ਦਾ ਕੰਮ ਨੇਪਰੇ ਚਾੜਨ ਲਈ 15 ਹਜ਼ਾਰ ਦੇ ਕਰੀਬ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਬਜ਼ੁਰਗ ਵੋਟਰ ਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀ ਸਹਾਇਤਾ ਲਈ ਜਿਲ੍ਹੇ ਵਿਚ ਪ੍ਰਾਜੈਕਟ ਸਨਮਾਨ, ਜਿਸ ਨੂੰ ਆਉ ਵੋਟ ਪਾਉਣ ਚੱਲੀਏ ਦਾ ਨਾਅਰਾ ਦਿੱਤਾ ਗਿਆ ਹੈ, ਵੀ ਸ਼ੁਰੂ ਕੀਤਾ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਹਰ ਨੌਜਵਾਨ ਵੋਟਰ, ਜਿਸ ਨੇ ਪਹਿਲੀ ਵਾਰ ਵੋਟ ਪਾਉਣੀ ਹੈ, ਨੂੰ ਬਜ਼ੁਰਗ ਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਨੂੰ ਵੋਟ ਬੂਥ ਤੱਕ ਨਾਲ ਲੈ ਕੇ ਜਾਣ ਦੀ ਪਹਿਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਲ੍ਹੇ ਵਿਚ ਇਸ ਵਾਰ 18 ਸਾਲ ਉਮਰ ਪੂਰੀ ਕਰਨ ਵਾਲੇ 22036 ਨਵੇਂ ਵੋਟਰ ਦਰਜ ਕੀਤੇ ਗਏ ਹਨ, ਜੋ ਕਿ  ਪਹਿਲੀ ਵਾਰ ਆਪਣੀ ਵੋਟ ਦੀ ਵਰਤੋਂ ਕਰਨਗੇ।

ਉਨਾਂ ਦੱਸਿਆ ਕਿ ਅਸੀਂ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਮਾਡਲ ਚੋਣ ਬੂਥ ਬਣਾ ਰਹੇ ਹਾਂ, ਜਿੱਥੇ ਵੋਟਰ ਲਈ ਹਰ ਤਰਾਂ ਦੀ ਸਹੂਲਤ ਦੇ ਨਾਲ-ਨਾਲ ਬੂਥਾਂ ਦੀ ਸਜਾਵਟ ਕਰਕੇ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿਚ ਵੱਧ ਤੋ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।ਸ. ਖਹਿਰਾ ਨੇ ਦੱਸਿਆ ਕਿ ਇਸ ਵਾਰ ਕੋਰੋਨਾ ਦੇ ਚੱਲਦੇ ਹਰੇਕ ਬੂਥ ਉਤੇ ਮਾਸਕ, ਆਪਸੀ ਦੂਰੀ, ਆਦਿ ਵਰਗੇ ਨਿਯਮਾਂ ਦਾ ਪਾਲਣਾ ਵੀ ਯਕੀਨੀ ਬਣਾਇਆ ਜਾਵੇਗਾ, ਜਿਸ ਲਈ ਸਿਵਲ ਸਰਜਨ ਵੱਲੋਂ ਵਿਸ਼ੇਸ਼ ਦਸਤੇ ਤਾਇਨਾਤ ਕੀਤੇ ਜਾਣਗੇ। ਸ. ਖਹਿਰਾ ਨੇ ਦੱਸਿਆ ਕਿ ਉਮੀਦਵਾਰਾਂ ਦੇ ਖਰਚੇ ਉਤੇ ਨਿਗ੍ਹਾ ਰੱਖਣ ਲਈ ਪ੍ਰਤੀ ਵਿਧਾਨ ਸਭਾ ਹਲਕਾ ਇਕ ਸਹਾਇਕ ਖਰਚਾ ਅਬਜ਼ਰਵਰ, 9 ਫਲਾਇੰਗ ਟੀਮਾਂ, ਤਿੰਨ ਵੀਡੀਓ ਕੈਮਰਿਆਂ ਨਾਲ ਲੈਸ ਵਾਹਨ, 9 ਸਟੇਟਿਕ ਸਰਵੈਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਲਈ ਮੀਡੀਆ ਸੈਲ ਵੀ ਕੰਮ ਕਰ ਰਿਹਾ ਹੈ।ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਵਿਚ ਪੈਂਦੇ 5 ਵਿਧਾਨ ਸਭਾ ਹਲਕਿਆਂ ਦੇ 331 ਬੂਥਾਂ ਤੇ ਅਮਨ ਸਾਂਤੀ ਨਾਲ ਵੋਟਾਂ ਪਾਉਣ ਲਈ ਸਾਡੀ ਪੂਰੀ ਤਿਆਰੀ ਹੈ। ਉਨਾਂ ਕਿਹਾ ਕਿ ਇਸ ਲਈ 43 ਨਾਕੇ ਦਿਨ ਰਾਤ ਲੱਗੇ ਹੋਏ ਹਨ ਤੇ ਅਸੀਂ 29 ਕੰਪਨੀਆਂ ਪੈਰਾ ਮਿਲਟਰੀ ਫੋਰਸ ਦੀਆਂ ਮੰਗੀਆਂ ਹਨ, ਜਿਸ ਵਿਚੋ 5 ਕੰਪਨੀਆਂ ਪਹੁੰਚ ਚੁੱਕੀਆਂ ਹਨ। ਉਨਾਂ ਦੱਸਿਆ ਕਿ ਲਾਇਸੈਂਸੀ ਹਥਿਆਰਾਂ ਵਿਚੋਂ 95 ਫੀਸਦੀ ਤੋਂ ਵੱਧ ਹਥਿਆਰ ਜਮਾ ਕਰਵਾਏ ਜਾ ਚੁੱਕੇ ਹਨ ਅਤੇ 121 ਸ਼ਰਾਰਤੀ ਅਨਸਰਾਂ ਦਾ ਵਿਸੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਜਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਕਿ ਦਿਹਾਤੀ ਖੇਤਰ ਵਿਚ 30 ਪੱਕੇ ਨਾਕੇ ਕੰਮ ਕਰ ਰਹੇ ਹਨ, ਇਸ ਤੋਂ ਇਲਾਵਾ ਗਸ਼ਤ ਪਾਰਟੀਆਂ ਦਿਨ-ਰਾਤ ਡਿਊਟੀ ਦੇ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਾਬ, ਨਸ਼ੇ ਤੇ ਭਗੌੜੇ ਵਿਅਕਤੀਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤੋਂ ਇਲਾਵਾ 202 ਅਜਿਹੇ ਵਿਅਕਤੀ ਜੋ ਚੋਣਾਂ ਵੇਲੇ ਕੋਈ ਸ਼ਰਾਰਤ ਕਰ ਸਕਦੇ ਹਨ, ਦੇ ਵੀ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅਸੀਂ ਕਿਸੇ ਨੂੰ ਵੀ ਅਮਨ-ਸਾਂਤੀ ਭੰਗ ਕਰਨ ਦਾ ਮੌਕਾ ਨਹੀਂ ਦਿਆਂਗੇ ਤੇ ਵੋਟਾਂ ਪੂਰੇ ਅਮਨ ਨਾਲ ਕਰਵਾਂਗੇ।

 

Tags: DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD