Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੋਵਿਡ-19 ਦੇ ਚਲਦਿਆਂ ਵਰਚੂਅਲ ਮਨਾਇਆ ਗਿਆ 12ਵਾਂ ਰਾਸਟਰੀ ਵੋਟਰ ਦਿਵਸ

ਬੈਸਟ ਬੀ.ਐਲ.ਓ.,ਬੈਸਟ ਨੋਡਲ ਅਫਸਰ ਅਤੇ ਵੱਖ ਵੱਖ ਪ੍ਰਤੀਭਾਗੀਆਂ ਨੂੰ ਕੀਤਾ ਸਨਮਾਨਤ

DC Pathankot, Deputy Commissioner Pathankot, Sanyam Aggarwal, Pathankot, National Voters Day

Web Admin

Web Admin

5 Dariya News

ਪਠਾਨਕੋਟ , 25 Jan 2022

Last updated on: Jan 25, 2022, 00:00 IST

ਭਾਰਤ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿੱਚ 12ਵਾਂ ਰਾਸਟਰੀ ਵੋਟਰ ਦਿਵਸ ਜਿਲ੍ਹਾ ਅਤੇ ਬੂਥ ਲੈਵਲ ਉੱਪਰ ਕੋਵਿਡ-19 ਦੇ ਇਸ ਦੌਰ ਵਿੱਚ ਸਿਹਤ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਰਚੂਅਲ ਮਨਾਇਆ ਗਿਆ। ਇਸ ਤੋਂ ਇਲਾਵਾ ਜਿਲ੍ਹਾ ਪੱਧਰ ਤੇ ਇੱਕ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ, ਪਠਾਨਕੋਟ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸਨਰ (ਜ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ। ਇਸ ਸਮਾਰੋਹ ਦੋਰਾਨ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਸੰਬੋਧਨ ਦੋਰਾਨ ਦੱਸਿਆ ਕਿ ਰਾਸਟਰੀ ਵੋਟਰ ਦਿਵਸ ਦੇ ਇਸ ਮੋਕੇ ਤੇ ਨੋਜਵਾਨਾਂ ਨੂੰ ਜੋ ਪਹਿਲੀ ਵਾਰ ਵੋਟ ਪਾਉਂਣ ਜਾ ਰਹੇ ਹਨ ਉਨ੍ਹਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਉਹ ਅਪਣੇ ਮਤ ਦਾ ਅਧਿਕਾਰ ਜਰੂਰ ਪ੍ਰਯੋਗ ਕਰਨ। 

ਉਨ੍ਹਾਂ ਅੱਜ ਦੇ ਸਮਾਰੋਹ ਦੋਰਾਨ ਤਿੰਨ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਭੇਂਟ ਕੀਤੇ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਦਿੱਤੇ ਗਏ ਵੋਟਰ ਪ੍ਰਣ ਵਿੱਚ ਵਰਚੂਅਲ ਸਿਰਕਤ ਕੀਤੀ ਗਈ।  ਇਸ ਤੋਂ ਇਲਾਵਾ ਇਸ ਸਮਾਰੋਹ ਵਿੱਚ ਸਲਾਘਾਯੋਗ ਕੰਮ ਕਰਨ ਵਾਲੇ ਬੈਸਟ ਇਲੈਕਟੋਰਲ ਰਜਿਸਟ੍ਰੇਸਨ ਅਫਸਰ ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਨੂੰ 2,000/-ਰੁਪਏ ਨਕਦ ਇਨਾਮ ਅਤੇ ਪ੍ਰਸੰਸਾ ਪੱਤਰ , ਬੈਸਟ ਨੋਡਲ ਅਫਸਰ ਮੀਨੂੰ ਸ੍ਰੀ ਗੁਰੂ ਅਰਜੂਨ ਦੇਵ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੂੰ 1500 ਰੁਪਏ ਅਤੇ ਪ੍ਰਸੰਸਾ ਪੱਤਰ ਅਤੇ ਬੈਸਟ ਬੂਧ ਲੈਵਲ ਅਫਸਰ 002 ਭੋਆ ਅਸਵਨੀ ਕੁਮਾਰ ਨੂੰ ਇੱਕ ਹਜਾਰ ਰੁਪਏ ਨਕਦ ਰਾਸੀ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।ਇਸ ਤੋਂ ਇਲਾਵਾ ਚੋਣਾਂ ਦੇ ਸਬੰਧ ਵਿੱਚ ਵੱਖ ਵੱਖ ਕਰਵਾਈਆਂ ਪ੍ਰਤੀਯੋਗਿਤਾਵਾਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ, ਆਈ ਕੋਨ ਰਾੱਕੀ ਮਹਿਰਾ ਅਤੇ ਹੈਪੀ ਨੂੰ ਵੀ ਪ੍ਰਸੰਸਾ ਪੱਤਰ ਦਿੱਤੇ ਗਏ, ਸਵੀਪ ਵੱਲੋਂ ਕੰਮ ਕਰ ਰਹੀ ਟੀਮ ਅਤੇ ਨੋਡਲ ਅਫਸਰ ਸ੍ਰੀ ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।

 

Tags: DC Pathankot , Deputy Commissioner Pathankot , Sanyam Aggarwal , Pathankot , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD